*ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ*

0
56

ਮਾਨਸਾ ,01-08-23(ਸਾਰਾ ਯਹਾਂ/ਮੁੱਖ ਸੰਪਾਦਕ ):

ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।

ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 4 ਮੁੱਕਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕਰਕੇ 50 ਨਸੀਲੀਆਂ ਗੋਲੀਆਂ ,6 ਗ੍ਰਾਂਮ ਹੈਰੋਇਨ(ਚਿੱਟਾ) , 70 ਕਿਲੋਗ੍ਰਾਮ ਗਾਂਜਾਂ ,1 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਦੀ ਬਰਾਮਦਗੀ ਕੀਤੀ ਗਈ ਹੈ।ਆਬਕਾਰੀ ਐਕਟ ਤਹਿਤ 4 ਮੁਕੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 150 ਲੀਟਰ ਲਾਹਣ,24 ਬੋਤਲਾਂ ਸ਼ਰਾਬ ਨਜੈਜ ਅਤੇ 15 ਬੋਤਲਾਂ ਸੌਂਫ ਰਸ ਦੇਸ਼ੀ (ਚੰਡੀਗੜ੍ਹ) ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਅ/ਧ 188 ਹਿੰ:ਦੰ: ਤਹਿਤ 2 ਮੁਕੱਦਮੇ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 270 ਸਿਗਨੇਚਰ ਕੈਪਸੂਲ ਬਰਾਮਦ ਕੀਤੇ ਗਏ ਹਨ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।

ਡਾ: ਨਾਨਕ ਸਿੰਘ,ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ,ਪੰਜਾਬ ਜੀ ਦੇ ਦਿਸ਼ਾ ਨਿਰਦੇਸਾ ਤਹਿਤ ਨਸ਼ਿਆਂ ਦੀ ਮੁਕੰਮਲ ਰੋਕਥਾਮ ਕਰਨ ਲਈ ਮਾਨਸਾ ਪੁਲਿਸ ਵੱਲੋਂ ਵਿਸੇਸ਼ (ਅਨਟi ਧਰੁਗ ਧਰਵਿੲਛੳਮਪੳਗਿਨ) ਆਰੰਭ ਕੀਤੀ ਹੋਈ ਹੈ।ਮਾਨਸਾ ਪੁਲਿਸ ਵੱਲੋਂ ਰੋਜਾਨਾਂ ਹੀ ਗਸ਼ਤਾਂ,ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਚਲਾ ਕੇ ਹੌਟ ਸਪੌਟ ਥਾਵਾਂ ਦੀ ਸਰਚ ਕਰਵਾ ਕੇ ਨਸ਼ਿਆਂ ਦਾ ਧੰਦਾ ਕਰਨ
ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਜਾ ਰਹੀ ਹੈ,ਉੱਥੇ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਜਾਗਰੂਕ ਕਰਨ ਲਈ
ਪਿੰਡਾਂ,ਸ਼ਹਿਰਾਂ,ਗਲੀ,ਮੁਹੱਲਿਆਂ ਅੰਦਰ ਜਾ ਕੇ ਐਂਟੀ-ਡਰੱਗ ਸੈਮੀਨਾਰ/ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
-ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਜਾਰੀ ਕੀਤਾ ਹੈਲਪਲਾਈਨ ਨੰਬਰ 97801-25100

NO COMMENTS