*ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਕਾਰਵਾਈ ਤਹਿਤ 6 ਮੁਕੱਦਮਿਆਂ ਵਿੱਚ 8 ਮੁਲਜਿਮਾਂ ਨੂੰ ਕੀਤਾ ਕਾਬੂ*

0
60

ਮਾਨਸਾ, 18—08—2021: (ਸਾਰਾ ਯਹਾਂ/ਮੁੱਖ ਸੰਪਾਦਕ)ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ ਗਸ਼ਤਾ ਕੱਢ ਕੇ ਅਤੇ
ਢੁੱਕਵੀਆ ਥਾਵਾਂ ਤੇ ਦਿਨ/ਰਾਤ ਦੇ ਨਾਕੇ ਕਾਇਮ ਕਰਕੇ ਸ਼ੱਕੀ ਵਿਆਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਮਾਨਸਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੋਂ ਨਸਿ਼ਆਂ ਦਾ ਧੰਦਾ ਕਰਨ ਵਾਲੇ 8 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ
ਦਰਜ਼ ਰਜਿਸਟਰ ਕਰਵਾ ਕੇ ਨਸਿ਼ਆਂ ਦੀ ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮਨਜੀਤ ਕੁਮਾਰ ਪੁੱਤਰ ਦਰਸ਼ਨ ਰਾਮ ਵਾਸੀ ਨਾਗਪੁਰ (ਹਰਿਆਣਾ) ਅਤੇ
ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਬਾਦਲਗੜ (ਹਰਿਆਣਾ) ਨੂੰ ਸਵਿੱਫਟ ਕਾਰ ਨੰ: ਐਚ.ਆਰ.30ਈ—6611 ਸਮੇਤ ਕਾਬੂ
ਕਰਕੇ ਉਹਨਾਂ ਪਾਸੋਂ 10 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ
ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨ ੇ ਗਗਨਦੀਪ
ਸਿੰਘ ਉਰਫ ਗੱਗੀ ਪੁੱਤਰ ਸਿਮਰਾ ਸਿੰਘ ਵਾਸੀ ਅਤਲਾ ਖੁਰਦ ਨੂੰ ਕਾਬੂ ਕਰਕੇ ਉਸ ਪਾਸੋਂ 5 ਨਸ਼ੀਲੀਆਂ ਸੀਸ਼ੀਆਂ ਅਤੇ 49
ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ
ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਸ ੇਵਕ ਸਿੰਘ ਉਰਫ ਗੱਗੀ
ਪੁੱਤਰ ਚਰਨਾ ਸਿੰਘ ਵਾਸੀ ਨੰਗਲ ਕਲਾਂ ਨੂੰ ਮੋਟਰਸਾਈਕਲ ਸੀ.ਡੀ. ਡੀਲਕਸ ਨੰ: ਪੀਬੀ.10ਡੀਡੀ—6130 ਸਮੇਤ ਕਾਬੂ ਕਰਕੇ 2 ਗ੍ਰਾਮ
ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ
ਦਰਜ਼ ਕਰਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ
ਪਾਰਟੀ ਨੇ ਸੁਖਪਾਲ ਸਿੰਘ ਉਰਫ ਰਾਜੂ ਪੁੱਤਰ ਨਾਜਮ ਸਿੰਘ ਵਾਸੀ ਕੈਚੀਆ ਠੂਠਿਆਵਾਲੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 100
ਲੀਟਰ ਲਾਹਣ ਅਤੇ 250 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਤੇ ਆਬਕਾਰੀ ਐਕਟ
ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ
ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ ਨਾਲ
ਪੁੱਛਗਿੱਛ ਕਰਕੇ ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋਰ ਪ੍ਰਗਤੀ ਕੀਤੀ
ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਹਰਿਆਣਾ ਮਾਰਕਾ ਸ਼ਰਾਬ ਦੀ ਬਰਾਮਦਗੀ ਕਰਾਉਣ
ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਗੁਰਪ੍ਰੀਤ ਸਿੰਘ ਪੁੱਤਰ ਲਾਭ ਸਿੰਘ ਵਾਸੀ ਰਾਏਪੁਰ ਅਤੇ
ਰਮਨਦੀਪ ਸਿੰਘ ਪੁੱਤਰ ਹਰਮ ੇਲ ਸਿੰਘ ਵਾਸੀ ਖੀਵਾ ਖੁਰਦ ਨੂੰ ਈਟੋਸ ਕਾਰ ਨੰ: ਪੀਬੀ.11ਸੀ.ਐਫ—4540 ਸਮੇਤ ਕਾਬੂ ਕਰਕੇ 456
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ, ਜਿਸਦੇ ਵਿਰੁੱਧ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ
ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨ ੇ ਜਸਕਰਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ
ਜੋਈਆ ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ,
ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ
ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here