ਮਾਨਸਾ, 07—02—2021 (ਸਾਰਾ ਯਹਾਂ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਦੀ ਲੜੀ ਵਿੱਚ
ਐਨ.ਡੀ.ਪੀ.ਐਸ. ਐਕਟ ਤਹਿਤ ਵੱਡੀ ਕਾਰਵਾਈ ਕਰਦੇ ਹੋੲ ੇ 3 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 2
ਮੁਕੱਦਮੇ ਦਰਜ਼ ਕਰਵਾ ਕੇ ਵੱਡੀ ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ
ਦੇ ਸਬੰਧ ਵਿੱਚ ਬਾਹੱਦ ਪਿੰਡ ਅੱਕਾਂਵਾਲੀ ਪਾਸ ਗੁਰਜਿੰਦਰ ਸਿੰਘ ਉਰਫ ਘੁੱਗਰੂ ਪੁੱਤਰ ਜਸਵੀਰ ਸਿੰਘ ਵਾਸੀ
ਅੱਕਾਂਵਾਲੀ ਨੂੰ ਕਾਬੂ ਕਰਕੇ ਉਸ ਪਾਸੋਂ 25 ਨਸ਼ੀਲੀਆਂ ਸੀਸ਼ੀਆਂ ਮਾਰਕਾ ਵਿਨਸੀਰੈਕਸ ਅਤ ੇ 250 ਨਸ਼ੀਲੀਆਂ
ਗੋਲੀਆਂ ਮਾਰਕਾ ਕੈਰੀਸੋਮਾ ਬਰਾਮਦ ਕਰਕੇ ਮੁਲਜਿਮ ਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ
ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਇਸੇ ਤਰਾ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਵਾ ਸ਼ੱਕੀ
ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਬਾਹੱਦ ਦਾਣਾਮੰਡੀ ਪਿੰਡ ਝੰਡੂਕ ੇ ਪਾਸ ਕੁਲਦੀਪ ਸਿੰਘ ਪੁੱਤਰ ਸੁਖਦੇਵ ਸਿੰਘ
ਵਾਸੀ ਖਾਰਾ ਹਾਲ ਆਬਾਦ ਰੋੜੀ (ਹਰਿਆਣਾ) ਅਤ ੇ ਸਵਰਾਜ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਮਾਖਾ
(ਹਰਿਆਣਾ) ਨੂੰ ਮੋਟਰਸਾਈਕਲ ਹੀਰੋ ਨੰ:ਪੀਬੀ.31ਬੀ—8465 ਸਮੇਤ ਕਾਬ ੂ ਕਰਕੇ ਉਹਨਾਂ ਪਾਸੋਂ 1150 ਨਸ਼ੀਲੀਆਂ
ਗੋਲੀਆਂ ਮਾਰਕਾ ਮਾਰਕਾ ਟਰੀਡੋਲ (ਟਰਾਮਾਡੋਲ) ਬਰਾਮਦ ਹੋਣ ਤੇ ਦੋਨਾਂ ਮੁਲਜਿਮਾਂ ਦੇ ਵਿਰੁੱਧ ਥਾਣਾ ਝੁਨੀਰ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ
ਵਿੱਚ ਲਿਆ ਗਿਆ ਹੈ।
ਉਕਤ ਦੋਨਾਂ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ
ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ਾ
ਕਿੱਥੋ ਲੈ ਕੇ ਆਏ ਸੀ ਅਤ ੇ ਅੱਗੇ ਕਿੱਥੇ ਵੇਚਣਾ ਸੀ। ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਅੱਗੇ ਹੋਰ
ਪ੍ਰਗਤੀ ਕੀਤੀ ਜਾਵੇਗੀ। ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ
ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ
ਹੈ।