*ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ*

0
41

ਮਾਨਸਾ ,23-08-23(ਸਾਰਾ ਯਹਾਂ/ਮੁੱਖ ਸੰਪਾਦਕ ):

ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ
ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।

ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 2 ਮੁਕੱਦਮੇ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 11 ਗ੍ਰਾਂਮ ਹੈਰੋਇਨ(ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ। ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 5 ਮੁਕੱਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕਰਕੇ 880 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ।

ਨਸ਼ਿਆਂ ਦੇ ਖਾਤਮੇ ਲਈ ਡਾ: ਨਾਨਕ ਸਿੰਘ ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਮਿਤੀ 23-08-23 ਨੂੰ ਥਾਣਾ ਜੋਗਾ ਵਿੱਚ ਪੈਦੇਂ ਮਾਈ ਭਾਗੋ ਕਾਲਜ ਰੱਲਾ ਵਿਖੇ ਵਿਦਿਆਰਥੀਆਂ ਨਾਲ ਨਸ਼ਿਆਂ ਪ੍ਰਤੀ ਸੈਮੀਨਾਰ ਕੀਤਾ ਗਿਆ ਹੈ।ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਅੱਜ ਕੱਲ੍ਹ ਦੇ ਦੌਰ ਵਿੱਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਅਤੇ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ।ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਇਹ ਵੀ ਕਿਹਾ ਗਿਆ ਕਿ ਉਹ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਗੈਰ-ਕਾਨੂੰਨੀ ਵਰਤੋਂ/ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਹੈਲਪਲਾਇਨ ਨੰਬਰ 112,ਹੈਲਪਲਾਈਨ ਨੰਬਰ 181 ,ਮੋਬਾਇਲ ਨੰਬਰ 9780125100 ਅਤੇ ਈਮੇਲ ਆਈ.ਡੀ.

ਦਪੋ.ਮਨਸ.ਪੋਲਚਿੲੑਪੁਨਜੳਬ.ਗੋਵ.ਨਿ ਤੇ ਜਾਂ ਉਹਨਾਂ ਨਾਲ ਨਿੱਜੀ ਤੌਰ ਪਰ ਮਿਲ ਕੇ ਵੀ ਨਸ਼ਿਆਂ ਪ੍ਰਤੀ ਸੁਝਾਅ ਦੇ ਸਕਦੇ ਹਨ ਅਤੇ ਸੂਚਨਾਂ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢ ਕੇ ਨਰੋਏ ਸਮਾਜ ਦੀ ਸਥਾਪਨਾ ਕਰਨਾ ਅਤੇ ਜਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਕਰਕੇ ਪਹਿਲਾ ਵਾਲੇ ਪੰਜਾਬ ਦੀ ਸਿਰਜਣਾਂ ਕਰਨਾ ਹੀ ਮਾਨਸਾ ਪੁਲਿਸ ਦਾ ਮੁਢਲਾ ਫਰਜ਼ ਹੈ।

ਇਸ ਤੋ ਇਲਾਵਾ ਉਹਨਾਂ ਦੱਸਿਆ ਕਿ ਮਾਨਸਾ ਪੁਲਿਸ ਦੇ ਸੀਨੀਅਰ ਅਫਸਰਾਨ ਸਾਹਿਬਾਨ ਅਤੇ ਮੁੱਖ ਅਫਸਰ ਥਾਣਾ ਸਾਹਿਬਾਨ ਵੱਲੋਂ ਜਿਲ੍ਹਾਂ ਦੇ ਵੱਖ-ਵੱਖ ਥਾਣਿਆਂ ਦੇ ਇਲਾਕਾ ਅੰਦਰ ਐਂਟੀ-ਡਰੱਗ ਸੈਮੀਨਾਰ/ਮੀਟਿੰਗਾਂ ਕਰਕੇ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

NO COMMENTS