ਮਾਨਸਾ, 29—04—2021 (ਸਾਰਾ ਯਹਾਂ/ਮੁੱਖ ਸੰਪਾਦਕ): ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੲ ੇ ਦੱਸਿਆ
ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ
ਗਈ ਹੈ। ਜਿਸ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ ਅਤ ੇ ਇੰਸਪੈਕਟਰ ਜਨਰਲ ਪੁਲਿਸ
ਬਠਿੰਡਾ ਰੇਂਜ ਬਠਿੰਡਾ ਜੀ ਦੀਆਂ ਗਾਈਡਲਾਈਨਜ਼ ਅਨੁਸਾਰ ਜਿਲਾ ਅੰਦਰ ਨਸਿ਼ਆ ਦੀ ਮੁਕ ੰਮਲ ਰੋਕਥਾਮ ਸਬੰਧੀ ਡਰੱਗ
ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਮਾਨਸਾ ਪੁਲਿਸ ਵੱਲੋ ਚੱਪੇ ਚੱਪੇ ਤੇ
ਸੁਰੱਖਿਆਂ ਪ੍ਰਬੰਧ ਮੁਕ ੰਮਲ ਕਰਕੇ ਅਸਰਦਾਰ ਢੰਗ ਨਾਲ ਗਸ਼ਤਾ ਤੇ ਨਾਕਾਬੰਦੀਆ ਜਾਰੀ ਰੱਖੀਆ ਹੋਈਆ ਹਨ। ਇਸੇ
ਮੁਹਿੰਮ ਦੀ ਲੜੀ ਵਿੱਚ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਹਰਿਆਣਾ ਮਾਰਕਾ ਸ਼ਰਾਬ ਦੀ ਪੰਜਾਬ ਅੰਦਰ ਹੋ ਰਹੀ
ਗੈਰ—ਕਾਨੂੰਨੀ ਸਮੱਗਲਿੰਗ ਦੀ ਵੱਡੇ ਪੱਧਰ ਤ ੇ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ।
ਐਸ.ਐਸ.ਪੀ. ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ ਕਿ ਪੁਲਿਸ ਚੌਕੀ ਕੋਟਧਰਮੂ ਥਾਣਾ
ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਜਸਵਿੰਦਰ ਸਿੰਘ ਉਰਫ ਬੱਬੀ ਅਤ ੇ ਬਲਰਾਜ ਸਿੰਘ ਉਰਫ ਜੱਗੀ ਪੁੱਤਰਾਨ ਗੁਰਮੇਲ
ਸਿੰਘ ਵਾਸੀਅਨ ਲਖਮੀਰਵਾਲਾ ਨੂੰ ਮੋਟਰਸਾਈਕਲ ਮਾਰਕਾ ਡਿਸਕਵਰ ਬਿਨਾ ਨੰਬਰੀ ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 96
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ। ਜਿਹਨਾਂ ਦੇ ਵਿਰੁੱਧ ਮੁਕੱਦਮਾ ਨੰਬਰ 127
ਮਿਤੀ 29—04—2021 ਅ/ਧ 61,78(2)/1/14 ਆਬਕਾਰੀ ਐਕਟ ਥਾਣਾ ਸਦਰ ਮਾਨਸਾ ਦਰਜ਼ ਰਜਿਸਟਰ ਕਰਾਇਆ
ਗਿਆ। ਇਹ ਮੁਲਜਿਮ ਨਸਿ਼ਆਂ ਦਾ ਧੰਦਾ ਕਰਦੇ ਹਨ, ਜਿਹਨਾ ਵਿਰੁੱਧ ਪਹਿਲਾਂ ਵੀ ਆਬਕਾਰੀ ਐਕਟ ਦਾ 1/1 ਮੁਕੱਦਮਾ
ਦਰਜ਼ ਹੈ, ਜੋ ਜੇਰ ਸਮਾਇਤ ਅਦਾਲਤ ਹੈ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ
ਹਾਸਲ ਕੀਤਾ ਜਾਵੇਗਾ, ਜਿਹਨਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮਾਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ
ਜਾਵੇਗੀ।
ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਹਰਦੀਪ ਸਿੰਘ ਉਰਫ ਹੈਪੀ ਪੁੱਤਰ ਅਮਰ
ਸਿੰਘ ਵਾਸੀ ਰੱਲਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ
ਕਾਬ ੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ
ਗੁਰਪਾਲ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਨੰਦਗੜ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ
ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ
ਵੱਲੋਂ ਮੁਖਬਰੀ ਦੇ ਆਧਾਰ ਤੇ ਭੋਲਾ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਬੀਰਖੁਰਦ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ
ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ 80 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।