*ਮਾਨਸਾ ਦੇ ਸ਼ਹਿਰੀ ਖੇਤਰਾਂ ਵਿੱਚ 7 ਹੈਲਥ ਵੈਲਨੈਸ ਸੈਂਟਰ ਅਤੇ ਦਿਹਾਤੀ ਖੇਤਰਾਂ ’ਚ 2 ਸਬ ਸੈਂਟਰ ਬਣਨਗੇ: ਡਿਪਟੀ ਕਮਿਸ਼ਨਰ*

0
22

ਮਾਨਸਾ, 14 ਸਤੰਬਰ (ਸਾਰਾ ਯਹਾਂ/ਹਿਤੇਸ਼ ਸ਼ਰਮਾ) : 15ਵੇਂ ਵਿੱਤ ਕਮਿਸ਼ਨ ਅਧੀਨ ਸ਼ਹਿਰੀ ਤੇ ਪੇਂਡੂ ਖੇਤਰਾਂ ਅੰਦਰ ਸਿਹਤ ਸੁਵਿਧਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਿਆਂਦਾ ਜਾ ਰਿਹਾ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਖੇਤਰਾਂ ਵਿਖੇ ਹੈਲਥ ਵੈਲਨੈਸ ਸੈਂਟਰ ਅਤੇ ਦਿਹਾਤੀ ਖੇਤਰਾਂ ਵਿੱਚ ਸਬ ਸੈਂਟਰ ਬਣਾਉਣ ਲਈ ਢੁਕਵੀਂਆਂ ਇਮਾਰਤਾਂ ਦੀ ਚੋਣ ਕੀਤੀ ਜਾਵੇ ਅਤੇ ਨਾਲ ਹੀ ਪ੍ਰਾਇਮਰੀ ਹੈਲਥ ਸੈਂਟਰ ਦੇ ਪੱਧਰ ’ਤੇ ਡਾਇਗਨੋਸਟਿਕ ਸੁਵਿਧਾਵਾਂ ਵਿੱਚ ਹੋਰ ਵਾਧਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਿਹਤ ਸੁਵਿਧਾਵਾਂ ਹਾਸਲ ਕਰਨ ਵਿੱਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਸਾ ਦੇ 7 ਸ਼ਹਿਰੀ ਇਲਾਕਿਆਂ ਵਿੱਚ ਵੈਲਨੈਸ ਕੇਂਦਰ ਅਤੇ 2 ਦਿਹਾਤੀ ਖੇਤਰਾਂ ਵਿੱਚ ਸਬ ਕੇਂਦਰ ਸਥਾਪਿਤ ਕੀਤੇ ਜਾਣੇ ਹਨ ਅਤੇ ਸਰਕਾਰ ਦੀਆਂ ਹਦਾਇਤਾਂ ਦਾ ਇੰਨ ਬਿੰਨ ਪਾਲਣ ਕਰਦਿਆਂ ਅਜਿਹੇ ਕੇਂਦਰਾਂ ਦੀ ਸਥਾਪਤੀ ਲਈ ਯੋਗ ਸਥਾਨਾਂ ਦੀ ਚੋਣ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਿਹਤ ਸੁਵਿਧਾਵਾਂ ਵਿੱਚ ਹੋਰ ਵਿਸਥਾਰ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਬਲਾਕ ਪੱਧਰੀ ਪਬਲਿਕ ਹੈਲਥ ਯੂਨਿਟ ਬਣਾਉਣ ਲਈ ਵੀ ਢੁਕਵੇਂ ਸਥਾਨ ਦੀ ਚੋਣ ਕਰਨ ਲਈ ਹਦਾਇਤ ਕੀਤੀ।
ਮੀਟਿੰਗ ਦੌਰਾਨ ਏ.ਡੀ.ਸੀ ਸ਼ਹਿਰੀ ਵਿਕਾਸ ਉਪਕਾਰ ਸਿੰਘ, ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਸਿਵਲ ਸਰਜਨ ਡਾ. ਹਿਤਿੰਦਰ ਕਲੇਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ ਤੇ ਸਮੂਹ ਕਾਰਜਸਾਧਕ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here