(ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਨਸ਼ਾ
ਮਾਨਸਾ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
24 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
ਨਸ਼ਾ ਪੰਜਾਬ ਦੀ ਜਵਾਨੀ ਨੂੰ ਨਿਗਲਦਾ ਜਾ ਰਿਹਾ ਹੈ
ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਮਾਨਸਾ ਤੋਂ
ਜਿੱਥੇ ਪਿੰਡ ਬੁਰਜ ਰਾਠੀ ਦੇ 24 ਸਾਲਾ ਨੌਜਵਾਨ ਸੁਖਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ |
ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਡੇਢ ਸਾਲ ਦਾ ਬੱਚਾ ਛੱਡ ਗਿਆ ਹੈ |
ਪਰਿਵਾਰ ਤੇ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਪਿੰਡਾਂ ਚ ਨਸ਼ਾ ਸਰੇਆਮ ਵਿਕ ਰਿਹਾ ਹੈ
ਸਰਕਾਰ ਤੇ ਪ੍ਰਸ਼ਾਸਨ ਨਸ਼ੇ ਤੇ ਨਕੇਲ ਕਸਣ ਚ ਫ਼ੇਲ੍ਹ ਸਾਬਿਤ ਹੋ ਰਹੇ ਹਨ |
ਮ੍ਰਿਤਕ ਦੇ ਭਰਾ ਤੇ ਪਰਿਵਾਰ ਨੇ CM ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਸ਼ੇ ਦੀ ਦਲਦਲ ਤੋਂ ਬਚਾਅ ਲਿਆ ਜਾਵੇ