
ਮਾਨਸਾ 04-09-23 (ਸਾਰਾ ਯਹਾਂ/ਮੁੱਖ ਸੰਪਾਦਕ ): ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ
ਦਿੰਦੇ ਹੋੲ ੇ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ
ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ
ਸਿੰਘ ਪਰਮਾਰ ਆਈ.ਪੀ.ਐਸ ਐਂਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ
ਨਸ਼ਾ ਸਮੱਗਲਰਾਂ ਖਿਲਾਫ ਮੁਹਿੰਮ ਚਲਾਈ ਹੋਈ ਹੈ ਜਿਸ ਤਹਿਤ ਵੱਡਾ ਐਕਸ਼ਨ ਲੈਂਦੇ ਹੋੲ ੇ ਸਪੈਸ਼ਲ਼ ਕਾਰਡਨ
ਐਂਡ ਸਰਚ ਅਪਰੇਸ਼ਨ (ਛਅਸ਼ੌ) ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ
ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।ਜਿਸ
ਤਹਿਤ ਮਿਤੀ 28-08-23 ਤੋ 03-09-23 ਤੱਕ ਵੱਡੇ ਪੱਧਰ ਤੇ ਕਾਰਵਾਈ ਕੀਤੀ ਗਈ ਅਤੇ ਮਹਿਕਮਾਂ ਪੁਲਿਸ
ਦੇ ਕੰਮਕਾਜ ਵਿੱਚ ਪ੍ਰਗਤੀ ਲਿਆਉਂਦੇ ਹੋੲ ੇ ਜਾਬਤੇ ਅਨੁਸਾਰ ਨਿਪਟਾਰਾ ਕੀਤਾ ਗਿਆ ਹੈ।
ਨਸ਼ਿਆਂ ਵਿਰੁੱਧ ਕਾਰਵਾਈ
ਐਨ.ਡੀ.ਪੀ.ਐਸ ਐਕਟ ਤਹਿਤ ਪਿਛਲੇ ਇੱਕ ਹਫਤੇ ਵਿੱਚ 53 ਮੁਕੱਦਮੇ ਦਰਜ ਕਰਕੇ 55
ਵਿਅਕਤੀਆਂ ਨੂੰ ਕਾਬ ੂ ਕਰਕੇ 10 ਗ੍ਰਾਮ ਹੈਰੋਇਨ(ਚਿੱਟਾ),30 ਕਿਲੋਗ੍ਰਾਂਮ ਭੁੱਕੀ ਚੂਰਾ ਪੋਸਤ, 1690 ਨਸ਼ੀਲੀਆਂ
ਗੋਲੀਆਂ,10 ਨਸ਼ੀਲੀਆਂ ਸ਼ੀਸ਼ੀਆਂ ਅਤ ੇ 4710 ਸਿਗਨੇਚਰ ਕੈਪਸੂਲ ਦੀ ਬ੍ਰਾਮਦਗੀ ਕੀਤੀ ਗਈ ਹੈ ।ਆਬਕਾਰੀ
ਐਕਟ ਤਹਿਤ 8 ਮੁਕੱਦਮੇ ਦਰਜ ਕਰਕੇ 9 ਵਿਅਕਤੀਆਂ ਨੂੰ ਕਾਬੂ ਕਰਕੇ 590 ਕਿਲੋ ਲਾਹਣ,100 ਲੀਟਰ ਸ਼ਰਾਬ
ਨਜੈਜ, 9 ਲੀਟਰ ਸ਼ਰਾਬ ਠੇਕਾ ਦੇਸ਼ੀ (ਹਰਿਆਣਾ) ਦੀ ਬ੍ਰਾਮਦਗੀ ਕੀਤੀ ਗਈ ਹੈ।ਗ੍ਰਿਫਤਾਰ ਵਿਅਕਤੀਆਂ
ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।
ਐਂਟੀ-ਡਰੱਗ ਸੈਮੀਨਾਰ/ਪਬਲਿਕ ਮੀਟਿੰਗਾਂ :
ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਨਸ਼ਿਆਂ
ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।ਜਿਲ੍ਹਾ ਅੰਦਰ ਨਸ਼ਿਆਂ ਦੇ ਮੁਕ ੰਮਲ ਖਾਤਮੇ ਲਈ ਮਾਨਸਾ ਪੁਲਿਸ ਨੇ
ਪਬਲਿਕ ਪਾਸੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਵੱਲੋਂ ਇਸੇ ਹਫਤੇ ਦੌਰਾਨ ਪਬਲਿਕ
ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕੁੱਲ 24 ਸੈਮੀਨਾਰ/ਮੀਟਿੰਗਾਂ ਕੀਤੀਆਂ ਗਈਆਂ ਹਨ ਜੋ ਇਹ ਮੁਹਿੰਮ
ਲਗਾਤਾਰ ਜਾਰੀ ਹੈ।
-ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਜਾਰੀ ਕੀਤਾ ਹੈਲਪਲਾਈਨ ਨੰਬਰ 97801-25100
