*ਮਾਨਸਾ ਪੁਲਿਸ ਨੇ ਨਸਿ਼ਆ ਦੇ 15 ਮੁਕੱਦਮੇ ਦਰਜ਼ ਕਰਕੇ 23 ਮੁਲਜਿਮਾਂ ਨੂੰ ਕੀਤਾ ਕਾਬੂ*

0
55

ਮਾਨਸਾ, 06—09—2021 (ਸਾਰਾ ਯਹਾਂ/ਮੁੱਖ ਸੰਪਾਦਕ)ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੇ ਪੱਧਰ ਤੇ ਕਾਰਵਾਈ
ਕਰਕੇ ਐਨ.ਡੀ.ਪੀ.ਐਸ. ਐਕਟ ਅਤ ੇ ਆਬਕਾਰੀ ਐਕਟ ਤਹਿਤ ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ
ਗਈ ਹੈ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਗੌਰਵ ਕੁਮਾਰ ਪੁੱਤਰ ਨਰੇਸ ਕੁਮਾਰ ਵਾਸੀ ਰਾਮਾਮੰਡੀ, ਲਵਦੀਪ
ਸਿੰਘ ਉਰਫ ਦੀਪੂ ਪੁੱਤਰ ਬਿੱਲੂ ਸਿੰਘ ਵਾਸੀ ਮਾਨਸਾ ਅਤ ੇ ਗੁਰਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੜ੍ਹ ਨੂੰ ਹੌਂਡਾ
ਸਿਟੀ ਕਾਰ ਨੰ: ਡੀ.ਐਲ.3ਸੀਪੀ—1910 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 5 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ
ਕੀਤੀ ਗਈ ਹੈ। ਥਾਣਾ ਸਿਟੀ—1 ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਗੁਰਸੇਵਕ ਸਿੰਘ ਉਰਫ ਲਾਲੂ ਪੁੱਤਰ ਮਲਕੀਤ ਸਿੰਘ
ਵਾਸੀ ਮਾਨਸਾ ਨੂੰ ਕਾਬ ੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤੀ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ
ਪਾਰਟੀ ਨੇ ਗੁਰਲਾਲ ਸਿੰਘ ਪੁੱਤਰ ਬੂਟਾ ਸਿੰਘ ਅਤੇ ਬੰਟੀ ਸਿੰਘ ਪੁੱਤਰ ਜਸਵੰਤ ਸਿੰਘ ਵਾਸੀਅਨ ਰੜ ਨੂੰ ਕਾਬੂ ਕਰਕੇ 20
ਨਸ਼ੀਲੀਆਂ ਸੀਸ਼ੀਆਂ ਮਾਰਕਾ ਵਿਨਸੀਰੈਕਸ ਬਰਾਮਦ ਕੀਤੀਆ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ
ਬਲਵਿੰਦਰ ਸਿੰਘ ਉਰਫ ਨਿੱਕਾ ਪੁੱਤਰ ਗੁਰਚਰਨ ਸਿੰਘ ਵਾਸੀ ਪਿੱਥੋ (ਬਠਿੰਡਾ) ਨੂੰ ਕਾਬ ੂ ਕਰਕੇ 1050 ਨਸ਼ੀਲੀਆਂ ਗੋਲੀਆਂ
ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ
ਗਿਆ ਹੈ। ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਨੇ ਬਿੰਦਰ ਸਿੰਘ ਉਰਫ ਬਿੰਦੀ ਪੁੱਤਰ ਭੋਲਾ ਸਿੰਘ ਵਾਸੀ ਬੁਰਜ
ਢਿੱਲਵਾ ਅਤ ੇ ਸੰਦੀਪ ਸਿੰਘ ਪੁੱਤਰ ਨਾਜਮ ਸਿੰਘ ਵਾਸੀ ਬੁਰਜ ਰਾਠੀ ਨੂੰ ਮੋਟਰਸਾਈਕਲ ਸੀ.ਟੀ.100 ਸਮੇਤ ਕਾਬੂ ਕਰਕੇ
180 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ। ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਨੇ ਰਮਨਦੀਪ ਸਿੰਘ ਉਰਫ
ਰਿੰਮੀ ਪੁੱਤਰ ਬਲਵੰਤ ਸਿੰਘ ਵਾਸੀ ਮਾਨਸਾ ਨੂੰ ਕਾਬ ੂ ਕਰਕੇ 130 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ। ਥਾਣਾ
ਸਰਦੂਲਗੜ ਦੀ ਪੁਲਿਸ ਪਾਰਟੀ ਨੇ ਗੁਲਾਬ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਵਾਲਿਆਵਾਲੀ (ਬਠਿੰਡਾ) ਅਤ ੇ ਚਰਨਜੀਤ
ਕੌਰ ਵਿਧਵਾ ਕੌਰ ਸਿੰਘ ਵਾਸੀ ਤਪਾ ਮੰਡੀ (ਬਰਨਾਲਾ) ਨੂੰ ਕਾਬੂ ਕਰਕੇ 12 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ।
ਥਾਣਾ ਸਰਦੂਲਗੜ ਦੀ ਹੀ ਪੁਲਿਸ ਪਾਰਟੀ ਨੇ ਨੀਟੂ ਪੁੱਤਰ ਰਾਜਿੰਦਰ ਸਿੰਘ ਅਤ ੇ ਜਸਵੀਰ ਕੌਰ ਪਤਨੀ ਜਗਤਾਰ ਸਿੰਘ
ਵਾਸੀਅਨ ਰਾਮਪੁਰਾ ਫੂਲ (ਬਠਿੰਡਾ) ਨੂੰ ਕਾਬੂ ਕਰਕੇ 6 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ। ਉਕਤ ਮੁਕੱਦਮਿਆਂ
ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ
ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ
ਕਰਕੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਮਹਿਕਮਾ ਪੁਲਿਸ ਦੇ ਆਬਕਾਰੀ ਸਟਾਫ
ਮਾਨਸਾ ਦੀ ਪੁਲਿਸ ਪਾਰਟੀ ਨੇ ਦਰਸ਼ਨ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਬੁਰਜ ਰਾਠੀ ਨੂੰ ਕਾਬ ੂ ਕਰਕੇ 100 ਲੀਟਰ ਲਾਹਣ
ਬਰਾਮਦ ਕਰਕੇ ਉਸਦੇ ਵਿਰੁੱਧ ਥਾਣਾ ਜੋਗਾ ਵਿਖੇ ਮੁਕੱਦਮਾ ਦਰਜ਼ ਕਰਾਇਆ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ
ਨੇ ਸੁਖਰਾਜ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਬੱਛੋਆਣਾ ਨੂੰ ਕਾਬ ੂ ਕਰਕੇ 1 ਚਾਲੂ ਭੱਠੀ, 15 ਲੀਟਰ ਲਾਹਣ ਅਤ ੇ 2
ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਅਜੈਬ ਸਿੰਘ ਪੁੱਤਰ ਸੱਜਣ ਸਿੰਘ ਵਾਸੀ
ਕਿਸ਼ਨਗੜ ਸੇਢਾ ਸਿੰਘ ਵਾਲਾ ਨੂੰ ਕਾਬ ੂ ਕਰਕੇ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕੀਤੀ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਬੂਟਾ ਸਿੰਘ ਪੁੱਤਰ ਚਰਨ ਸਿੰਘ ਅਤੇ ਮਨਪ੍ਰੀਤ ਸਿੰਘ ਪੁੱਤਰ ਜਗਦੇਵ ਸਿੰਘ ਵਾਸੀਅਨ
ਖੀਵਾ ਖੁਰਦ ਨੂੰ ਕਾਬੂ ਕਰਕੇ 27 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ ਸੌਫੀ (ਹਰਿਆਣਾ) ਬਰਾਮਦ ਕੀਤੀ। ਥਾਣਾ
ਬਰੇਟਾ ਦੀ ਪੁਲਿਸ ਪਾਰਟੀ ਨੇ ਨਿਰਮਲ ਰਾਮ ਪੁੱਤਰ ਨੇਕ ਰਾਮ ਵਾਸੀ ਕੁਲਰੀਆਂ ਨੂੰ ਕਾਬ ੂ ਕਰਕੇ 20 ਬੋਤਲਾਂ ਸ਼ਰਾਬ
ਨਜਾਇਜ ਸਮੇਤ ਭੱਠੀ ਦਾ ਸਮਾਨ ਤੇ ਖਾਲੀ ਢੋਲੀ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੰਗੂ ਸਿੰਘ ਪੁੱਤਰ
ਜਰਨੈਲ ਸਿੰਘ ਅਤ ੇ ਰਣਜੀਤ ਸਿੰਘ ਪੁੱਤਰ ਮੋਹਨਜੀਤ ਸਿੰਘ ਵਾਸੀਅਨ ਫਫੜੇ ਭਾਈਕੇ ਨੂੰ ਪਲਸਰ ਮੋਟਰਸਾਈਕਲ ਨੰ:
ਪੀਬੀ.03ਐਕਸ—8968 ਸਮੇਤ ਕਾਬੂ ਕਰਕੇ 18 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕੀਤੀ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਬੂਟਾ ਸਿੰਘ ਪੁੱਤਰ ਚਰਨ ਸਿੰਘ ਵਾਸੀ ਖੀਵਾ ਖੁਰਦ ਨੂੰ ਮਾਰੂਤੀ ਕਾਰ ਨੰ:
ਪੀਬੀ.29ਈ—0822 ਸਮੇਤ ਕਾਬ ੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀ। ਐਸ.ਐਸ.ਪੀ. ਮਾਨਸਾ ਡਾ.
ਨਰਿੰਦਰ ਭਾਰਗਵ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ
ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS