
ਮਾਨਸਾ, 29—01—2022 (ਸਾਰਾ ਯਹਾਂ/ਹਿਤੇਸ਼ ਸ਼ਰਮਾ ) ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾਂ ਚੋਣਾ ਦੇ ਮੱਦੇਨਜ਼ਰ ਨਸਿ਼ਆ ਦੀ ਰੋਕਥਾਮ ਕਰਨ ਲਈ
ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੲ ੇ ਹੇਠ ਲਿਖੇ ਅਨ ੁਸਾਰ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਗੁਰਬਿੰਦਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਮਲਕੋਂ ਨੂੰ ਕਾਬ ੂ ਕਰਕੇ
ਉਸ ਪਾਸੋਂ 1 ਕਿਲੋ 300 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਬੋਹਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ
ਪਾਰਟੀ ਵੱਲੋਂ ਰਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਾਨਸਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ
ਰਾਏਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੋਂ 12 ਨਸ਼ੀਲੀਆਂ ਸੀਸ਼ੀਆਂ ਮਾਰਕਾ ਓਮਰੈਕਸ ਅਤ ੇ 120 ਨਸ਼ੀਲੀਆਂ ਗੋਲੀਆਂ
ਮਾਰਕਾ ਕੈਰੀਸੋਮਾ ਬਰਾਮਦ ਕੀਤੀਆ, ਜਿਹਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ
ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਜਗਤਾਰ ਸਿੰਘ
ਪੁੱਤਰ ਗੁਰਦਿੱਤ ਸਿੰਘ ਵਾਸੀ ਮਾਨਸਾ ਨੂ ੰ ਕਾਬ ੂ ਕਰਕੇ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਮਾਰਕਾ ਕੈਰੀਸੋਮਾ ਅਤ ੇ 1
ਨਸ਼ੀਲੀ ਸੀਸ਼ੀ ਮਾਰਕਾ ਕੋਕਰੈਕਸ ਬਰਾਮਦ ਕੀਤੀਆਂ, ਜਿਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ
ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ
ਇਹਨਾਂ ਦੇ ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਮੁਕੱਦਮਿਆਂ ਵਿੱਚ
ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕੇਵਲ ਸਿੰਘ
ਪੁੱਤਰ ਲੀਲਾ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬ ੂ ਕਰਕੇ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ)
ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਿਟੀ
ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਕੇਵਲ ਉਰਫ ਕੋਮਾ ਪੁੱਤਰ ਬੰਤਾ ਰਾਮ ਵਾਸੀ ਬੁਢਲਾਡਾ ਨੂੰ ਕਾਬ ੂ ਕਰਕੇ ਉਸ ਪਾਸੋਂ 48
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ
ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਰਜਿਸਟਰ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ
ਵੱਲੋਂ ਲੀਲਾ ਸਿੰਘ ਪੁੱਤਰ ਮੋਦਨ ਸਿੰਘ ਵਾਸੀ ਬਹਿਨੀਵਾਲ ਨੂੰ ਕਾਬ ੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਦੀ ਬਰਾਮਦਗੀ
ਕੀਤੀ ਗਈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਹਰਜਿੰਦਰ ਸਿੰਘ ਉਰਫ ਇੰਦਾ ਪੁੱਤਰ ਸਤਨਾਮ ਸਿੰਘ ਵਾਸੀ ਸਤੀਕੇ
ਨੂੰ ਕਾਬ ੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ। ਥਾਣਾ ਸਦਰ
ਮਾਨਸਾ ਦੀ ਹੀ ਪੁਲਿਸ ਪਾਰਟੀ ਵੱਲੋਂ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਮੰਗੂ ਸਿੰਘ ਵਾਸੀ ਖੋਖਰ ਕਲਾਂ ਨੂੰ ਕਾਬ ੂ ਕਰਕੇ 5
ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਪ੍ਰਕਾਸ਼ ਸਿੰਘ ਪੁੱਤਰ ਤੋਤਾ ਸਿੰਘ ਵਾਸੀ ਲਖਮੀਰਵਾਲਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ,
ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 90 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ
ਕੀਤੀ ਗਈ।
ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।
