*ਮਾਨਸਾ ਪੁਲਿਸ ਨੇ ਨਸਿ਼ਆਂ ਦੇ 6 ਮੁਕੱਦਮੇ ਦਰਜ ਕਰਕੇ 7 ਮੁਲਜਿਮਾਂ ਨੂੰ ਕੀਤਾ ਕਾਬੂ*

0
49

ਮਾਨਸਾ, 21—07—2022(ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨ ੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆਂ ਪ੍ਰਤੀ ਜ਼ੀਰੋ ਸਹਿਨਸ ਼ੀਲਤਾ (ੱਕਗਰ
ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹ ੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ,
ਨਾਕਾਬੰਦੀਆ ਅਤੇ ਸਰਚ ਅਪਰੇਸ ਼ਨ ਚਲਾ ਕੇ ਹੌਟ ਸਪੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ
ਕਾਰਵਾਈ ਕਰਦੇ ਹੋਏ ਮੁੱਖ ਅਫਸਰ ਥਾਣਾ ਝੁਨੀਰ ਦੀ ਅਗਵਾਈ ਹੇਠ ਥਾਣੇਦਾਰ ਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲ ੋਂ
ਸੁਖਪਾਲ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਝੁਨੀਰ ਨੂੰ ਕਾਬੂ ਕਰਕੇ ਉਸ ਪਾਸੋਂ 250 ਨਸ ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜੋਲਮ ਦੀ
ਬਰਾਮਦਗੀ ਕੀਤੀ ਗਈ। ਮੁੱਖ ਅਫਸਰ ਥਾਣਾ ਸਦਰ ਬੁਢਲਾਡਾ ਦੀ ਅਗਵਾਈ ਹੇਠ ਸ:ਥ: ਪਵਿੱਤਰ ਸਿੰਘ ਸਮੇਤ ਪੁਲਿਸ
ਪਾਰਟੀ ਵੱਲੋਂ ਹਰਜੀਤ ਸਿੰਘ ਉਰਫ ਜੀਤ ਪੁੱਤਰ ਤਾਰਾ ਸਿੰਘ ਅਤੇ ਰਾਜਵੀਰ ਸਿੰਘ ਉਰਫ ਰਾਜੂ ਪੁ ੱਤਰ ਦਰਸ਼ਨ ਸਿੰਘ ਵਾਸੀਅਨ
ਚਾਉਕੇ (ਬਠਿੰਡਾ) ਨੂੰ ਕਾਬੂ ਕਰਕੇ ੳ ੁਹਨਾਂ ਪਾਸੋਂ 50 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ।
ਇਸੇ ਤਰਾ ਆਬਕਾਰੀ ਐਕਟ ਤਹਿਤ ਹਰਿਆਣਾ ਮਾਰਕਾ ਸ ਼ਰਾਬ ਦੀ ਸਮੱਗਲਿੰਗ ਵਿਰੁੱਧ ਕਾਰਵਾਈ ਕਰਦੇ
ਹੋਏ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਹੌਲਦਾਰ ਗੁਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲ ੋਂ ਭੋਲਾ ਸਿੰਘ ਪੁੱਤਰ ਹਰਨੇਕ
ਸਿੰਘ ਵਾਸੀ ਕਰਮਗੜ ਅ ੌਤਾਂਵਾਲੀ ਨੂੰ ਕਾਬੂ ਕਰਕੇ ਉਸ ਪਾਸੋ 180 ਬੋਤਲਾਂ ਸ ਼ਰਾਬ ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ
ਕੀਤੀ ਗਈ। ਥਾਣਾ ਬੋਹਾ ਦੇ ਹੌਲਦਾਰ ਬਲਕਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸਰਬਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ
ਰਾਮਪੁਰ ਮੰਡੇਰ ਨੂੰ ਕਾਬੂ ਕਰਕੇ ਉਸ ਪਾਸੋ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ
ਗਈ। ਥਾਣਾ ਸਦਰ ਮਾਨਸਾ ਦੇ ਹੌਲਦਾਰ ਇੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸੁਖਪਾਲ ਸਿੰਘ ਉਰਫ ਪਾਲਾ ਪੁੱਤਰ
ਜੰਗੀਰ ਸਿੰਘ ਵਾਸੀ ਬਰਨਾਲਾ ਨ ੂੰ ਕਾਬੂ ਕਰਕੇ ਉਸ ਪਾਸੋ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਜੌੜਕੀਆਂ
ਦੇ ਸ:ਥ: ਜਗਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲ ੋਂ ਜਗਸੀਰ ਸਿੰਘ ਉਰਫ ਜੱਗਾ ਪੁੱਤਰ ਜੁਗਰਾਜ ਸਿੰਘ ਵਾਸੀ ਭੰਮੇ ਕਲਾਂ ਨੂੰ
ਕਾਬੂ ਕਰਕੇ ੳ ੁਸ ਪਾਸ ੋ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂ ਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਐਨ.ਡੀ.ਪੀ.ਐਸ.
ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ
ਜਾਣਗ ੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ
ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵ ੱਲੋਂ ਨਸਿ ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ
ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS