ਮਾਨਸਾ, 28—08—2021(ਸਾਰਾ ਯਹਾਂ/ਮੁੱਖ ਸੰਪਾਦਕ): ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ
ਗਸ਼ਤਾ ਕੱਢ ਕੇ ਅਤ ੇ ਢੁੱਕਵੀਆ ਥਾਵਾਂ ਤੇ ਦਿਨ/ਰਾਤ ਦੇ ਨਾਕ ੇ ਕਾਇਮ ਕਰਕੇ ਸ਼ੱਕੀ ਵਿਆਕਤੀਆਂ ਅਤੇ ਸ਼ੱਕੀ ਵਹੀਕਲਾਂ
ਦੀ ਚੈਕਿੰਗ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਨਸਿ਼ਆਂ ਦਾ ਧੰਦਾ ਕਰਨ ਵਾਲੇ 13 ਮੁਲਜਿਮਾਂ
ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ 12 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਨਸਿ਼ਆਂ ਦੀ ਬਰਾਮਦਗੀ ਕਰਵਾਉਣ ਵਿੱਚ
ਸਫਲਤਾਂ ਹਾਸਲ ਕੀਤੀ ਗਈ ਹੈ।
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਰਣਜੀਤ ਕੌਰ ਪਤਨੀ ਗੁਰਮੇਲ ਸਿੰਘ ਅਤ ੇ ਪ੍ਰੀਤ ਕੌਰ ਪੁੱਤਰੀ ਕਰਨੈਲ
ਸਿੰਘ ਵਾਸੀਅਨ ਮੌੜ ਮੰਡੀ (ਜਿਲਾ ਬਠਿੰਡਾ) ਨੂੰ ਕਾਬ ੂ ਕਰਕੇ ਉਹਨਾਂ ਪਾਸੋਂ 1000 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ
ਬਰਾਮਦ ਕੀਤੀਆਂ, ਜਿਹਨਾਂ ਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ
ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ
ਕੀਤਾ ਜਾ ਰਿਹਾ ਹੈ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ
ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਸੁਰਜੀਤ ਸਿੰਘ ਉਰਫ ਜੀਤ ਪੁੱਤਰ ਮਿੱਠੂ ਸਿੰਘ ਵਾਸੀ ਉਡਤ ਭਗਤ ਰਾਮ ਵਿਰੁੱਧ ਮੁਕੱਦਮਾ ਦਰਜ਼
ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬ ੂ ਕਰਕੇ 1 ਚਾਲੂ
ਭੱਠੀ, 50 ਲੀਟਰ ਲਾਹਣ ਅਤ ੇ 5 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮੁਖਬਰੀ
ਦੇ ਆਧਾਰ ਤੇ ਜਗਰੂਪ ਸਿੰਘ ਉਰਫ ਜੂਪਾ ਪੁੱਤਰ ਕਰਨੈਲ ਸਿੰਘ ਵਾਸੀ ਅਤਲਾ ਕਲਾਂ ਵਿਰੁੱਧ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬ ੂ ਕਰਕੇ 1 ਚਾਲੂ ਭੱਠੀ, 40
ਲੀਟਰ ਲਾਹਣ ਅਤ ੇ 1 ਬੋਤਲ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਦਰਸ਼ਨ ਸਿੰਘ ਉਰਫ
ਕਾਲਾ ਪੁੱਤਰ ਤੇਜਾ ਸਿੰਘ ਵਾਸੀ ਸਿਰਸੀਵਾਲਾ ਨੂੰ ਕਾਬ ੂ ਕਰਕੇ 300 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੋਗਾ ਦੀ
ਪੁਲਿਸ ਪਾਰਟੀ ਨੇ ਗੁਰਸੇਵਕ ਸਿੰਘ ਪੁੱਤਰ ਜੀਤ ਸਿੰਘ ਵਾਸੀ ਖੜਕ ਸਿੰਘ ਵਾਲਾ ਨੂੰ ਕਾਬੂ ਕਰਕੇ 200 ਲੀਟਰ ਲਾਹਣ
ਬਰਾਮਦ ਕੀਤੀ। ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਰਾਜੂ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਬਾਜੇਵਾਲਾ ਨੂੰ ਕਾਬੂ ਕਰਕੇ
100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮਾਣਕ ਰਾਮ ਪੁੱਤਰ ਦਿੱਲੂ ਰਾਮ ਵਾਸੀ ਜੋਗਾ ਨੂੰ
ਕਾਬ ੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਨਿੰਦਰਜੀਤ ਸਿੰਘ ਪੁੱਤਰ ਭੂਰਾ ਸਿੰਘ
ਵਾਸੀ ਅਚਾਨਕ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਹੀ ਪੁਲਿਸ ਪਾਰਟੀ ਨੇ ਗੁਰਮੁਖ ਸਿੰਘ
ਪੁੱਤਰ ਛਿੰਦਾ ਸਿੰਘ ਵਾਸੀ ਅਚਾਨਕ ਨੂੰ ਕਾਬ ੂ ਕਰਕੇ 20 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ
ਨੇ ਬਲਵਿੰਦਰ ਕੁਮਾਰ ਪੁੱਤਰ ਇੰਦਰ ਸੈਨ ਵਾਸੀ ਬਰੇਟਾ ਨੂੰ ਕਾਬ ੂ ਕਰਕੇ 17 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ
(ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਵਿੰਦਰ ਸਿੰਘ ਪੁੱਤਰ ਤਰਸੇਮ
ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ
ਮਿੱਠੂ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਅਤਲਾ ਖੁਰਦ ਨੂੰ ਕਾਬ ੂ ਕਰਕੇ 8 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ
(ਹਰਿਆਣਾ) ਬਰਾਮਦ ਕੀਤੀ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ
ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।