*ਮਾਨਸਾ ਦੀਆਂ ਸਮੱਸਿਆਵਾਂ ਸਬੰਧੀ ਮਾਈਕਲ ਗਾਗੋਵਾਲ ਨੇ ਰਾਜਾ ਵੜਿੰਗ ਨੂੰ ਕਰਵਾਇਆ ਜਾਣੂ*

0
245

ਮਾਨਸਾ 27 ਅਕਤੂਬਰ(ਸਾਰਾ ਯਹਾਂ/ਬੀਰਬਲ ਧਾਲੀਵਾਲ) : ਮਾਨਸਾ ਸ਼ਹਿਰ ਸੀਵਰੇਜ ਦੀ ਵੱਡੀ ਸਮੱਸਿਆ ਦੇ ਨਾਲ ਜੂਝ ਰਿਹਾ ਹੈ ਜਿਸ ਨੂੰ ਹੱਲ ਕਰਨ ਦੇ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਮਾਨਸਾ ਵਿਖੇ ਪਿਛਲੇ ਦਿਨੀਂ ਪਹੁੰਚੇ ਰਾਜਾ ਵੜਿੰਗ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਤੁਰੰਤ ਮਾਨਸਾ ਸ਼ਹਿਰ ਦੇ ਸੀਵਰੇਜ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ ਸੀਵਰੇਜ ਦੀ ਸਮੱਸਿਆ ਨੂੰ ਸਾਬਕਾ ਮੰਤਰੀ ਸ਼ੇਰ ਸਿੰਘ ਗਾਗੋਵਾਲ ਦੇ ਪੋਤਰੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਈਕਲ ਗਾਗੋਵਾਲ ਵੱਲੋਂ ਆਵਾਜਾਈ ਮੰਤਰੀ ਰਾਜਾ ਵੜਿੰਗ ਨੂੰ ਮੀਟਿੰਗ ਦੇ ਦੌਰਾਨ ਸਮੱਸਿਆ ਧਿਆਨ ਵਿਚ ਲਿਆਂਦੀ ਗਈ ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਵਿਭਾਗ ਦੇ ਅਫਸਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਸੀਵਰੇਜ ਦੀ ਤੁਰੰਤ ਸਫਾਈ ਕੀਤੀ ਜਾਵੇ ਅਤੇ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ।

ਮਾਈਕਲ ਗਾਗੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਰਿਹਾ ਹੈ ਅਤੇ ਆਵਾਜਾਈ ਮੰਤਰੀ ਰਾਜਾ ਵੜਿੰਗ ਵਲੋਂ ਹਰ ਪੰਦਰਾਂ ਦਿਨਾਂ ਬਾਅਦ ਮਾਨਸਾਂ ਦੀਆਂ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਅਤੇ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਦੇ ਨਾਲ ਮੀਟਿੰਗ ਹੋਵੇਗੀ ਅਤੇ ਇਸ ਮੀਟਿੰਗ ਦੇ ਵਿੱਚ ਪਿਛਲੀਆਂ ਮੀਟਿੰਗਾਂ ਚੋਂ ਦੱਸੀਆਂ ਗਈਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਵੀ ਚਰਚਾ ਹੋਵੇਗੀ ਕਿ ਉਨ੍ਹਾਂ ਸਮੱਸਿਆਵਾਂ ਦਾ ਹੱਲ ਹੋਇਆ ਜਾਂ ਨਹੀਂ। ਮਾਈਕਲ ਗਾਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਪੰਜਾਬ ਭਰ ਦੇ ਵਿਚ ਜਿੱਥੇ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ ਉਥੇ ਕਿਸਾਨਾਂ ਮਜ਼ਦੂਰਾਂ ਅਤੇ ਵਪਾਰੀਆਂ ਦੇ ਹਿੱਤਾਂ ਦੀ ਗੱਲ ਵੀ ਕੀਤੀ ਜਾ ਰਹੀ ਹੈ।

ਇਸ ਮੌਕੇ ਮਾਈਕਲ ਗਾਗੋਵਾਲ ਨੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਜਲਦ ਰੱਦ ਕਰੇ ਤਾਂ ਕਿ ਕਿਸਾਨ ਇਸ ਦੀਵਾਲੀ ਤੇ ਆਪਣੇ ਘਰਾਂ ਵਿੱਚ ਆ ਸਕਣ ਅਤੇ ਦਿੱਲੀ ਦੇ ਵੱਖ ਵੱਖ ਵਾਡਰਾ ਤੇ ਬੈਠੇ ਕਿਸਾਨ ਆਪਣੇ ਬੱਚਿਆਂ ਦੇ ਨਾਲ ਦੀਵਾਲੀ ਮਨਾ ਸਕਣ।

NO COMMENTS