
ਮਾਨਸਾ, 23 ਜੂਨ –(ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਮਾਨਸਾ ਜਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਕਾਰਜਕਾਰੀ ਸਰਪੰਚ ਜਸਵੀਰ ਕੌਰ ਦੇ ਪਤੀ ਗੁਰਜੀਤ ਸਿੰਘ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕਸ਼ੀ ਕਰ ਲਈ ਹੈ। ਮ੍ਰਿਤਕ ਦੇ ਭਰਾ ਨਰੋਤਮ ਸਿੰਘ ਪੁੱਤਰ ਨਰੰਗ ਸਿੰਘ ਦੇ ਬਿਆਨਾਂ ‘ਤੇ ਥਾਣਾ ਭੀਖੀ ਪੁਲਿਸ ਨੇ ਮ੍ਰਿਤਕ ਦੇ ਭਰਾ ਨਰੋਤਮ ਸਿੰਘ ਪੁੱਤਰ ਨਰੰਗ ਸਿੰਘ ਦੇ ਬਿਆਨਾਂ ‘ਤੇ ਥਾਣਾ ਭੀਖੀ ਪੁਲਿਸ ਨੇ ਇੱਕ ਵਿਅਕਤੀ ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਵਿਅਤਕੀ ਨੇ ਆਪਣੇ ਖੇਤ ਜਾ ਕੇ ਕੋਈ ਜ਼ਹਿਰੀਲੀ ਵਸ਼ਤੂ ਨਿਗਲ ਲਈ ਜਿਸ ਨਾਲ ਉਸ ਦੀ ਮੌਤ ਹੋ ਗਈ, ਮ੍ਰਿਤਕ ਵੱਲੋਂ ਲਿਖ਼ੇ ਖੁਦਕੁਸ਼ੀ ਨੋਟ ਵਿੱਚ ਰਾਜ ਕੁਮਾਰ ਨਾਮ ਦੇ ਇੱਕ ਵਿਅਕਤੀ ਤੇ ਪੈਸੇ ਮੰਗਣ ਤੇ ਤੰਗ-ਪਰੇਸ਼ਾਨ ਕਰਨ ਦਾ ਦੋਸ਼ ਲਾਉਂਦਿਆਂ ਲਿਖਿਆ ਹੈ ਕਿ ਮੇਰੇ ਮਰਨ ਦਾ ਕਾਰਨ ਰਾਜ ਕੁਮਾਰ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਨਸ਼ੀ ਨੇ ਦੱਸਿਆ ਕਿ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਹੈ।
