*-ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ–ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ- ਡਾ. ਨਾਨਕ ਸਿੰਘ*

0
7

ਮਾਨਸਾ ,10-08-23 (ਸਾਰਾ ਯਹਾਂ/ਮੁੱਖ ਸੰਪਾਦਕ ): ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ
ਦਿੰਦੇ ਹੋੲ ੇ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ
ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ
ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ
ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋੲ ੇ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ
ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ
ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।

ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 2 ਮੁੱਕਦਮੇ ਵੱਖ-ਵੱਖ
ਥਾਣਿਆਂ ਵਿੱਚ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 200 ਨਸੀਲੀਆਂ ਗੋਲੀਆਂ ਸਮੇਤ ਪਲਟੀਨਾ
ਮੋਟਰਸਾਈਕਲ ਨੰਬਰੀ ਫਭ-44-ਭ-7624 ਅਤੇ 2 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਦੀ ਬਰਾਮਦਗੀ ਕੀਤੀ ਗਈ
ਹੈ।ਆਬਕਾਰੀ ਐਕਟ ਤਹਿਤ 1 ਮੁਕ ੱਦਮਾ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬ ੂ ਕਰਕੇ 13 ਬੋਤਲਾਂ ਸ਼ਰਾਬ
ਨਜੈਜ, 170 ਲੀਟਰ ਲਾਹਣ ਸਮੇਤ ਚਾਲੂ ਭੱਠੀ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਹੀ ਅ/ਧ 188
ਹਿੰ:ਦੰ: ਤਹਿਤ 2 ਮੁਕ ੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬ ੂ ਕਰਕੇ 405
ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ ਅਮਲ
ਵਿੱਚ ਲਿਆਦੀ ਜਾ ਰਹੀ ਹੈ।

ਇਸ ਦੇ ਨਾਲ-ਨਾਲ ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ
ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲਗਾਤਾਰ ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ/ਮੀਟਿੰਗਾਂ
ਕੀਤੀਆਂ ਜਾ ਰਹੀਆਂ ਹਨ ।ਇਸ ਮੁਹਿੰਮ ਤਹਿਤ ਕੁੱਲ 184 ਸੈਮੀਨਾਰ/ਮੀਟਿੰਗਾਂ ਕੀਤੀਆਂ ਗਈਆਂ ਹਨ ਜੋ ਇਹ
ਮੁਹਿੰਮ ਲਗਾਤਾਰ ਜਾਰੀ ਹੈ।ਲੋਕਾਂ ਨੂੰ ਨਸ਼ਿਆਂ ਖਿਲਾਫ ਅਜਿਹੇ ਵਿਅਕਤੀਆ ਨੂੰ ਜਾਗਰੂਕ ਕਰਨ ਲਈ ਅੱਗੇ
ਆਉਣਾ ਚਾਹੀਦਾ ਹੈ।ਜਿਲ੍ਹਾ ਅੰਦਰ ਨਸ਼ਿਆਂ ਦੇ ਮੁਕ ੰਮਲ ਖਾਤਮੇ ਲਈ ਮਾਨਸਾ ਪੁਲਿਸ ਨੇ ਪਬਲਿਕ ਪਾਸੋਂ ਪੂਰਨ
ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ।ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ
ਜਾਰੀ ਰੱਖਿਆ ਜਾਵੇਗਾ।
-ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਜਾਰੀ ਕੀਤਾ ਹੈਲਪਲਾਈਨ ਨੰਬਰ 97801-25100-

NO COMMENTS