ਮਾਨਸਾ, 11.11.2022 (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ
ਜਾਰੀ ਕਰਦੇ ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ
ਜ਼ੀਰੋ ਸਹਿਨਸ਼ੀਲਤਾ (ਗ਼ੲਰੋ ਠੋਲੲਰੳਨਚੲ) ਦੀ ਨੀਤੀ ਅਪਨਾਈ ਗਈ ਹੈ। ਮਾਨਯੋਗ ਡਾਇਰੈਕਟਰ ਜਨਰਲ
ਪੁਲਿਸ ਪੰਜਾਬ ਅਤ ੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ
ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ
ਕਾਰਵਾਈ ਕਰਦੇ ਹੋਏ ਸੀ.ਆਈ.ਸਟਾਫ ਮਾਨਸਾ ਦੇ ਥਾਣੇ: ਹਰਭਜਨ ਸਿੰਘ ਸਮੇਤ ਪiੁਲਸ ਪਾਰਟੀ ਵੱਲੋ
ਸਿਮਰਜੀਤ ਸਿੰਘ ਉਰਫ ਪਿੰ੍ਰਸ ਪੁੱਤਰ ਸਤਵੰਤ ਸਿੰਘ ਵਾਸੀ ਕੱਲੋ ਨੂੰ ਕਾਬੂ ਕਰਕੇ 15 ਗ੍ਰਾਮ ਹੈਰੋਇਨ ਬਰਾਮਦ
ਹੋਣ ਤੇ ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ
ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ
ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦਾ ਪਤਾ ਲਗਾ ਕਰ
ਹੋਰ ਮੁਲਜਿਮਾ ਨੂੰ ਨਾਮਜਦ ਕਰਕੇ ਮੁਕ ੱਦਮੇ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਥਾਣਾ ਸਿਟੀ ਬੁਢਲਾਡਾ ਦੇ ਹੋਲ: ਨਿਰਮਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਸੰਜੂ ਕੁਮਾਰ
ਪੁੱਤਰ ਦਰਸਨ ਕੁਮਾਰ ਵਾਸੀ ਵਾਰਡ ਨੰਬਰ 18 ਅਤ ੇ ਸੋਨੀ ਪੁੱਤਰ ਕਰਨੈਲ ਸਿੰਘ ਵਾਸੀ ਵਾਰਡ ਨੰਬਰ 15 ਭੱਠਾ
ਬਸਤੀ ਬੁਢਲਾਡਾ ਨੂੰ ਕਾਬੂ ਕਰਕੇ 96 ਬੋਤਲਾ ਠੇਕਾ ਸ਼ਰਾਬ ਦੇਸੀ ਸ਼ਹਿਨਾਈ (ਹਰਿਆਣਾ) ਸਮੇਤ
ਮੋਟਰਸਾਈਕਲ ਹੀਰੋ ਸਪਲੈਡਰ ਬਰਾਮਦ ਹੋਣ ਤੇ ਉਹਨਾ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ
ਐਕਟ ਤਹਿਤ ਮੁੱਕਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਹੈ ਕਿ
ਮਾਨਸਾ ਪੁਲਿਸ ਵੱਲੋਂ ਨਸ਼ਿਆਂ ਅਤ ੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾ ਹੀ
ਜਾਰੀ ਰੱਖਿਆ ਜਾ ਰਿਹਾ ਹੈ।