*ਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ ਕਾਰਵਾਈ ਕਰਦੇ ਹੋਏ 05 ਮੁਕੱਦਮੇ ਦਰਜ਼ ਕਰਕੇ 09 ਮੁਲਜਿਮਾਂ ਨੂੰ ਕੀਤਾ ਕਾਬੂ*

0
3

ਮਾਨਸਾ , 05-08-2022 (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜੀਰੋ ਸਹਿਨਸ਼ੀਲਤਾ (Zero Tolerance) ਦੀ ਨੀਤੀ ਅਪਨਾਈ ਗਈ ਹੈ।
ਜਿਸ ਦੇ ਚੱਲਦੇ ਮਾਨਸਾ ਪੁਲਿਸ ਵੱਲੋ ਵੱਖ-ਵੱਖ ਥਾਵਾਂ ਤੋ ਨਸ਼ਿਆ ਦਾ ਧੰਦਾ ਕਰਨ ਵਾਲੇ 09 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 05 ਮੁਕੱਦਮੇ
ਦਰਜ ਰਜਿਸਟਰ ਕਰ ਕੇ ਨਸ਼ਿਆ ਦੀ ਬ੍ਰਮਾਦਗੀ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ ।

ਐਨ.ਡੀ.ਪੀ.ਐਸ ਐਕਟ ਤਹਿਤ ਕਾਰਵਾਈ ਕਰਦੇ ਹੋਏ ਐਂਟੀ ਨਾਰਕੋਟਿਕਸ ਸੈੱਲ ਮਾਨਸਾ ਦੇ ਥਾਣੇਦਾਰ ਲੱਖਾ ਸਿੰਘ
ਸਮੇਤ ਪੁਲਿਸ ਪਾਰਟੀ ਵੱਲੋ ਪ੍ਰਿਤਪਾਲ ਸਿੰਘ ਉਰਫ ਪ੍ਰੀਤ ਪੁੱਤਰ ਕਰਮ ਸਿੰਘ ਵਾਸੀ ਦਰਿਆਪੁਰ ਨੂੰ ਕਾਰ (ਮਾਰਕਾ ਸੈਂਟਰੋ ਨੰਬਰੀ DL 2CAD 8416
) ਸਮੇਤ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇੰਨ (ਚਿੱਟਾ) ਬ੍ਰਾਮਦ ਕਰਕੇ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ
ਗਿਆ ਹੈ। ਥਾਣਾ ਸਰਦੂਲਗੜ ਦੇ ਥਾਣੇਦਾਰ ਗਗਨਦੀਪ ਕੋਰ ਸਮੇਤ ਪੁਲਿਸ ਪਾਰਟੀ ਵੱਲੋ ਜਸਵੀਰ ਕੋਰ ਪਤਨੀ ਲਛਮਣ ਸਿੰਘ ਵਾਸੀ ਮੀਰਪੁਰ
ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ (ਚਿੱਟਾ) ਬ੍ਰਾਮਦ ਕਰਕੇ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ
ਗਿਆ ਹੈ। ਇੰਚਾਰਜ ਚੌਕੀ ਠੂਠਿਆਵਾਲੀ (ਥਾਣਾ ਸਦਰ ਮਾਨਸਾ) ਦੇ ਸ:ਥ: ਭਗਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਲਖਵਿੰਦਰ ਸਿੰਘ ਉਰਫ
ਲੱਖਾ ਪੁੱਤਰ ਕਰਮਜੀਤ ਸਿੰਘ, ਲਖਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀਆਨ ਰੱਲਾ ਨੂੰ ਕਾਬੂ ਕਰਕੇ ਉਹਨਾਂ ਪਾਸੋ 600 ਨਸ਼ੀਲੀਆਂ ਗੋਲੀਆ
(ਮਾਰਕਾ LOMOTIL) ਨੂੰ ਬ੍ਰਾਮਦ ਕਰਕੇ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ। ਇੰਚਾਰਜ ਚੌਕੀ
ਨਰਿੰਦਰਪੁਰਾ (ਥਾਣਾ ਸਦਰ ਮਾਨਸਾ) ਦੇ ਥਾਣੇਦਾਰ ਗੁਰਪ੍ਰੀਤ ਕੋਰ ਸਮੇਤ ਪੁਲਿਸ ਪਾਰਟੀ ਵੱਲੋ ਦੋਸੀਆਨ ਸੰਦੀਪ ਸਿੰਘ ਉਰਫ ਲਾਡੀ ਪੁੱਤਰ ਬਿੱਕਰ
ਸਿੰਘ, ਅਰਸ਼ਪ੍ਰੀਤ ਸਿੰਘ ਉਰਫ ਅਰਸ਼ੀ ਪੁੱਤਰ ਕੁਲਵਿੰਦਰ ਸਿੰਘ, ਅਮਨਦੀਪ ਸਿੰਘ ਉਰਫ ਦੀਪ ਪੁੱਤਰ ਭਗਵੰਤ ਸਿੰਘ ਅਤੇ ਅੰਗਰੇਜ ਸਿੰਘ ਉਰਫ
ਰਾਜੀ ਪੁੱਤਰ ਅਜੈਬ ਸਿੰਘ ਵਾਸੀਆਨ ਖਾਰਾ ਬਰਨਾਲਾ ਨੂੰ ਕਾਬੂ ਕਰਕੇ ਉਹਨਾਂ ਪਾਸੋਂ 30 ਨਸ਼ੀਲੀਆਂ ਗੋਲੀਆ (ਮਾਰਕਾ Carisoma) ਅਤੇ 03
ਨਸ਼ੀਲੀਆਂ ਸੀਸੀਆਂ (ਮਾਰਕਾ ONEREX) ਨੂੰ ਬ੍ਰਾਮਦ ਕਰਕੇ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਭੀਖੀ ਦੇ ਸ:ਥ: ਨਛੱਤਰ ਸਿੰਘ ਸਮੇਤ ਪੁਲਿਸ
ਪਾਰਟੀ ਵੱਲੋ ਬਲਵੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਅਤਲਾ ਕਲਾਂ ਨੂੰ ਕਾਬੂ ਕਰਕੇ 40 ਕਿਲੋ ਲਾਹਣ, 05 ਬੋਤਲਾ ਸਰਾਬ ਨਜੈਜ ਅਤੇ ਇੱਕ
ਚਾਲੂ ਭੱਠੀ ਨੂੰ ਬ੍ਰਾਮਦ ਕਰਕੇ ਥਾਣਾ ਭੀਖੀ ਵਿਖੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।

ਐਸ.ਐਸ.ਪੀ ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ ਜੀ ਵੱਲੋਂ ਨਸ਼ਿਆ ਅਤੇ ਮਾੜੇ ਅਨਸ਼ਰਾ ਵਿਰੁੱਧ ਵਿੱਢੀ ਮੁਹਿੰਮ
ਵਿੱਚ ਆਮ ਪਬਲਿਕ ਨੂੰ ਨਸਿਆ ਦੇ ਖਾਤਮੇ ਵਿੱਚ ਸਹਿਯੋਗ ਦੇਣ ਲਈ ਅਪੀਲ ਕਰਦਿਆ ਦੱਸਿਆ ਗਿਆ ਕਿ ਜੇਕਰ ਕੋਈ ਮਾੜਾ ਅਨਸਰ ਤੁਹਾਡੇ
ਇਲਾਕਾ ਵਿੱਚ ਨਸ਼ਾ ਤਸਕਰੀ ਕਰਦਾ ਹੈ ਤਾਂ ਉਸ ਸਬੰਧੀ ਗੁਪਤ ਸੂਚਨਾਂ ਦਿੱਤੀ ਜਾਵੇ, ਸੂਚਨਾਂ ਦੇਣ ਵਾਲੇ ਦਾ ਨਾਮ/ਪਤਾ ਗੁਪਤ ਰੱਖਿਆ ਜਾਵੇਗਾ ਤਾਂ
ਜੋ ਮਾੜੇ ਅਨਸਰਾ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਕੇ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਕਰ ਸਕੀਏ ।

LEAVE A REPLY

Please enter your comment!
Please enter your name here