*ਮਾਨਸਾ ਦੇ ਸੇਂਟ ਜੇਵੀਅਰ ਸਕੂਲ ਵਿਖੇ 09 ਤੋਂ 11 ਅਕਤੂਬਰ ਤੱਕ ਲਗਾਇਆ ਜਾਵੇਗਾ ਸਾਇੰਸ ਮੇਲਾ-ਡਿਪਟੀ ਕਮਿਸ਼ਨਰ*

0
97

ਮਾਨਸਾ, 05 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਮਨੁੱਖ ਨੇ ਵਿਗਿਆਨਕ ਸੋਚ ਅਤੇ ਵਿਗਿਆਨ ਦੀਆਂ ਕਾਢਾਂ ਦੇ ਆਧਾਰ ’ਤੇ ਬਹੁਤ ਤਰੱਕੀ ਹੈ। ਇਸੇ ਸੋਚ ਨੂੰ ਅੱਗੇ ਲਿਜਾਣ ਦੇ ਮੰਤਵ ਨਾਲ ਸੇਂਟ ਜੇਵੀਅਰ ਸਕੂਲ ਮਾਨਸਾ ਵਿਖੇ 09 ਤੋਂ 11 ਅਕਤੂਬਰ ਤੱਕ ਸਾਇੰਸ ਮੇਲਾ ਲਗਾਇਆ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਅੱਜ ਸਇੰਸ ਮੇਲਾ-2024 ਦਾ ਲੋਗੋ ਜਾਰੀ ਕਰਨ ਮੌਕੇ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਜਾ ਰਹੇ ਇਸ ਸਾਇੰਸ ਮੇਲੇ ਵਿਚ ਸਾਇੰਸ ਦੇ ਵਿਦਿਆਰਥੀ ਭਾਗ ਲੈ ਕੇ ਸਾਇੰਸ ਮਾਡਲ ਤੇ ਪ੍ਰਦਰਸ਼ਨੀਆਂ ਲਗਾਉਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਵਿਦਿਆਰਥੀਆਂ ਦੀਆਂ ਵਿਗਿਆਨਿਕ ਸਮਰੱਥਾਵਾਂ ਦਾ ਵਿਕਾਸ ਹੋਵੇਗਾ ਉੱਥੇ ਹੀ ਉਨ੍ਹਾਂ ਦੀ ਸਾਇੰਸ ਵਿਚ ਰੁਚੀ ਵੀ ਵਧੇਗੀ। ਉਨ੍ਹਾਂ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਇਸ ਸਾਇੰਸ ਮੇਲੇ ਵਿਚ ਵੱਧ ਤੋਂ ਵੱਧ ਭਾਗ ਲੈਣ ਤਾਂ ਜੋ ਸਾਇੰਸ ਦਾ ਹੋਰ ਪਸਾਰਾ ਕੀਤੀ ਜਾ ਸਕੇ।
ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਮੇਲੇ ਵਿਚ ਕਰਵਾਏ ਜਾ ਰਹੇ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਸਕੂਲਾਂ ’ਚੋਂ ਅੱਠਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਭਾਗ ਲੈਣਗੇ ਜੋ ਕਿ ਵੱਖ ਵੱਖ ਥੀਮਜ਼ ਦੇ ਆਧਾਰ ’ਤੇ ਸਾਇੰਸ ਮਾਡਲ ਪ੍ਰਦਰਸ਼ਿਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਟੇਜ਼ ਦੀਆਂ ਗਤੀਵਿਧੀਆਂ, ਮੈਜਿਕ ਸ਼ੋਅ ਦੇ ਨਾਲ ਨਾਲ ਅਧਿਆਪਕਾਂ ਦਾ ਵੀ ਕੰਪੀਟੀਸ਼ਨ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਲਈ ਇਹ ਸਮਾਗਮ ਬਹੁਤ ਲਾਹੇਵੰਦ ਸਾਬਿਤ ਹੋਵੇਗਾ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਪਰਮਜੀਤ ਸਿੰਘ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਅਤੇ ਵਿਦਿਆਰਥੀ ਮੌਜੂਦ ਸਨ।

NO COMMENTS