ਮਾਨਸਾ, 05—01—2021 (ਸਾਰਾ ਯਹਾ / ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ
ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ
ਵੱਖ ਥਾਵਾਂ ਤੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ
ਬਰਾਮਦਗੀ ਕਰਵਾਈ ਗਈ ਹੈ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਕਸ਼ਮੀਰ ਸਿੰਘ ਪੁੱਤਰ ਨਿਰੰਜਨ
ਸਿੰਘ ਵਾਸੀ ਤਾਮਕੋਟ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ
ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਅਤੇ 20 ਬੋਤਲਾਂ
ਸਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ
ਨਿਰਮਲ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਦੂਲੋਵਾਲ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਰਜਿਸਟਰ ਕਰਾਇਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 35
ਲੀਟਰ ਲਾਹਣ ਬਰਾਮਦ ਕੀਤੀ।
ਇਸੇ ਤਰਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਰਵੀ ਸਿੰਘ ਪੁੱਤਰ ਮਾਂਗਾ ਸਿੰਘ ਵਾਸੀ ਬਰੇਟਾ
ਨੂੰ ਕਾਬੂ ਕਰਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ, ਜਿਸਦੇ
ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ
ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਬਰੇਟਾ ਦੀ ਹੀ ਪੁਲਿਸ ਪਾਰਟੀ ਨੇ ਤਰਸੇਮ ਸਿੰਘ ਪੁੱਤਰ ਅਜੈਬ ਸਿੰਘ
ਵਾਸੀ ਜਲਵੇੜ੍ਹਾ ਨੂੰ ਕਾਬੂ ਕਰਕੇ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ
ਕਰਕੇ ਮੁਲਜਿਮ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ
ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮਿੰਟੂ ਸਿੰਘ
ਪੁੱਤਰ ਸੋਹਣ ਲਾਲ ਵਾਸੀ ਕਾਹਨੇਵਾਲਾ ਨੂੰ ਕਾਬੂ ਕਰਕੇ 8 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ
(ਹਰਿਆਣਾ) ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ
ਦਰਜ਼ ਕਰਾਇਆ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।