ਮਾਨਸਾ, 27—01—2022 (ਸਾਰਾ ਯਹਾਂ/ਮੁੱਖ ਸੰਪਾਦਕ ): ਸ੍ਰੀ ਦੀਪਕ ਪਾਰੀਕ, ਆਈ.ਪੀ.ਅ ੈਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ
ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾਂ ਚੋਣਾ ਦੇ ਮੱਦੇਨਜ਼ਰ
ਨਸਿ਼ਆ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਵਿਸੇਸ ਼ ਮੁਹਿੰਮ ਚਲਾ ਕੇ ਪਿਛਲੇ ਦੋ ਦਿਨਾਂ ਅੰਦਰ
ਐਨ.ਡੀ.ਪੀ.ਅ ੈਸ. ਐਕਟ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ
ਗਈ ਹੈ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋ ਂ ਹੇਤ ਰਾਮ ਉਰਫ ਹੇਤ ਪੁੱਤਰ ਛਾਂਗਾ ਸਿੰਘ ਵਾਸੀ
ਮਹਿਮੜਾ (ਹਰਿਆਣਾ) ਨੂੰ ਰਿਟਜ ਕਾਰ ਨੰ:ਐਚ.ਆਰ.26ਬੀਡੀ—9616 ਸਮੇਤ ਕਾਬੂ ਕਰਕੇ ਉਸ ਪਾਸੋਂ 40
ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ ਗਈ। ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ ਐਨ.ਡੀ.ਪੀ.ਐਸ.
ਐਕਟ ਦਾ ਮ ੁਕੱਦਮਾ ਦਰਜ਼ ਰਜਿਸਟਰ ਕਰਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ
ਗਿਆ ਹੈ। ਥਾਣਾ ਬੋਹਾ ਦੀ ਹੀ ਪੁਲਿਸ ਪਾਰਟੀ ਨੇ ਮਨਪਰੀਤ ਸਿੰਘ ਉਰਫ ਮਨੀ ਪੁੱਤਰ ਲੱਖਾ ਸਿੰਘ ਵਾਸੀ
ਬੋਹਾ ਨੂੰ ਕਾਬੂ ਕਰਕੇ 15 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ। ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ
ਐਨ.ਡੀ.ਪੀ.ਅ ੈਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ
ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗਿ ੍ਰਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ
ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ
ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ
ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ
ਪਾਰਟੀ ਵੱਲੋਂ ਰਾਕ ੇਸ਼ ਕੁਮਾਰ ਪੁੱਤਰ ਕਾਲਾ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕ ੇ ਉਸ ਪਾਸੋ ਂ 46 ਬੋਤਲਾਂ ਸ ਼ਰਾਬ
ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ
ਆਬਕਾਰੀ ਐਕਟ ਦਾ ਮੁਕੱਦਮਾ ਦਰਜ ਰਜਿਸਟਰ ਕਰਾਇਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ
ਨੇ ਬੀਜਾ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਖ ੁਡਾਲ ਕਲਾਂ ਨੂੰ ਕਾਬੂ ਕਰਕੇ 15 ਬੋਤਲਾਂ ਸ ਼ਰਾਬ ਨਜਾਇਜ ਬਰਾਮਦ
ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮ ੰਗੂ ਸਿੰਘ ਪੁੱਤਰ ਰਾਜ ਸਿੰਘ ਵਾਸੀ ਬੁਢਲਾਡਾ ਨੂੰ
ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ, ਜਿਸਦੇ
ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖ ੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ
ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਅ ੈਸ ਵੱਲੋਂ ਦੱਸਿਆ ਗਿਆ ਕਿ
ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ
ਰਿਹਾ ਹੈ।