*ਮਾਨਸਾ ਪੁਲਿਸਵੱਲੋਂ 4 ਮੁਕੱਦਮੇ ਦਰਜ਼ ਕਰਕੇ 5 ਮੁਲਜਿਮ ਕੀਤੇ ਗ੍ਰਿਫਤਾਰ!1060 ਨਸ਼ੀਲੀਆਂ ਗੋਲੀਆਂ, 200 ਲੀਟਰ ਲਾਹਣ, 41 ਬੋਤਲਾਂ ਸ਼ਰਾਬ ਦੀ ਬਰਾਮਦਗੀ*

0
36

ਮਾਨਸਾ, 02—02—2022 (ਸਾਰਾ ਯਹਾਂ/ ਮੁੱਖ ਸੰਪਾਦਕ )  : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾਂ ਚੋਣਾ ਦੇ ਮੱਦੇਨਜ਼ਰ ਨਸਿ਼ਆ ਦੀ ਰੋਕਥਾਮ ਕਰਨ ਲਈ
ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੲ ੇ ਹੇਠ ਲਿਖੇ ਅਨ ੁਸਾਰ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਸਤਿਗੁਰ ਸਿੰਘ ਪੁੱਤਰ ਦੇਵ ਸਿੰਘ ਵਾਸੀ ਜਖੇਪਲ
(ਸੰਗਰੂਰ) ਨੂੰ ਕਾਬ ੂ ਕਰਕੇ 990 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਦੀ ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ
ਸਿਟੀ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ ਹੈ। ਥਾਣਾ ਸਿਟੀ
ਬੁਢਲਾਡਾ ਦੀ ਹੀ ਪੁਲਿਸ ਪਾਰਟੀ ਵੱਲੋਂ ਗੁਰਦਾਸ ਸ਼ਰਮਾ ਪੱੁਤਰ ਸਤਪਾਲ ਸ਼ਰਮਾ ਵਾਸੀ ਮਾਨਸਾ ਕਲਾਂ (ਬਠਿੰਡਾ) ਅਤੇ
ਸੁਖਵਿੰਦਰ ਸਿੰਘ ਪੁੱਤਰ ਰੌਸ਼ਨ ਸਿੰਘ ਵਾਸੀ ਰਾਜਗੜ ਕੁੱਬੇ (ਬਠਿੰਡਾ) ਨੂੰ ਕਾਬ ੂ ਕਰਕੇ 70 ਨਸ਼ੀਲੀਆਂ ਗੋਲੀਆਂ ਅਤ ੇ 7
ਨਸ਼ੀਲੀਆਂ ਸੀਸ਼ੀਆਂ ਮਾਰਕਾ ਓਮਰੈਕਸ ਦੀ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ
ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕਰਕੇ
ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ
ਤੇ ਬਾਬੂ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਗੜੱਦੀ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ
ਮੁਲਜਿਮ ਨੂੰ ਕਾਬ ੂ ਕਰਕੇ 200 ਲੀਟਰ ਲਾਹਣ ਅਤ ੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ
ਦੀ ਪੁਲਿਸ ਪਾਰਟੀ ਨੇ ਦਰਸ਼ਨ ਕੁਮਾਰ ਪੁੱਤਰ ਚੰਦ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ
ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ ਦਰਜ਼ ਕਰਾਇਆ
ਗਿਆ ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ

ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS