*ਮਾਨਸਾ ਪੁਲਿਸ ਨੇ ਨਸਿ਼ਆ ਦੇ 10 ਮੁਕੱਦਮਿਆਂ ਵਿੱਚ 10 ਮੁਲਜਿਮਾਂ ਨੂੰ ਕੀਤਾ ਕਾਬੂ*

0
111


ਮਾਨਸਾ, 20—08—2021(ਸਾਰਾ ਯਹਾਂ /ਮੁੱਖ ਸੰਪਾਦਕ):ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ ਗਸ਼ਤਾ ਕੱਢ ਕੇ ਅਤੇ
ਢੁੱਕਵੀਆ ਥਾਵਾਂ ਤੇ ਦਿਨ/ਰਾਤ ਦੇ ਨਾਕੇ ਕਾਇਮ ਕਰਕੇ ਸ਼ੱਕੀ ਵਿਆਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਮਾਨਸਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਨਸਿ਼ਆਂ ਦਾ ਧੰਦਾ ਕਰਨ ਵਾਲੇ 10 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 10 ਮੁਕੱਦਮੇ
ਦਰਜ਼ ਰਜਿਸਟਰ ਕਰਵਾ ਕੇ ਨਸਿ਼ਆਂ ਦੀ ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਸਤਪਾਲ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਸੁਰਜੀਤ ਸਿੰਘ ਪੁੱਤਰ ਹਰਚਰਨ
ਸਿੰਘ ਵਾਸੀਅਨ ਸਸਪਾਲੀ ਨੂੰ ਮੋਟਰਸਾਈਕਲ ਬਜਾਜ ਸੀ.ਟੀ.100 ਨੰਬਰੀ ਪੀਬੀ.31ਯੂ—3571 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 10
ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤਾ, ਜਿਹਨਾਂ ਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮ ੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ
ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਲਿੰਦਰ ਸਿੰਘ
ਉਰਫ ਬਿੰਦਰ ਪੁੱਤਰ ਤਾਰਾ ਚੰਦ ਵਾਸੀ ਟੋਹਾਣਾ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋਂ 500 ਗ੍ਰਾਮ ਅਫੀਮ ਬਰਾਮਦ ਕੀਤੀ, ਜਿਸਦੇ
ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ
ਲਿਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਭਿੰਦਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਖੁਡਾਲ ਕਲਾਂ ਨੂੰ ਕਾਬੂ ਕਰਕੇ ਉਸ
ਪਾਸੋਂ 540 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ
ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਰਾਕੇਸ਼ ਕੁਮਾਰ
ਉਰਫ ਕੇਸੀ ਪੁੱਤਰ ਰਾਮ ਲਾਲ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸਦੇ
ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ.

ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ—2
ਮਾਨਸਾ ਦੀ ਪੁਲਿਸ ਪਾਰਟੀ ਨੇ ਮਿਡੂ ਸਿੰਘ ਪੁੱਤਰ ਖੁਸ਼ੀ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 500 ਗ੍ਰਾਮ ਗਾਂਜਾ ਬਰਾਮਦ
ਕੀਤਾ, ਜਿਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ
ਗਿਆ ਹੈ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਪਰਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਦੂਲੋਵਾਲ ਨੂੰ ਕਾਬੂ ਕਰਕੇ
ਉਸ ਪਾਸੋਂ 3 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ, ਜਿਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ
ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ
ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29
ਐਨ.ਡੀ.ਪੀ.ਐਸ. ਐਕਟ ਤਹਿਤ ਹੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਹਰਿਆਣਾ ਮਾਰਕਾ ਸ਼ਰਾਬ ਦੀ ਬਰਾਮਦਗੀ ਕਰਾਉਣ
ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਸ਼ੱਕੀ ਪੁਰਸਾ ਦੀ ਚੈਕਿੰਗ ਦੇ ਸਬੰਧ ਵਿੱਚ ਗਸ਼ਤ ਕਰਦੀ
ਹੋਈ ਪਿੰਡ ਕਿਸ਼ਨਗੜ ਸੇਢਾ ਸਿੰਘ ਵਾਲਾ ਪੁੱਜੀ ਤਾਂ ਸਾਹਮਣੇ ਤੋਂ ਇੰਨੋਵਾ ਕਾਰ ਵਿੱਚ ਸਵਾਰ 2 ਵਿਅਕਤੀ ਪੁਲਿਸ ਪਾਰਟੀ ਨੂੰ ਵੇਖ ਕੇ
ਗੱਡੀ ਪਿੱਛੇ ਹੀ ਰੋਕ ਕੇ ਤਾਕੀਆ ਖੋਲ ਕੇ ਪਿੰਡ ਵੱਲ ਭੱਜਣ ਵਿੱਚ ਕਾਮਯਾਬ ਹੋ ਗਏ, ਜਿਹਨਾਂ ਵਿੱਚੋ ਇੱਕ ਦੀ ਸ਼ਨਾਖਤ ਗਗਨਦੀਪ
ਸਿੰਘ ਪੁੱਤਰ ਰਾਜਿੰਦਰ ਸਿੰਘ ਵਾਸੀ ਕਿਸ਼ਨਗੜ ਸੇਢਾ ਸਿੰਘ ਵਾਲਾ ਵਜੋ ਹੋਈ। ਕਾਰ ਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ 132
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕਰਕੇ ਮਾਲ ਮੁਕੱਦਮਾ ਅਤੇ ਕਾਰ ਇੰਨੋਵਾ ਨੰਬਰੀ
ਪੀਬੀ.13ਏਵੀ—0202 ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ, ਮੁਲਜਿਮਾਂ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਹਨਾਂ ਨੂੰ ਜਲਦੀ
ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੰਜਾਬ ਪੁਲਿਸ ਦੇ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਦੀਪ ਸਿੰਘ ਉਰਫ ਗੱਗੀ
ਪੁੱਤਰ ਜਰਨੈਲ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ
ਗਈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਜਿੰਦਰ ਸਿੰਘ ਉਰਫ ਜਿੰਦਾ ਪੁੱਤਰ ਜਸਵੀਰ ਸਿੰਘ ਵਾਸੀ
ਆਹਲੂਪੁਰ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ
ਮੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ ਅਤੇ 2 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ
ਦੀ ਪੁਲਿਸ ਪਾਰਟੀ ਨੇ ਮਨਜੀਤ ਕੌਰ ਪਤਨੀ ਅਜੈਬ ਸਿ ੰਘ ਵਾਸੀ ਫੁੱਲੂਵਾਲਾ ਡੋਡ ਨ ੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ
ਵਿੱਢੀ ਮੁਹਿੰਮ ਨ ੂੰ ਅੱਗੇ ਲਈ ਵੀ ਇਸ ੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS