ਮਾਨਸਾ ਪੁਲਿਸ ਦੀ ਨਸਿ਼ਆਂ ਵਿਰੁੱਧ ਵੱਡੀ ਕਾਰਵਾਈ

0
89

ਮਾਨਸਾ, 28—05 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸਿ਼ਆਂ ਦੀ ਵੱਧ ਤੋਂ
ਵੱਧ ਬਰਾਮਦਗੀ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਐਸ.ਆਈ. ਪ੍ਰਿਤਪਾਲ ਸਿੰਘ ਇੰਚਾਰਜ ਸੀ.ਆਈ.ਏ. ਸਟਾਫ
ਮਾਨਸਾ ਦੀ ਅਗਵਾਈ ਹੇਠ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਹਰਵਿੰਦਰ ਸਿੰਘ ਉਰਫ ਹੈਰੀ ਪੁੱਤਰ ਮਿੱਠ ੂ
ਸਿੰਘ ਵਾਸੀ ਜੱਜਲ (ਬਠਿੰਡਾ), ਕੁਲਵੀਰ ਸਿੰਘ ਉਰਫ ਸ਼ੇਰੂ ਪੁੱਤਰ ਦਰਸ਼ਨ ਸਿੰਘ ਵਾਸੀ ਬੀਰੋਕੇ ਕਲਾਂ ਅਤੇ ਵਿਨੋਦ ਕੁਮਾਰ
ਉਰਫ ਕਾਲਾ ਪੁੱਤਰ ਪ੍ਰਕਾਸ਼ ਚੰਦ ਵਾਸੀ ਭੀਖੀ ਨੂੰ ਮਾਰੂਤੀ ਸਜੂਕੀ ਕਾਰ ਨੰ: ਐਚ.ਆਰ.29ਯੂ—3537 ਸਮੇਤ ਕਾਬੂ ਕਰਕੇ
ਉਹਨਾਂ ਪਾਸੋਂ ਮੌਕਾ ਪਰ 100 ਗ੍ਰਾਮ ਅਫੀਮ ਅਤ ੇ 2 ਲੱਖ ਰੁਪੲ ੇ ਡਰੱਗ ਮਨੀ ਦੀ ਬਰਾਮਦਗੀ ਹੋਣ ਤੇ ਉਹਨਾਂ ਦੇ ਵਿਰੁੱਧ
ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੂੰ
ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਦੌਰਾਨੇ ਪੁਲਿਸ ਰਿਮਾਂਡ ਡੂੰਘਾਈ
ਨਾਲ ਪੁੱਛਗਿੱਛ ਕਰਨ ਉਪਰੰਤ ਮੁਲਜਿਮਾਂ ਦੀ ਨਿਸ਼ਾਨਦੇਹੀ ਤੇ ਉਹਨਾਂ ਪਾਸੋਂ 1 ਕਿਲੋਗ੍ਰਾਮ ਅਫੀਮ ਹੋਰ ਬਰਾਮਦ ਕੀਤੀ
ਗਈ।

ਐਸ.ਆਈ. ਪ੍ਰਵੀਨ ਕੁਮਾਰ ਮੁੱਖ ਅਫਸਰ ਥਾਣਾ ਬਰੇਟਾ ਦੀ ਅਗਵਾਈ ਹੇਠ ਸ:ਥ: ਜਸਕਰਨ ਸਿੰਘ
ਸਮੇਤ ਪੁਲਿਸ ਪਾਰਟੀ ਵੱਲੋਂ ਕੇਵਲ ਸਿੰਘ ਉਰਫ ਗੱਗੀ ਪੁੱਤਰ ਬਾਵਾ ਸਿੰਘ ਵਾਸੀ ਮੰਡੀ ਕਲਾਂ (ਬਠਿੰਡਾ) ਨੂੰ ਕਾਬੂ ਕਰਕੇ
ਉਸ ਪਾਸੋਂ 360 ਨਸ਼ੀਲੀਆਂ ਗੋਲੀਆਂ ਅਤੇ 6 ਨਸ਼ੀਲੀਆਂ ਸੀਸ਼ੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ
ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਹੀ
ਪੁਲਿਸ ਪਾਰਟੀ ਵੱਲੋਂ ਸੋਮਾ ਕੌਰ ਪਤਨੀ ਕਾਕਾ ਸਿੰਘ ਵਾਸੀ ਭੀਖੀ ਨੂੰ ਕਾਬ ੂ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ
ਮਾਰਕਾ ਟਰਾਮਾਡੋਲ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ
ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ—1 ਮਾਨਸਾ ਦੇ ਸ:ਥ: ਦਲੇਲ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੋਨੀ ਸਿੰਘ
ਉਰਫ ਮੇਲਾ ਪੁੱਤਰ ਭੂਰਾ ਸਿੰਘ ਵਾਸੀ ਮਾਨਸਾ ਨੂੰ ਕਾਬ ੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ
ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਸ:ਥ: ਭਗਵੰਤ ਸਿੰਘ ਇੰਚਾਰਜ
ਪੁਲਿਸ ਚੌਕੀ ਠੂਠਿਆਵਾਲੀ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ ਗੁਰਵਿੰਦਰ ਸਿੰਘ ਪੁੱਤਰ ਜੁਗਰਾਜ ਸਿੰਘ
ਅਤ ੇ ਹਰਗੋਬਿੰਦ ਸਿੰਘ ਪੁੱਤਰ ਤਰਸੇਮ ਸਿੰਘ ਵਾਸੀਅਨ ਮਾਨਸਾ ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਪਰੋ ਨੰ:
ਪੀਬੀ.31ਐਲ—4216 ਸਮੇਤ ਕਾਬ ੂ ਕਰਕੇ ਉਹਨਾਂ ਪਾਸੋਂ 4 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ।
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਦੇ ਬੈਕਵਾਰਡ/ਫਾਰਵਾਰਡ ਲਿੰਕਾਂ
ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ
ਤਰਸੇਮ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਸਤੀਕੇ ਨੂੰ ਕਾਬ ੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ ਗਈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ
ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here