ਮਾਨਸਾ ਜਿਲ੍ਹੇ ਦੀਆਂ ਪੰਚਾਇਤਾਂ ਨੇ ਖੇਤੀ ਬਿੱਲ ਰੱਦ ਕਰਨ ਲਈ ਮਤੇ ਪਾਏ-ਬਿਕਰਮ ਸਿੰਘ ਮੋਫਰ

0
35

ਮਾਨਸਾ 03,ਫਰਵਰੀ (ਸਾਰਾ ਯਹਾ /ਬਲਜੀਤ ਪਾਲ) : ਕਿਸਾਨੀ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨ ਲਈ ਪਿੰਡਾਂ ਵਿੱਚ ਲਾਮਬੰਦੀ ਸੁਰੂ ਕੀਤੀ-ਬਿਕਰਮ ਸਿੰਘ ਮੋਫਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ਾਂ ਦੇ ਰਾਹ ਪਏ ਹੋਏ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ।ਦਿੱਲੀ ਦੇ ਬਾਰਡਰਾਂ ਉੱਪਰ ਦੋ ਮਹੀਨਿਆਂ ਤੋਂ ਦਿੱਲੀ ਵਿਖੇ ਧਰਨਾ ਦੇ ਰਹੇ ਕਿਸਾਨੀ ਸੰਘਰਸ਼ ਵਲ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਇਸ ਸੰਘਰਸ਼ ਪ੍ਰਤੀ

ਆਪਣੀ ਸੰਦੇਵਨਸ਼ੀਲਤਾ ਨਹੀਂ ਦਿਖਾਈ ਗਈ ।ਸਗੋਂ ਕਿਸਾਨਾਂ ਦੀਆਂ ਹੁਣ ਤੱਕ ਦੀਆਂ ਹੋਈਆਂ ਕੇਂਦਰ ਸਰਕਾਰ ਨਾਲ ਮੀਟਿੰਗਾਂ ਵੀ ਬੇਨਤੀ ਹੀ ਸਾਬਿਤ ਹੋਈਆਂ ਹਨ ।ਇੰਨਾਂ ਸਬਦਾਂ ਦਾ ਪ੍ਰਗਟਾਵਾ ਸਰਦਾਰ ਬਿਕਰਮ ਸਿੰਘ ਮੋਫਰ ਚੇਅਰਮੈਨ ਜਿਲ੍ਹਾ ਪ੍ਰੀਸਦ ਮਾਨਸਾ ਨੇ ਕੀਤਾ ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 26 ਜਨਵਰੀ ਨੂੰ ਹੋਏ ਘਟਨਾਕ੍ਰਮ ਤੋਂ ਬਾਅਦ ਕਿਸਾਨ ਆਗੂਆਂ ਅਤੇ ਨੌਜਵਾਨਾਂ ਉੱਪਰ ਜੋ ਝੂਠੇ ਪਰਚੇ ਦਰਜ ਕੀਤੇ ਗਏ ਹਨ ।

ਉਹ ਬਹੁਤ ਹੀ ਨਿੰਦਣਯੋਗ ਹੈ,ਜਿਸਦਾ ਕਾਂਗਰਸ ਪਾਰਟੀ ਜਬਰਦਸਤ ਵਿਰੋਧ ਕਰਦੀ ਹੈ ।ਕੇਂਦਰ ਸਰਕਾਰ ਵੱਲੋਂ ਇਸ ਸੰਘਰਸ਼ ਨੂੰ ਖਿਦੇੜਨ ਦੇ ਜੋ ਮਨਸੂਬੇ ਸਨ ਉਹ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕੇ,ਸਗੋਂ ਕਿਸਾਨੀ ਸੰਘਰਸ਼ ਪਹਿਲਾਂ ਨਾਲੋਂ ਵੀ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ ।ਇਸ ਕਿਸਾਨੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨ ਲਈ ਮਾਨਸਾ ਜਿਲ੍ਹੇ ਦੀਆਂ ਪੰਚਾਇਤਾਂ ਨੇ ਮਤੇ ਪਾਉਣੇ ਸੁਰੂ ਕਰ ਦਿੱਤੇ ਹਨ ਤਾਂ ਕਿ ਖੇਤੀ ਬਿੱਲ ਰੱਦ ਕਰਾਉਣ ਲਈ ਕਿਸਾਨਾਂ ਦਾ ਕੇਂਦਰ ਸਰਕਾਰ ਉੱਪਰ ਹੋਰ ਦਬਾਅ ਬਣ ਸਕੇ ਅਤੇ ਖੇਤੀ ਬਿੱਲ ਰੱਦ ਕਰਵਾਕੇ ਸਮੁੱਚੇ ਦੇਸ਼ ਵਾਸੀਆਂ ਨੂੰ ਅਤੇ ਪੰਜਾਬੀਆਂ ਨੂੰ ਦੀਆਂ ਜ਼ਮੀਨਾਂ ਬਚਾਈਆਂ ਜਾ ਸਕਣ।

LEAVE A REPLY

Please enter your comment!
Please enter your name here