*ਮਾਨਸਾ ਨਿਯਮਾਂ ਦੀ ਉਲੰਘਣਾਂ ਕਰਨ ਵਾਲੇ 6 ਸਕੂਲੀ ਵਾਹਨਾਂ ਦੇ ਕੀਤੇ ਚਲਾਨ*

0
140

ਮਾਨਸਾ, 27 ਅਪ੍ਰੈਲ  (ਸਾਰਾ ਯਹਾਂ/ ਮੁੱਖ ਸੰਪਾਦਕ ) : ਡਿਪਟੀ ਕਮਸ਼ਿਨਰ ਸ੍ਰੀ ਜਸਪ੍ਰੀਤ ਸਿੰਘ ਵੱਲੋਂ ਜਾਰੀ ਹਦਾਇਤਾਂ ਤਹਿਤ ਜ਼ਿਲੇ ਵਿੱਚ ਸੇਫ ਸਕੂਲ ਵਾਹਨ ਸਕੀਮ ਨੂੰ ਲਾਗੂ ਕਰਵਾਉਣ ਲਈ ਤਿੰਨ ਕੋਨੀ ਮਾਨਸਾ ਵਿਖੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਈਨਾ ਕਪੂਰ ਨੇ ਦੱਸਿਆ ਕਿ ਲਗਭਗ 25 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆਂ ਅਤੇ 06 ਬੱਸਾਂ ਦੇ ਚਲਾਨ ਕੀਤੇੇ ਗਏ। ਉਨਾਂ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦੇ ਕੋਵਿਡ ਵੈਕਸੀਨੇਸ਼ਨ ਲੱਗੀ ਹੋਣੀ ਲਾਜ਼ਮੀ ਹੈ ਅਤੇ ਭਵਿੱਖ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਵੀ ਚੈੱਕ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਸਕੂਲੀ ਵਾਹਨਾਂ ਵਿਚ ਮਹਿਲਾ ਅਟੈਂਡੈਟ, ਸੀ ਸੀ ਟੀ ਵੀ ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ ਅਤੇ ਜੀ.ਪੀ.ਐਸ ਆਦਿ ਲੱਗੇ ਹੋਣੇ ਲਾਜ਼ਮੀ ਹਨ।  ਇਸ ਮੌਕੇ ਪ੍ਰੋਟੈਕਸ਼ਨ ਅਫ਼ਸਰ ਅਜੈ ਤਾਇਲ, ਜ਼ਿਲਾ ਸਿੱਖਿਆ ਦਫ਼ਤਰ ਵੱਲੋ ਤਰਸੇਮ ਸਿੰਘ, ਗੁਰਦੀਪ ਸਿੰਘ ਅਤੇ ਟਰੈਫਿਕ ਪੁਲਿਸ ਵੱਲੋ ਏ ਐੱਸ ਆਈ ਸੁਰੇਸ਼ ਕੁਮਾਰ, ਏ ਐਸ ਆਈ ਬਲਜੀਤ ਸਿੰਘ ਅਤੇ ਜ਼ਿਲਾ ਬਾਲ ਸੁਰੱਖਿਆ ਦਫ਼ਤਰ ਤੋਂ ਸ੍ਰੀ ਹਰਦੀਪ ਕੁਮਾਰ ਮੌਜੂਦ ਸਨ।ਤਸਵੀਰ 1 

NO COMMENTS