ਮਾਨਸਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ..!! ਨਸਿ਼ਆ ਵਿਰੁੱਧ ਮੁਕੱਦਮੇ ਦਰਜ਼ ਕਰਕੇ ਦੋਸ਼ੀਆਨ ਕੀਤੇ ਗ੍ਰਿਫਤਾਰ

0
77

ਮਾਨਸਾ, 19—05—2020 (ਸਾਰਾ ਯਹਾ/ ਬਲਜੀਤ ਸ਼ਰਮਾ ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ
ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ
ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ
ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆ ਦੀ
ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ.
ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ
ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਹਨਾ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ
ਅਤੇ ਗਸ਼ਤਾ ਸੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਆਕਤੀਆਂ ਤੇ ਹੇਠ ਲਿਖੇ ਅਨੁਸਾਰ ਮੁਕੱਦਮੇ ਦਰਜ਼ ਕੀਤੇ
ਗਏ ਹਨ।

  1. ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਮੰਗਾ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਬੋਹਾ ਅਤੇ ਬਬਲੀ ਕੌਰ
    ਪਤਨੀ ਗਰਪ੍ਰੀਤ ਸਿੰਘ ਵਾਸੀ ਸ਼ਹਿਰ ਬਰਨਾਲਾ ਨੂੰ ਕਾਬੂ ਕਰਕੇ ਉਹਨਾਂ ਪਾਸੋਂ 670 ਨਸ਼ੀਲੀਆ ਗੋਲੀਆ (330 ਗੋਲੀਆ ਕਲੋਵੀਡੋਲ
  • 340 ਗੋਲੀਆ ਐਲਪ੍ਰਾਜੋਲਮ) ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ
    ਦਰਜ਼ ਰਜਿਸਟਰ ਕਰਵਾਇਆ ਗਿਆ ਹੈ।
  1. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਹਰਬੰਤ ਸਿੰਘ ਪੁੱਤਰ ਹੰਸਾ
    ਸਿੰਘ ਵਾਸੀ ਬੀਰੋਕੇ ਕਲਾਂ ਅਤੇ ਸੁਖਪਾਲ ਸਿੰਘ ਪੁੱਤਰ ਹੰਸਾ ਸਿੰਘ ਵਾਸੀ ਬੀਰੋਕੇ ਕਲਾਂ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ
    ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਾਇਆ ਗਿਆ। ਪੁਲਿਸ ਪਾਰਟੀ ਵੱਲੋਂ ਮੌਕਾ ਤੇ ਰੇਡ ਕਰਕੇ ਇੱਕ ਦੋਸ਼ੀ
    ਹਰਬੰਤ ਸਿੰਘ ਉਕਤ ਨੂੰ ਕਾਬੂ ਕਰਕੇ 600 ਲੀਟਰ ਲਾਹਣ ਬਰਾਮਦ ਕੀਤੀ। ਇੱਕ ਦੋਸ਼ੀ ਸੁਖਪਾਲ ਸਿੰਘ ਉਕਤ ਦੀ ਗ੍ਰਿਫਤਾਰੀ ਬਾਕੀ
    ਹੈ।
  2. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੁਖਪਾਲ ਸਿੰਘ ਪੁੱਤਰ ਸੁਖਦੇਵ
    ਸਿੰਘ ਵਾਸੀ ਬੀਰੋਕੇ ਕਲਾਂ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਾਇਆ
    ਗਿਆ। ਪੁਲਿਸ ਪਾਰਟੀ ਵੱਲੋਂ ਮੌਕਾ ਤੇ ਰੇਡ ਕਰਕੇ ਦੋਸ਼ੀ ਨੂੰ ਕਾਬੂ ਕਰਕੇ 400 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
  3. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਕਰਨੈਲ ਸਿੰਘ ਪੁੱਤਰ ਸੁਰਜੀਤ
    ਸਿੰਘ ਵਾਸੀ ਬੀਰੋਕੇ ਕਲਾਂ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਾਇਆ
    ਗਿਆ। ਪੁਲਿਸ ਪਾਰਟੀ ਵੱਲੋਂ ਮੌਕਾ ਤੇ ਰੇਡ ਕਰਕੇ 200 ਲੀਟਰ ਲਾਹਣ ਬਰਾਮਦ ਕੀਤੀ। ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  4. ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਜਗਸੀਰ ਸਿੰਘ ਪੁੱਤਰ
    ਅਵਤਾਰ ਸਿੰਘ ਵਾਸੀ ਬੀਰੋਕੇ ਕਲਾਂ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ
    ਕਰਾਇਆ ਗਿਆ। ਪੁਲਿਸ ਪਾਰਟੀ ਵੱਲੋਂ ਮੌਕਾ ਤੇ ਰੇਡ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 200 ਲੀਟਰ ਲਾਹਣ ਅਤੇ 20 ਬੋਤਲਾਂ ਸ਼ਰਾਬ
    ਨਜਾਇਜ ਬਰਾਮਦ ਕੀਤੀ ਗਈ।
  5. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਬਿੱਕਰ ਸਿੰਘ ਪੁੱਤਰ ਸੁਖਦੇਵ
    ਸਿੰਘ ਵਾਸੀ ਬੀਰੋਕੇ ਕਲਾਂ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਾਇਆ
    ਗਿਆ। ਪੁਲਿਸ ਪਾਰਟੀ ਵੱਲੋਂ ਮੌਕਾ ਤੇ ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ ਗਈ। ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  6. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਨਿਰਭੈ ਸਿੰਘ ਪੁੱਤਰ ਮੱਲ ਸਿੰਘ
    ਅਤੇ ਕਾਕਾ ਸਿੰਘ ਪੁੱਤਰ ਦੇਸਾ ਸਿੰਘ ਵਾਸੀਆਨ ਬੀਰੋਕੇ ਕਲਾਂ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਆਬਕਾਰੀ ਐਕਟ ਤਹਿਤ
    ਮੁਕੱਦਮਾ ਦਰਜ ਰਜਿਸਟਰ ਕਰਾਇਆ ਗਿਆ। ਪੁਲਿਸ ਪਾਰਟੀ ਵੱਲੋਂ ਮੌਕਾ ਤੇ ਰੇਡ ਕਰਕੇ ਇੱਕ ਦੋਸ਼ੀ ਨਿਰਭੈ ਸਿੰਘ ਨੂੰ ਕਾਬੂ ਕਰਕੇ 1
    ਚਾਲੂ ਭੱਠੀ, 100 ਲੀਟਰ ਲਾਹਣ ਅਤੇ 3 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਦੂਸਰੇ ਦੋਸ਼ੀ ਕਾਕਾ ਸਿੰਘ ਦੀ
    ਗਿਦਫਤਾਰੀ ਬਾਕੀ ਹੈ।
  7. ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਸਤਿਗੁਰ ਸਿੰਘ ਪੁੱਤਰ ਲੱਛੂ ਸਿੰਘ ਅਤੇ ਸੰਦੀਪ ਸਿੰਘ ਪੁੱਤਰ ਲੀਲਾ
    ਸਿੰਘ ਵਾਸੀਅਨ ਬੁਢਲਾਡਾ ਨੂੰ ਮੋਟਰਸਾਈਕਲ ਨੰ:ਪੀਬੀ.10ਜੀਐਨ—7223 ਸਮੇਤ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ,
    ਹਰਿਆਣਾ ਬਰਾਮਦ ਹੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ
    ਹੈ।
  8. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੋਨੂੰ ਸਿੰਘ ਪੁੱਤਰ ਜੀਤ ਸਿੰਘ ਵਾਸੀ
    ਖੈਰਾ ਕਲਾਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਵੱਲੋਂ ਮੌਕਾ ਤੇ
    ਰੇਡ ਕਰਕੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  9. ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਜੋਗਿੰਦਰ ਸਿੰਘ ਪੁੱਤਰ ਘੁੰਮਣ ਸਿੰਘ ਵਾਸੀ ਬੀਰੇਵਾਲਾ ਡੋਗਰਾ ਨੂੰ
    ਕਾਬੂ ਕਰਕੇ ਉਸ ਪਾਸੋਂ 15 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਤਹਿਤ
    ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।
  10. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੁਰਜੰਟ ਸਿੰਘ ਉਰਫ ਜੰਟੀ ਪੁੱਤਰ ਬਲਦੇਵ ਸਿੰਘ ਵਾਸੀ
    ਨੰਗਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 15 ਲੀਟਰ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ
    ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।
  11. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦੇਸੂ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਖੋਖਰ ਕਲਾਂ ਨੂੰ ਕਾਬੂ
    ਕਰਕੇ ਉਸ ਪਾਸੋ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ
    ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ।

ਐਸ.ਐਸ.ਪੀ. ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਕਰਕੇ
ਮਾਨਸਾ ਜਿਲੇ ਨੂੰ 100 ਫੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ
ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS