ਮਾਨਸਾ, 27—04—2022 (ਸਾਰਾ ਯਹਾਂ/ ਮੁੱਖ ਸੰਪਾਦਕ ) : . ਸ੍ਰੀ ਗੌਰਵ ਤੂਰਾ, ਆਈ.ਪੀ.ਅ ੈਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ ੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ
ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆਂ
ਦੀ ਰੋਕਥਾਮ ਕਰਨ ਲਈ ਵਿਸੇਸ਼ ਮ ੁਹਿੰਮ ਚਲਾ ਕੇ ਹੌਟ—ਸਪੌਟ ਏਰੀਆ ਦੀ ਗਸ਼ਤਾ ਰਾਹੀ ਚੈਕਿੰਗ ਕੀਤੀ ਜਾ ਰਹੀ
ਹੈ, ਵੱਧ ਤੋਂ ਵੱਧ ਸੋਰਸ ਲਗਾ ਕੇ ਰੇਡਾਂ ਕੀਤੀਆ ਜਾ ਰਹੀਆ ਹਨ ਅਤੇ ਗਸ਼ਤਾ/ਨਾਕਾਬੰਦੀਆਂ ਅਸਰਦਾਰ ਢੰਗ
ਨਾਲ ਕਰਕੇ ਬਰਾਮਦਗੀ ਕਰਵਾਈ ਜਾ ਰਹੀ ਹੈ।
ਸੀ.ਆਈ.ਏ. ਸਟਾਫ ਮਾਨਸਾ ਦੇ ਸ:ਥ: ਗੁਰਤੇਜ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਅਭਿਸ ੇ਼ਕ
ਕੁਮਾਰ ਉਰਫ ਸੇਖੋਂ ਪੁੱਤਰ ਸੰਜੀਵ ਕੁਮਾਰ ਅਤੇ ਗਗਨਦੀਪ ਸਿੰਘ ਉਰਫ ਗਗਨ ਪੁੱਤਰ ਹਰਜੀਤ ਸਿੰਘ ਵਾਸੀਅਨ
ਮਾਨਸਾ ਨੂੰ ਮੋਟਰਸਾਈਕਲ ਸਪਲੈਂਡਰ ਨੰ: ਪੀਬੀ.31ਯੂ—3940 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 10 ਗ੍ਰਾਮ
ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਅ ੈਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ
ਗਿਆ ਹੈ। ਗਿ ੍ਰਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ
ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾਇਆ ਜਾਵੇਗਾ
ਅਤੇ ਹੋਰ ਮੁਲਜਿਮ ਨਾਮਜਦ ਕਰਕੇ ਮ ੁਕੱਦਮੇ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ ਦੀ ਪੁਲਿਸ
ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਨਿਸ਼ਾਨ ਸਿੰਘ ਪੁੱਤਰ ਭਗਵਾਨ ਸਿ ੰਘ ਵਾਸੀ ਝੰਡਾ ਕਲਾਂ ਵਿਰੁੱਧ ਮੁਕੱਦਮਾ
ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕ ੇ 80 ਲੀਟਰ ਲਾਹਣ ਬਰਾਮਦ ਕੀਤੀ
ਗਈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਗੁਰਬਾਜ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਅਲੀਸ ਼ੇਰ ਖੁਰਦ ਨੂੰ
ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਕੰਮੋ ਪਤਨੀ ਅਮਰਜੀਤ
ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ 41⁄2 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਸ ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ ਼ਆਂ
ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।