*ਮਾਨਸਾ ਪੁਲਿਸ ਨੇ ਨਸਿ਼ਆ ਦੇ 11 ਮੁਕੱਦਮੇ ਦਰਜ਼ ਕਰਕੇ 10 ਮੁਲਜਿਮਾਂ ਨੂੰ ਕੀਤਾ ਕਾਬੂ*

0
53


ਮਾਨਸਾ, 01—09—2021(ਸਾਰਾ ਯਹਾਂ/ਮੁੱਖ ਸੰਪਾਦਕ)
ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ
ਗਸ਼ਤਾ ਕੱਢ ਕੇ ਅਤ ੇ ਢੁੱਕਵੀਆ ਥਾਵਾਂ ਤੇ ਦਿਨ/ਰਾਤ ਦੇ ਨਾਕੇ ਕਾਇਮ ਕਰਕੇ ਸ਼ੱਕੀ ਵਿਆਕਤੀਆਂ ਅਤੇ ਸ਼ੱਕ
ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਨਸਿ਼ਆਂ ਦਾ ਧੰਦਾ ਕਰਨ ਵਾਲੇ
10 ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ 11 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਨਸਿ਼ਆਂ ਦੀ ਬਰਾਮਦਗ
ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮਨਜੀਤ ਸਿੰਘ ਉਰਫ ਮੀਤ ਪੁੱਤਰ ਛੋਟਾ ਸਿੰਘ ਵਾਸੀ
ਘਰਾਂਗਣਾ ਨੂੰ ਕਾਬ ੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਦਰ ਮਾਨਸਾ
ਦੀ ਪੁਲਿਸ ਪਾਰਟੀ ਨੇ ਸਰਬਜੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕੋਟਲੀ ਖੁਰਦ ਨੂੰ ਕਾਬ ੂ ਕਰਕੇ 2 ਗ੍ਰਾਮ ਹੈਰੋਇੰਨ
(ਚਿੱਟਾ) ਬਰਾਮਦ ਕਰਕੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ
ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਹਾਕਮ ਸਿੰਘ ਪੁੱਤਰ ਲੀਲਾ ਸਿੰਘ ਵਾਸੀ
ਜੋਗਾ ਨੂੰ ਕਾਬੂ ਕਰਕੇ 120 ਨਸ਼ੀਲੀਆ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਕਰਕੇ ਉਸਦੇ ਵਿਰੁੱਧ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਦੇਸ ਰਾਜ ਪੁੱਤਰ
ਨੱਥੂ ਸਿੰਘ ਵਾਸੀ ਠੂਠਿਆਵਾਲੀ ਨੂੰ ਕਾਬੂ ਕਰਕੇ 120 ਨਸ਼ੀਲੀਆ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਕਰਕੇ ਉਸਦੇ
ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ
ਨਾਲ ਪੁੱਛਗਿੱਛ ਕਰਕੇ ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ
ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਦਰ ਬੁਢਲਾਡਾ ਦੀ ਪੁਲਿਸ
ਪਾਰਟੀ ਵੱਲੋਂ ਹੌਂਡਾ ਸਿਟੀ ਕਾਰ ਨੰਬਰੀ ਡੀ.ਐਲ.4ਸੀਏਬੀ—7118 ਨੂੰ ਕਬਜਾ ਪੁਲਿਸ ਵਿੱਚ ਲੈ ਕੇ ਉਸ ਵਿੱਚੋਂ 348
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕੀਤੀ, ਮੁਲਜਿਮਾਂ ਦੀ ਗ੍ਰਿਫਤਾਰੀ ਬਾਕੀ ਹੈ, ਜਿਹਨਾਂ
ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਗੁਰਪ੍ਰੀਤ ਸਿੰਘ ਪੁੱਤਰ
ਰਛਪਾਲ ਸਿੰਘ ਵਾਸੀ ਆਹਲੂਪੁਰ ਨੂੰ ਕਾਬ ੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ
ਨੇ ਕਸ਼ਮੀਰ ਸਿੰਘ ਪੁੱਤਰ ਮਾਘ ਸਿੰਘ ਵਾਸੀ ਲਖਮੀਰਵਾਲਾ ਨੂੰ ਕਾਬ ੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ
ਜੋਗਾ ਦੀ ਪੁਲਿਸ ਪਾਰਟੀ ਨੇ ਗੁਰਚਰਨ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਜੋਗਾ ਨੂੰ ਕਾਬ ੂ ਕਰਕੇ 40 ਲੀਟਰ ਲਾਹਣ
ਬਰਾਮਦ ਕੀਤੀ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਬੂਟਾ ਸਿੰਘ ਪੁੱਤਰ ਹਮੀਰ ਸਿੰਘ ਵਾਸੀ ਜੋਗਾ ਨੂੰ ਕਾਬ ੂ ਕਰਕੇ 40
ਲੀਟਰ ਲਾਹਣ ਅਤ ੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ
ਹਰਪਾਲ ਸਿੰਘ ਉਰਫ ਪਾਲਾ ਪੁੱਤਰ ਦਲੀਪ ਸਿੰਘ ਵਾਸੀ ਬੱਛੋਆਣਾ ਨੂੰ ਕਾਬੂ ਕਰਕੇ 10 ਲੀਟਰ ਲਾਹਣ ਬਰਾਮਦ
ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਕਾਲਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਦੋਦੜਾਂ ਨੂੰ ਕਾਬ ੂ ਕਰਕੇ
13 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਆਈ.ਪੀ.ਐਸ. ਵੱਲੋਂ
ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ
ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here