ਮਾਨਸਾ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ

0
62

ਮਾਨਸਾ, 16 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ‘ਤੰਦਰੁਸਤ ਪੰਜਾਬ ਮਿਸ਼ਨ’ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਸਾਫ਼ ਸੁਥਰੀ ਹਵਾ, ਸਾਫ਼ ਪਾਣੀ ਅਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਜਾਰੀ ਰੱਖੇ ਜਾਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਸਿਹਤ ਤੇ ਪਰਿਵਾਰ ਭਲਾਈ, ਵਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਖੇਡ ਤੇ ਯੁਵਕ ਮਾਮਲੇ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਗਰੂਕਤਾ ਮੁਹਿੰਮ ਜਾਰੀ ਰੱਖਣ ਦੇ ਨਾਲ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਵੀ ਸਖ਼ਤੀ ਨਾਲ ਠੱਲ੍ਹ  ਪਾਈ ਜਾਵੇ। ਉਨ੍ਹਾਂ ਕਿਹਾ ਕਿ ਖਾਣ ਪੀਣ ਵਾਲੇ ਪਦਾਰਥਾਂ ਦੇ ਨਮੂਨੇ ਇਕੱਤਰ ਕਰਨ ਅਤੇ ਮਿਲਾਵਟਖੋਰੀ ਸਾਹਮਣੇ ਆਉਣ ’ਤੇ ਕਾਰਵਾਈ ਅਮਲ ਵਿੱਚ ਲਿਆਉਣ ਬਾਰੇ ਹਦਾਇਤ ਕੀਤੀ। ਉਨ੍ਹਾਂ ਦੁਕਾਨਾਂ ਦੇ ਲਾਇਸੰਸਾਂ, ਸਟਾਕ ਤੇ ਰਜਿਸਟਰਾਂ ਦੀ ਜਾਂਚ ਪੜਤਾਲ ਪ੍ਰਕਿਰਿਆ, ਗੈਰ ਮਿਆਰੀ ਪਦਾਰਥਾਂ ਨੂ ੰ ਨਸ਼ਟ ਕਰਨ ਦੀ ਪ੍ਰਕਿਰਿਆ, ਦੁੱਧ ਨਾਲ ਤਿਆਰ ਪਦਾਰਥਾਂ ਦੀ ਸੈਂਪÇਲੰਗ, ਦਵਾਈ ਵਿਕਰੇਤਾਵਾਂ ਦੀ ਚੈਕਿੰਗ, ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਬੀਜਾਂ, ਰਸਾਇਣਕ ਖਾਦਾਂ ਸਮੇਤ ਹੋਰ ਸਮਾਨ ਦੀ ਜਾਂਚ ਸਬੰਧੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਵਣ ਮੰਡਲ ਦੁਆਰਾ ਹੁਣ ਤੱਕ ਲਗਵਾਏ ਗਏ ਪੌਦਿਆਂ ਅਤੇ ਪਹਿਲਾਂ ਤੋਂ ਲਗਾਏ ਗਏ ਪੌਦਿਆਂ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਉਦਮਾਂ ਬਾਰੇ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਾਪਤ 5 ਸਰਕਾਰੀ ਨਰਸਰੀਆਂ ਰਾਹੀਂ ਚਾਹਵਾਨਾਂ ਨੂੰ ਪੌਦਿਆਂ ਦੀ ਵੰਡ ਕਰਨ ਸਬੰਧੀ ਸਰਕਾਰ ਵੱਲੋਂ ਜਾਰੀ ਟੀਚਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਇਸ ਸਬੰਧੀ ਘਰ ਘਰ ਹਰਿਆਲੀ ਮੁਹਿੰਮ ਤਹਿਤ ਸਮੇਂ ਸਮੇਂ ਲੋਕਾਂ ਨੂੰ ਬੂਟੇ ਪ੍ਰਦਾਨ ਕੀਤੇ ਜਾਣ। ਮੀਟਿੰਗ ਦੌਰਾਨ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਦੀ ਪ੍ਰਗਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕੋਵਿਡ ਦੇ ਤਹਿਤ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਅਪਣਾਉਂਦੇ ਹੋਏ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਕੌਮੀ ਸੇਵਾ ਯੋਜਨਾ ਸਬੰਧੀ ਆਨਲਾਈਨ ਮੁਕਾਬਲਿਆਂ ਵਿੱਚ ਵਲੰਟੀਅਰਾਂ ਨੂੰ ਸ਼ਾਮਲ ਕਰਨ ਦੇ ਉਪਰਾਲੇ ਜਾਰੀ ਹਨ ਜਿਸ ਦੇ ਵਧੀਆ ਨਤੀਜੇ ਵੀ ਦੇਖਣ ਨੂੰ ਮਿਲੇ ਹਨ।
ਮੀਟਿੰਗ ਦੌਰਾਨ ਉਪ ਅਰਥ ਤੇ ਅੰਕੜਾ ਸਲਾਹਕਾਰ ਬਹਾਦਰ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ, ਵਣ ਮੰਡਲ ਅਧਿਕਾਰੀ ਅੰਮ੍ਰਿਤਪਾਲ ਸਿੰਘ ਬਰਾੜ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ: ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਕਾਨਫਰੰਸ ਹਾਲ ਮਾਨਸਾ ਵਿਖੇ ‘ਤੰਦਰੁਸਤ ਪੰਜਾਬ ਮਿਸ਼ਨ’ ਸਬੰਧੀ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲੈਂਦੇ ਹੋਏ। 

NO COMMENTS