*ਮਾਨਸਾ ਪੁਲਿਸ ਦੀ ਨਸ਼ਿਆ ਖਿਲਾਫ ਵੱਡੀ ਕਾਰਵਾਈ*

0
54

ਮਾਨਸਾ, 03.12.2022  (ਸਾਰਾ ਯਹਾਂ/ ਮੁੱਖ ਸੰਪਾਦਕ ): ਡਾ:ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ
ਜਾਰੀ ਕਰਦੇ ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ
ਜ਼ੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ। ਮਾਨਯੋਗ ਡਾਇਰੈਕਟਰ ਜਨਰਲ
ਪੁਲਿਸ ਪੰਜਾਬ ਅਤ ੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ
ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ
ਕਾਰਵਾਈ ਕਰਦੇ ਹੋਏ ਥਾਣਾ ਬਰੇਟਾ ਦੇ ਥਾਣੇ: ਕਸਮੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਬੂਟਾ ਸਿੰਘ ਪੁੱਤਰ
ਬੰਤ ਸਿੰਘ ਵਾਸੀ ਖੁਡਾਲ ਕਲ੍ਹਾ ਨੂੰ ਕਾਬ ੂ ਕਰਕੇ 750 ਨਸੀਲੀਆਂ ਗੋਲੀਆਂ ਬਰਾਮਦ ਹੋਣ ਪਰ ਮੁਕ ੱਦਮਾ ਨੰਬਰ
141 ਮਿਤੀ 02-12-22 ਅ/ਧ 22ਸੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਮੁਕ ੱਦਮਾ ਦਰਜ ਰਜਿਸਟਰ
ਕਰਵਾਇਆਂ ਗਿਆਂ ਹੈ।ਥਾਣਾ ਸਿਟੀ ਬੁਢਲਾਡਾ ਦੇ ਹੋਲਦਾਰ ਜਗਸੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ
ਸੁਖਦੀਪ ਸਿੰਘ ਪੁੱਤਰ ਨਗਾਇਆ ਸਿੰਘ ਵਾਸੀ ਵਾਰਡ ਨੰਬਰ 17 ਜੀਵਨ ਕਾਲੋਨੀ ਬੁਢਲਾਡਾ ਨੂੰ ਕਾਬੂ ਕਰਕੇ 50
ਲੀਟਰ ਲਾਹਣ ,5 ਲੀਟਰ ਨਜਾਇਜ ਸ਼ਰਾਬ ਸਮੇਤ ਭੱਠੀ ਦਾ ਸਮਾਨ ਬਰਾਮਦ ਹੋਣ ਪਰ ਮੁਕ ੱਦਮਾ ਨੰਬਰ 236
ਮਿਤੀ 02-12-22 ਅ/ਧ 61 ਆਬਕਾਰੀ ਐਕਟ ਤਹਿਤ ਮੁਕ ੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਜੂਆ ਐਕਟ
ਸੀ.ਆਈ.ਏ ਸਟਾਫ ਮਾਨਸਾ ਦੇ ਸ:ਥ: ਉਜਾਗਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ
ਮੁਖਬਰੀ ਦੇ ਆਧਾਰ ਤੇ ਰਾਜਿੰਦਰ ਸਿੰਘ ਉਰਫ ਵਿੱਕੀ ਪੁੱਤਰ ਸੁਭਾਸ ਚੰਦਰ ਵਾਸੀ ਵਾਰਡ ਨੰਬਰ 14,ਦੀਪ ਚੰਦ
ਵਾਲੀ ਗਲੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋ 1020 ਰੁਪੈ ਜੂਆ ਨਗਦੀ ਬਰਾਮਦ ਕਰਕੇ ਉਸ ਵਿਰੁੱਧ ਥਾਣਾ
ਸਿਟੀ 2 ਮਾਨਸਾ ਵਿਖੇ ਮੁਕ ੱਦਮਾ ਨੰਬਰ 251 ਮਿਤੀ 2-12-22 ਅ/ਧ 13ੲ ੇ/3/67 ਜੂਆ ਐਕਟ ਤਹਿਤ
ਦਰਜ ਰਜਿਸਟਰ ਕਰਵਾ ਕੇ ਤਫਤੀਸ ਅਮਲ ਵਿੱਚ ਲਿਆਦੀ ਗਈ ਹੈ।ਥਾਣਾ ਬੋਹਾ ਦੇ ਹੋਲਦਾਰ ਰਾਜਪ੍ਰੀਤ ਸਿੰਘ
ਸਮੇਤ ਪੁਲਿਸ ਪਾਰਟੀ ਵੱਲੋ ਮੁਖਬਰੀ ਦੇ ਆਧਾਰ ਤੇ ਗੁਰਤੇਜ ਸਿੰਘ ਉਰਫ ਤੇਜਾ ਪੁੱਤਰ ਕਸਮੀਰ ਸਿੰਘ ਵਾਸੀ
ਰਿਉਦ ਕਲ੍ਹਾ ਨੂੰ ਕਾਬ ੂ ਕਰਕੇ ਉਸ ਪਾਸੋ 1460 ਰੁਪੈ ਜੂਆ ਨਗਦੀ ਬਰਾਮਦ ਕਰਕੇ ਉਸ ਵਿਰੁੱਧ ਥਾਣਾ ਬੋਹਾ

ਵਿਖੇ ਮੁਕ ੱਦਮਾ ਨੰਬਰ 155 ਮਿਤੀ 2-12-22 ਅ/ਧ 13ੲ ੇ/3/67 ਜੂਆ ਐਕਟ ਤਹਿਤ ਦਰਜ ਰਜਿਸਟਰ
ਕਰਵਾ ਕੇ ਤਫਤੀਸ ਅਮਲ ਵਿੱਚ ਲਿਆਦੀ ਗਈ ਹੈ।
ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ
ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤ ੇ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤ ੇ ਮਾੜੇ ਅਨਸਰਾਂ
ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ ਜਾਰੀ ਰੱਖਿਆ ਜਾਵੇਗਾ।

NO COMMENTS