*ਮਾਨਸਾ ਪੁਲਿਸ ਦੀ ਨਸਿ਼ਆਂ ਵਿਰੁੱਧ ਵੱਡੀ ਕਾਰਵਾਈ 68 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 15 ਗ੍ਰਾਮ ਹੈਰੋਇੰਨ (ਚਿੱਟਾ)ਸਮੇਤ 2 ਮੋਟਰਸਾਈਕਲਾਂ ਦੀ ਬਰਾਮਦਗੀ*

0
37

ਮਾਨਸਾ, 03—06—2021 (ਸਾਰਾ ਯਹਾਂ/ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦਿਆ
ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜੀਰੋ ਸਹਿਨਸ਼ੀਲਤਾ (ੱਕਗਰ
ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ ਅਤੇ
ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸਿ਼ਆ ਦੀ ਰੋਕਥਾਮ ਕਰਨ ਲਈ
ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸ ਮੁਹਿੰਮ ਤਹਿਤ ਮਾਨਸਾ ਪੁਲਿਸ ਵੱਲੋਂ ਜਿਲ੍ਹਾ ਅੰਦਰ ਨਸਿ਼ਆਂ ਦੀ ਮੁਕੰਮਲ ਰੋਕਥਾਮ ਨੂੰ
ਯਕੀਨੀ ਬਨਾਉਂਦੇ ਹੋਏ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਵੱਡੀ ਬਰਾਮਦਗੀ
ਕਰਵਾਈ ਗਈ ਹੈ।

ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ
ਗੁਰਜੰਟ ਸਿੰਘ ਵਾਸੀਅਨ ਅਤਲਾ ਕਲਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 54 ਕਿਲੋਗ੍ਰਾਮ ਭੁੱਕੀ ਪੋਸਤ ਡੋਡੇ ਬਰਾਮਦ ਕੀਤੇ।
ਜਿਹਨਾਂ ਦੇ ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ
ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਹਰਦੀਪ ਸਿੰਘ ਪੁੱਤਰ ਜਸਵੀਰ
ਸਿੰਘ ਅਤੇ ਬਾਰੂ ਸਿੰਘ ਪੁੱਤਰ ਧੀਰਾ ਸਿੰਘ ਵਾਸੀਅਨ ਠੂਠਿਆਵਾਲੀ ਨੂੰ ਮੋਟਰਸਾਈਕਲ ਹੀਰੋ ਸਪਲ ੈਂਡਰ ਪਲੱਸ
ਨੰ:ਪੀਬੀ.31ਯੂ—3846 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 15 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤਾ। ਜਿਹਨਾਂ ਦੇ ਵਿਰੁੱਧ
ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ
ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਬਾਹੱਦ ਪਿੰਡ
ਰਾਮਾਨੰਦੀ ਅੱਗੋ ਆ ਰਹੇ ਮੋਟਰਸਾਈਕਲ ਪਰ 2 ਸਵਾਰ ਵਿਆਕਤੀਆ ਜਿਹਨਾਂ ਨੇ ਗੱਟਾ ਪਲਾਸਟਿਕ ਵਿੱਚਕਾਰ ਰੱਖਿਆ
ਹੋਇਆ ਸੀ, ਨੂੰ ਸ਼ੱਕ ਦੀ ਬਿਨਾਹ ਤੇ ਰੁੱਕਣ ਦਾ ਇਸ਼ਾਰਾ ਕੀਤਾ, ਜੋ ਵਿਆਕਤੀ ਮੋਟਰਸਾਈਕਲ ਪਿੱਛੇ ਹੀ ਰੋਕ ਕੇ
ਮੋਟਰਸਾਈਕਲ ਅਤੇ ਗੱਟਾ ਪਲਾਸਟਿਕ ਸੁੱਟ ਕੇ ਹਨੇਰੇ ਦਾ ਫਾਇਦਾ ਉਠਾ ਕੇ ਮੌਕਾ ਤੋਂ ਭੱਜ ਗਏ।

ਮੌਕਾ ਤੋਂ ਇੱਕ ਗੱਟਾ
ਪਲਾਸਟਿਕ ਜਿਸ ਵਿੱਚੋ 14 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋਟਰਸਾਈਕਲ ਹੀਰੋ ਐਚ.ਐਫ. ਡੀਲਕਸ
ਨੰ:ਪੀਬੀ.50ਬੀ—0279 ਬਰਾਮਦ ਹੋਣ ਤੇ ਦੋਨਾਂ ਨਾਮਲੂਮ ਮੁਲਜਿਮਾਂ ਵਿਰੁੱਧ ਥਾਣਾ ਜੌੜਕੀਆਂ ਵਿਖੇ ਐਨ.ਡੀ.ਪੀ.ਐਸ. ਐਕਟ
ਦਾ ਮੁਕੱਦਮਾ ਦਰਜ਼ ਕਰਾਇਆ ਗਿਆ। ਭੱਜੇ ਮੁਲਜਿਮਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਦੇ ਯਤਨ ਜਾਰੀ ਹਨ, ਜਿਹਨਾਂ ਨੂੰ
ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼
ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹਨਾਂ ਨੇ ਨਸ਼ਾ
ਕਿੱਥੋ ਲਿਆਂਦਾ ਸੀ ਅਤੇ ਅੱਗੇ ਕਿੱਥੇ ਵੇਚਣਾ ਸੀ, ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ
ਜਾਵੇਗੀ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ

ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS