ਮਾਨਸਾ, 30 ਅਪ੍ਰੈਲ (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਮਾਨਸਾ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 21 ਜੁਲਾਈ ਲਈ ਸੰਮਨ ਜਾਰੀ ਕੀਤਾ ਹੈ। ਭਗਵੰਤ ਮਾਨ ਮਾਨਸਾ ਵਿੱਚ ਮਾਨਹਾਨੀ ਦੇ ਮਾਮਲੇ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ। 2019 ਵਿੱਚ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ, ਜਿਸ ‘ਤੇ ਭਗਵੰਤ ਮਾਨ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੇ ਕਾਂਗਰਸ ਤੋਂ 10 ਕਰੋੜ ਰੁਪਏ ਅਤੇ ਪ੍ਰਦੂਸ਼ਣ ਬੋਰਡ ਦਾ ਚੇਅਰਮੈਨ ਲਾਉਣ ਦੀ ਡੀਲ ਕੀਤੀ ਸੀ ਜਿਸ ਤੋਂ ਬਾਅਦ ਨਾਜ਼ਰ ਸਿੰਘ ਮਾਨਸੀਆ ਨੇ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 21 ਜੁਲਾਈ ਲਈ ਸੰਮਨ ਜਾਰੀ ਕਰਦੇ ਹੋਏ ਅਦਾਲਤ ਵਿਚ ਪੇਸ਼ ਹੋਣ ਲ਼ਈ ਆਖਿਆ ਹੈ।