
ਮਾਨਸਾ 14,ਫਰਵਰੀ (ਸਾਰਾ ਯਹਾ /ਮੁੱਖ ਸੰਪਾਦਕ):ਮਾਨਸਾ ਜ਼ਿਲ੍ਹੇ ਵਿੱਚ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋ ਰਹੀਆਂ ਹਨ ਅਤੇ ਉਮੀਦਵਾਰ ਪਿਛਲੇ ਕੁਝ ਦਿਨਾਂ ਤੋਂ ਆਪਣੇ ਆਪਣੇ ਚੋਣ ਪ੍ਰਚਾਰ ਜ਼ੋਰਾਂ ਤੇ ਸੀ ਅਤੇ ਅੱਜ ਸਾਰੇ ਜ਼ਿਲੇ ਵਿੱਚ ਅਮਨ-ਸ਼ਾਂਤੀ ਤੇ ਆਪਸੀ ਭਾਈਚਾਰੇ ਨਾਲ ਵੋਟਾਂ ਦਾ ਕੰਮ ਸ਼ਾਂਤੀ ਨਾਲ ਨੇਪਰੇ ਚਾੜਨ ਲਈ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੇ ਪ੍ਰਸ਼ਾਸਨ ਨੂੰ ਵਧਾਈ ਦਿੱਤੀ ਅਤੇ ਜਿਨ੍ਹਾਂ ਦੀ ਤਨਦੇਹੀ ਨਾਲ ਮਾਨਸਾ ਜ਼ਿਲ੍ਹੇ ਵਿੱਚ ਅਮਨ ਸ਼ਾਂਤੀ ਨਾਲ ਵੋਟਾਂ ਹੋ ਗੲੀਆਂ ਅਤੇ ਇਸ ਲਈ ਸਾਰੇ ਮਾਨਸਾ ਨਿਵਾਸੀਆਂ ਨੂੰ ਵਧਾਈ ਦਿੱਤੀ
