ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 18 ਮੁਕੱਦਮੇ ਦਰਜ਼ ਕਰਕੇ 14 ਦੋਸ਼ੀ ਕੀਤੇ ਗ੍ਰਿਫਤਾਰ

0
119

ਮਾਨਸਾ, 25—05—2020  (ਸਾਰਾ ਯਹਾ/ ਬਲਜੀਤ ਸ਼ਰਮਾ ) : ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ
ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ
ਤਹਿਤ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ, ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਐਸ.ਟੀ.ਐਫ. ਪੰਜਾਬ ਅਤੇ
ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ—ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਜਿਲਾ ਅੰਦਰ ਨਸਿ਼ਆ ਦੀ
ਮੁਕੰਮਲ ਰੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਐਸ.ਐਸ.ਪੀ. ਡਾ.
ਨਰਿੰਦਰ ਭਾਰਗਵ ਨੇ ਦੱਸਿਆ ਕਿ ਪੈਰੋਲ ਅਤੇ ਜਮਾਨਤ ਤੇ ਆਏ ਵਿਆਕਤੀਆਂ ਵਿਰੁੱਧ ਕੜੀ ਨਿਗਰਾਨੀ ਰੱਖ ਕੇ ਉਹਨਾਂ ਦੀਆ
ਗਤੀਵਿੱਧੀਆਂ ਨੂੰ ਵਾਚਿਆ ਜਾ ਰਿਹਾ ਹੈ। ਉਹਨਾ ਦੱਸਿਆ ਕਿ ਇਸ ਮੁਹਿੰਮ ਦੀ ਲੜੀ ਤਹਿਤ ਜਿਲਾ ਅੰਦਰ ਸਪੈਸ਼ਲ ਨਾਕਾਬੰਦੀਆ
ਅਤੇ ਗਸ਼ਤਾ ਸੁਰੂ ਕਰਕੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਵਿਆਕਤੀਆਂ ਤੇ ਹੇਠ ਲਿਖੇ ਅਨੁਸਾਰ ਮੁਕੱਦਮੇ ਦਰਜ਼ ਕੀਤੇ
ਗਏ ਹਨ।

  1. ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੁਰਜੀਤ ਸਿੰਘ ਉਰਫ ਪੱਪੀ ਪੁੱਤਰ ਨੇਕ
    ਸਿੰਘ ਵਾਸੀ ਬੁਰਜ ਝੱਬਰ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ। ਪੁਲਿਸ ਪਾਰਟੀ ਵੱਲੋਂ ਰੇਡ
    ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 400 ਲੀਟਰ ਲਾਹਣ ਬਰਾਮਦ ਕੀਤਾ ਗਿਆ।
  2. ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਰਾਜੂ ਸਿੰਘ ਪੁੱਤਰ ਮੁਖਤਿਆਰ ਸਿੰਘ ਅਤੇ
    ਰਾਜ ਸਿੰਘ ਪੁੱਤਰ ਪਾਲ ਸਿੰਘ ਵਾਸੀਆਨ ਕੁਲਰੀਆ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ।
    ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਦੋਨਾ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 1 ਚਾਲੂ ਭੱਠੀ, 65 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ
    ਨਜਾਇਜ ਬਰਾਮਦ ਕੀਤੀ ਗਈ।
  3. ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਵਿਰਸਾ ਸਿੰਘ ਪੁੱਤਰ ਲਹਿਣਾ ਸਿੰਘ ਵਾਸੀ
    ਟਾਹਲੀਆ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋ ਰੇਡ ਕਰਕੇ 200 ਲੀਟਰ ਲਾਹਣ
    ਬਰਾਮਦ ਕੀਤਾ ਗਿਆ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  4. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਕੁਲਵੰਤ ਸਿੰਘ ਪੁੱਤਰ ਸਮੀਰ ਸਿੰਘ
    ਵਾਸੀ ਲੋਹਗੜ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋ ਰੇਡ ਕਰਕੇ 200 ਲੀਟਰ
    ਲਾਹਣ ਬਰਾਮਦ ਕੀਤਾ ਗਿਆ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  5. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਫੌਜਾ ਸਿੰਘ ਪੁੱਤਰ ਲਛਮਣ ਸਿੰਘ
    ਵਾਸੀ ਲੋਹਗੜ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋ ਰੇਡ ਕਰਕੇ 150 ਲੀਟਰ
    ਲਾਹਣ ਬਰਾਮਦ ਕੀਤਾ ਗਿਆ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  6. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸੈਂਟੀ ਸਿੰਘ ਉਰਫ ਮੱਘਰ ਪੁੱਤਰ
    ਨਾਜਰ ਸਿੰਘ ਵਾਸੀ ਡੇਲੂਆਣਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋ ਰੇਡ ਕਰਕੇ
    ਦੋਸ਼ੀ ਨੂੰ ਗ੍ਰਿਫਤਾਰ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਗਿਆ।
  7. ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸਰਬਜੀਤ ਸਿੰਘ ਪੁੱਤਰ ਹਰਨਾਮ ਸਿੰਘ
    ਵਾਸੀ ਸੰਦਲੀ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋ ਰੇਡ ਕਰਕੇ ਦੋਸ਼ੀ ਨੂੰ
    ਗ੍ਰਿਫਤਾਰ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ ਗਿਆ।
  8. ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਸਤਨਾਮ ਸਿੰਘ ਉਰਫ ਸੱਤੂ
    ਪੁੱਤਰ ਬੀਰਾ ਸਿੰਘ ਵਾਸੀ ਬੁਢਲਾਡਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋ ਰੇਡ
    ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ 40 ਲੀਟਰ ਲਾਹਣ ਬਰਾਮਦ ਕੀਤਾ ਗਿਆ।
  9. ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਆਤਮਾ ਸਿੰਘ ਪੁੱਤਰ ਸ਼ਗਨ ਸਿੰਘ ਵਾਸੀ
    ਲਖਮੀਰਵਾਲਾ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋ ਰੇਡ ਕਰਕੇ 20 ਲੀਟਰ
    ਲਾਹਣ ਬਰਾਮਦ ਕੀਤਾ ਗਿਆ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  10. ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਜਸਪਾਲ ਸਿੰਗਲਾ ਪੁੱਤਰ ਹੰਸ ਰਾਜ ਵਾਸੀ ਮਾਨਸਾ ਨੂੰ
    ਗ੍ਰਿਫਤਾਰ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਪੰਜਾਬ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ
    ਦਰਜ਼ ਕੀਤਾ ਗਿਆ ਹੈ।
  11. ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਗੋਰਾ ਸਿੰਘ ਪੁੱਤਰ ਜਗਸੀਰ ਸਿੰਘ
    ਵਾਸੀ ਚੋਟੀਆ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋ ਰੇਡ ਕਰਕੇ 10 ਬੋਤਲਾਂ
    ਸ਼ਰਾਬ ਨਜਾਇਜ ਬਰਾਮਦ ਕੀਤੀ ਗਈ, ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
  12. ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੁਰਦੀਪ ਕੌਰ ਪਤਨੀ ਹਰਬੰਸ ਸਿੰਘ ਵਾਸੀ ਜੁਵਾਹਰਕੇ
    ਨੂੰ ਗ੍ਰਿਫਤਾਰ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ
    ਗਿਆ ਹੈ।
  13. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਬਲਵੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਮਾਨਸਾ ਨੂੰ
    ਗ੍ਰਿਫਤਾਰ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ
    ਗਿਆ ਹੈ।
  14. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਹਰਨੇਕ ਸਿੰਘ
    ਵਾਸੀ ਪੇਰੋ ਨੂੰ ਗ੍ਰਿਫਤਾਰ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ
    ਦਰਜ਼ ਕੀਤਾ ਗਿਆ ਹੈ।
  15. ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਵੱਲੋਂ ਮਹਿੰਦਰ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਰਾਏਪੁਰ ਨੂੰ ਗ੍ਰਿਫਤਾਰ
    ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  16. ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ ਚਰਨਾ ਸਿੰਘ ਪੁੱਤਰ ਜੁੰਮਾ ਸਿੰਘ ਵਾਸੀ ਚੈਨੇਵਾਲਾ ਨੂੰ ਗ੍ਰਿਫਤਾਰ
    ਕਰਕੇ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।
  17. ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਬਲਵੀਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਬੀਰੋਕੇ
    ਕਲਾਂ ਨੂੰ ਗ੍ਰਿਫਤਾਰ ਕਰਕੇ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼
    ਕੀਤਾ ਗਿਆ ਹੈ।
  18. ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਸੁਖਦੀਪ ਸਿੰਘ ਉਰਫ ਜੁਗਨੂੰ ਪੁੱਤਰ ਜਗਰੂਪ ਸਿੰਘ ਵਾਸੀ
    ਚਕੇਰੀਆ ਨੂੰ ਗ੍ਰਿਫਤਾਰ ਕਰਕੇ 7 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਤਹਿਤ ਮੁਕੱਦਮਾ
    ਦਰਜ਼ ਕੀਤਾ ਗਿਆ ਹੈ।

ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਜਿਲੇ ਅੰਦਰ ਨਸਿ਼ਆ ਦੀ ਮੁਕੰਮਲ ਰੋਕਥਾਮ ਕਰਕੇ
ਮਾਨਸਾ ਜਿਲੇ ਨੂੰ 100 ਫੀਸਦੀ ਨਸ਼ਾ—ਮੁਕਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ
ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS