*ਮਾਨਸਾ ਪੁਲਿਸ ਦੀ ਨਸ਼ਿਆਂ ਖਿਲਾਫ ਕਾਰਵਾਈ*

0
70

ਮਾਨਸਾ 05-10-23 (ਸਾਰਾ ਯਹਾਂ/ਬੀਰਬਲ ਧਾਲੀਵਾਲ):

ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਨਸ਼ਾ
ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ।ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸੀ.ਆਈ.ਏ ਸਟਾਫ ਮਾਨਸਾ ਦੇ ਥਾਣੇਦਾਰ ਸੁਖਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਚਮਕ ੌਰ ਸਿੰਘ ਪੁੱਤਰ ਰਾਮ ਚੰਦ ਵਾਸੀ ਚੱਠਾ ਨਨਹੇੜੀ ਜਿਲ੍ਹਾ ਸੰਗਰੂਰ ਨੂੰ ਕਾਬ ੂ ਕਰਕੇ ਉਸ ਪਾਸੋਂ 2100 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਪਰ ਥਾਣਾ ਸਿਟੀ ਬ ੁਢਲਾਡਾ ਵਿਖੇ ਮੁਕ ੱਦਮਾ ਨੰਬਰ 185 ਮਿਤੀ 4-10-23 ਅ/ਧ 22ਸੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਭੀਖੀ ਦੇ ਸ:ਥ: ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਅੰਮ੍ਰਿਤਪਾਲ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਖਿਆਲਾਂ ਕਲ੍ਹਾਂ,ਗੁਰਵਿੰਦਰ ਸਿੰਘ ਪੁੱਤਰ ਜਗਤਾਰ ਸਿੰਗ ਵਾਸੀ ਖਿਆਲਾਂ ਕਲ੍ਹਾਂ ਨੂੰ ਕਾਬ ੂ ਕਰਕੇ ਉਹਨਾਂ ਪਾਸੋਂ 5 ਗ੍ਰਾਂਮ ਹੈਰੋਇਨ(ਚਿੱਟਾ) ਬਰਾਮਦ ਹੋਣ ਪਰ ਥਾਣਾ ਭੀਖੀ ਵਿਖੇ ਮੁਕ ੱਦਮਾ ਨੰਬਰ 201 ਅ/ਧ 21/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਜੋਗਾ ਦੇ ਸ:ਥ: ਪਾਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਰਬਜੀਤ ਕੌਰ ਪਤਨੀ ਰਿੰਕੂ ਸਿੰਘ ਵਾਸੀ ਵਾਰਡ ਨੰਬਰ 12 ਜੋਗਾ ਨੂੰ ਕਾਬੂ ਕਰਕੇ ਉਸ ਪਾਸੋਂ 500 ਗ੍ਰਾਂਮ ਭੁੱਕੀ ਚੂਰਾ ਪੋਸਤ ਬਰਾਮਦ ਹੋਣ ਪਰ ਥਾਣਾ ਜੋਗਾ ਵਿਖੇ ਮੁਕ ੱਦਮਾ ਨੰਬਰ 116 ਮਿਤੀ 4-10-23 ਅ/ਧ 15/61/85 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕਰਵਾਇਆ ਗਿਆ ਹੈ।ਇਸੇ ਤਰ੍ਹਾਂ ਹੀ ਅ/ਧ 188 ਹਿੰ:ਦੰ: ਤਹਿਤ 3 ਮੁਕ ੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬ ੂ ਕਰਕੇ 230 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ
ਗਈ ਹੈ

ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।

NO COMMENTS