ਮਾਨਸਾ, 28—07—2021 (ਸਾਰਾ ਯਹਾਂ/ਮੁੱਖ ਸੰਪਾਦਕ) : ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦਿਆ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜੀਰੋ
ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ
ਪੰਜਾਬ ਚੰਡੀਗੜ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲਾ ਅੰਦਰ
ਨਸਿ਼ਆ ਦੀ ਮੁਕ ੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤ ੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਗਈ ਹੈ।
ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋੲ ੇ ਐਨ.ਡੀ.ਪੀ.ਐਸ.
ਐਕਟ ਤਹਿਤ ਵੱਡੀ ਬਰਾਮਦਗੀ ਕੀਤੀ ਗਈ ਹੈ।
ਐੇਸ.ਐਸ.ਪੀ. ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਕਿ ਸੀ.ਆਈ.ਏ. ਸਟਾਫ ਮਾਨਸਾ
ਦੀ ਪੁਲਿਸ ਪਾਰਟੀ ਗਸ਼ਤ ਵਾ ਸ਼ੱਕੀ ਪੁਰਸ਼ਾ ਦੀ ਚੈਕਿੰਗ ਦੇ ਸਬੰਧ ਵਿੱਚ ਬਾਹੱਦ ਪਿੰਡ ਕੋਟਲੀ ਕਲਾਂ ਮੌਜੂਦ ਸੀ ਤਾਂ ਪੁਲ
ਸੂਆ ਪਾਸ ਬੈਠੇ ਦੋ ਵਿਅਕਤੀਆਂ ਨੂੰ ਸ਼ੱਕ ਦੀ ਬਿਨਾਹ ਤੇ ਕਾਬ ੂ ਕਰਕੇ ਨਾਮ ਪਤਾ ਪੁੱਛਣ ਤੇ ਉਹਨਾਂ ਦੇ ਆਪਣੇ ਨਾਮ
ਜਗਸੀਰ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਲੋਹਗੜ, ਥਾਣਾ ਸਿਟੀ ਡੱਬਵਾਲੀ, ਜਿਲਾ ਸਿਰਸਾ (ਹਰਿਆਣਾ) ਅਤੇ ਜਗਜੀਤ
ਸਿੰਘ ਪੁੱਤਰ ਤੋਗਾ ਸਿੰਘ ਵਾਸੀ ਧਿੰਗੜ, ਥਾਣਾ ਫੂਲ, ਜਿਲਾ ਬਠਿੰਡਾ ਦੱਸੇ। ਜਿਹਨਾਂ ਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ
ਤੇ ਉਹਨਾਂ ਪਾਸੋਂ 5000 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਣ ਤੇ ਉਸਨਾਂ ਦੇ ਵਿਰੁੱਧ ਮੁਕੱਦਮਾ ਨੰਬਰ
216 ਮਿਤੀ 27—07—2021 ਅ/ਧ 22/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕੀਤਾ
ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਦੇ ਨਸ਼ੀਲੀਆਂ ਗੋਲੀਆਂ ਸਸਤ ੇ ਭਾਅ ਲਿਆ
ਕੇ ਅੱਗੇ ਪ੍ਰਚ ੂਨ ਵਿੱਚ ਨਸ਼ੇੜੀਆਂ ਨੂੰ ਮਹਿੰਗੇ ਭਾਅ ਵੇਚ ਕੇ ਮੋਟੀ ਕਮਾਈ ਕਰਨੀ ਸੀ। ਜਿਹਨਾਂ ਨੂੰ ਮਾਨਯੋਗ ਅਦਾਲਤ ਵਿੱਚ
ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ
ਨਸ਼ੀਲੀਆਂ ਗੋਲੀਆਂ ਕਿੱਥੋ, ਕਿਸ ਪਾਸੋਂ ਲੈ ਕੇ ਆਏ ਸੀ ਅਤ ੇ ਅੱਗੇ ਕਿੱਥੇ ਵੇਚਣੀਆਂ ਸਨ, ਜਿਹਨਾਂ ਦੀ ਪੁੱਛਗਿੱਛ ਤ ੇ
ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋਰ ਬਰਾਮਦਗੀ ਕਰਵਾਈ
ਜਾਵੇਗੀ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।