ਮਾਨਸਾ, 12—06—2021 (ਸਾਰਾ ਯਹਾਂ/ਮੁੱਖ ਸੰਪਾਦਕ):: ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂੰ
ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਅ ੈਸ. ਐਕਟ:
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸੋਨੀ ਸਿੰਘ ਉਰਫ ਸੋਨੂੰ ਪੁੱਤਰ ਪੱਪੂ ਸਿੰਘ ਅਤੇ
ਅਵਤਾਰ ਸਿੰਘ ਉਰਫ ਗੰਗੂ ਪੁੱਤਰ ਬਲੌਰ ਸਿੰਘ ਵਾਸੀਅਨ ਰੋੜੀ ਨੂੰ ਮੋਟਰਸਾਈਕਲ ਹੀਰੋ ਹਾਂਡਾ ਸੀ.ਡੀ. ਡੀਲਕਸ
ਨੰ:ਐਚ.ਆਰ.24ਐਮ—6389 ਸਮੇਤ ਕਾਬੂ ਕਰਕੇ 50 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ
ਜੌੜਕੀਆਂ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ
ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ
ਜਾਵੇਗਾ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਹੈਰੋਇੰਨ (ਚਿੱਟਾ) ਕਿੱਥੋ ਲੈ ਕੇ ਆਏ ਸੀ ਅਤੇ
ਅੱਗੇ ਕਿੱਥੇ ਵੇਚਣਾ ਸੀ, ਜਿਹਨਾਂ ਦੀ ਪੁੱਛਗਿੱਛ ਤੇ ਮ ੁਕੱਦਮੇ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ:
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਸਚਿਨ ਸ਼ਰਮਾ ਪੁੱਤਰ ਰਿਸ਼ੀ ਸ਼ਰਮਾ, ਸੁਨੀਲ ਕੁਮਾਰ ਪੁੱਤਰ ਰਾਮੇਸ਼
ਕੁਮਾਰ, ਰਾਹੁਲ ਪੁੱਤਰ ਸੂਰਜ ਭਾਨ, ਰਾਮੇਸ਼ ਕੁਮਾਰ ਪੁੱਤਰ ਰਾਜ ਕੁਮਾਰ ਅਤੇ ਅਕਾਸ਼ਦੀਪ ਸਿੰਘ ਪੁੱਤਰ ਸੁਖਦੇਵ ਸਿੰਘ
ਵਾਸੀਅਨ ਬੁਢਲਾਡਾ ਨੂੰ ਵੈਗਨਰ ਕਾਰ ਨੰ:ਡੀ.ਐਲ.3ਸੀ.ਆਰ—6462 ਸਮੇਤ ਕਾਬੂ ਕਰਕੇ 180 ਬੋਤਲਾਂ ਸ਼ਰਾਬ ਠੇਕਾ ਦੇਸੀ
ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ
ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਪੰਜਾਬ ਪੁਲਿਸ ਦੇ ਐਕਸਾਈਜ ਸਟਾਫ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਗੁਰਸੇਵਕ ਸਿੰਘ ਪੁੱਤਰ ਰੌਸ਼ਨ ਸਿੰਘ ਵਾਸੀ ਜੋਗਾ ਵਿਰੁੱਧ ਥਾਣਾ ਜੋਗਾ ਵਿਖੇ ਮੁਕੱਦਮਾ ਦਰਜ਼
ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਐਕਸਾਈਜ
ਸਟਾਫ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਗਸੀਰ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਜੋਗਾ ਵਿਰੁੱਧ ਥਾਣਾ ਜੋਗਾ
ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ
ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਗਦੀਪ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ
ਦਾਤੇਵਾਸ ਵਿਰੁੱਧ ਥਾਣਾ ਸਦਰ ਬੁਢਨਾਡਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 15 ਬੋਤਲਾਂ
ਸ਼ਰਾਬ ਨਜਾਇਜ ਬਰਾਮਦ ਕੀਤੀ, ਮੁਲਜਿਮ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।