*ਮਾਨਸਾ ਪੁਲਿਸ ਨੇ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ 2 ਮੁਲਜਿਮਾਂ ਨੂੰ ਕੀਤਾ ਕਾਬੂ*

0
57

ਮਾਨਸਾ, 08 ਮਈ—2021 (ਸਾਰਾ ਯਹਾਂ/ਬੀਰਬਲ ਧਾਲੀਵਾਲ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਮੁਲਜਿਮਾਂ ਰਾਜਵਿੰਦਰ ਸਿੰਘ
ਉਰਫ ਰਾਜੂ ਪੁੱਤਰ ਲਾਲ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਅਨ ਆਹਲੂਪੁਰ ਨੂੰ ਕਾਬੂ ਕਰਨ ਵਿੱਚ ਸਫਲਤਾਂ
ਹਾਸਲ ਕੀਤੀ ਹੈ। ਜਿਹਨਾਂ ਪਾਸੋਂ ਚੋਰੀ ਕੀਤੇ 2 ਮੋਟਰਸਾਈਕਲ ਹੀਰੋ ਡੀਲਕਲ ਨੰ:ਐਚ.ਆਰ.24ਜੇ—8599 ਅਤੇ
ਨੰ:ਐਚ.ਆਰ.24ਐਕਸ—5524 ਨੂੰ ਬਰਾਮਦ ਕੀਤਾ ਗਿਆ ਹੈ। ਬਰਾਮਦ ਦੋਨਾਂ ਮੋਟਰਸਾਈਕਲਾਂ ਦੀ ਕੁੱਲ ਮਾਲੀਤੀ ਕਰੀਬ
60,000/—ਰੁਪਏ ਬਣਦੀ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦ¤ਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਾਰਟੀ
ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬਾਹੱਦ ਝੰਡੂਕੇ ਮੌਜੂਦ ਸੀ। ਇਤਲਾਹ ਮਿਲਣ ਤੇ ਪੁਲਿਸ ਪਾਰਟੀ ਵੱਲੋਂ ਤੁਰੰਤ
ਕਾਰਵਾਈ ਕਰਦੇ ਹੋਏ ਤਿੰਨ ਮੁਲਜਿਮਾਂ ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਲਾਲ ਸਿੰਘ, ਜਸਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ
ਅਤੇ ਸੁਨੀਲ ਕੁਮਾਰ ਉਰਫ ਸ਼ੰਕਾ ਪੁੱਤਰ ਮੋਹਨ ਲਾਲ ਵਾਸੀਅਨ ਆਹਲੂਪੁਰ ਵਿਰੁੱਧ ਮੁਕੱਦਮਾ ਨੰਬਰ 56 ਮਿਤੀ 07—05—2021
ਅ/ਧ 379,411 ਹਿੰ:ਦੰ: ਥਾਣਾ ਝੁਨੀਰ ਦਰਜ਼ ਰਜਿਸਟਰ ਕਰਾਇਆ ਗਿਆ। ਐਸ.ਆਈ. ਮਨਿੰਦਰ ਸਿੰਘ ਮੱੁਖ ਅਫਸਰ ਥਾਣਾ
ਝੁਨੀਰ ਦੀ ਅਗਵਾਈ ਹੇਠ ਸ:ਥ: ਗੁਰਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਢੁੱਕਵੀਂ ਜਗ੍ਹਾਂ ਤੇ ਰੇਡ ਕਰਕੇ 2 ਮੁਲਜਿਮਾਂ
ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਲਾਲ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀਅਨ ਆਹਲੂਪੁਰ ਨੂੰ ਕਾਬੂ
ਕੀਤਾ। ਜਿਹਨਾਂ ਪਾਸੋਂ ਚੋਰੀ ਦੇ 2 ਮੋਟਰਸਾਈਕਲ ਹੀਰੋ ਡੀਲਕਸ ਨੰਬਰੀ ਐਚ.ਆਰ.24ਜੇ—8599 ਅਤੇ ਨੰਬਰੀ
ਐਚ.ਆਰ.24ਐਕਸ—5524 ਬਰਾਮਦ ਕੀਤੇ ਗਏ। ਤੀਸਰੇ ਮੁਲਜਿਮ ਸੁਨੀਲ ਕੁਮਾਰ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਵੀ
ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਜਿਹਨਾਂ ਪਾਸੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਉਹਨਾਂ ਨੇ ਮੋਟਰਸਾਈਕਲ ਕਿੱਥੋ ਚੋਰੀ ਕੀਤੇ ਸੀ, ਅੱਗੇ ਕਿੱਥੇ ਵੇਚਣੇ ਸੀ ਅਤੇ
ਇਹਨਾਂ ਵੱਲੋਂ ਪਹਿਲਾਂ ਵਹੀਕਲ ਚੋਰੀ ਦੀਆ ਕੀਤੀਆ ਅਜਿਹੀਆ ਹੋਰ ਵਾਰਦਾਤਾਂ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ
ਜਾਵੇਗੀ, ਜਿਹਨਾਂ ਦੀ ਪੁੱਛਗਿੱਛ ਤੇ ਇਹਨਾਂ ਪਾਸੋਂ ਅਹਿਮ ਸੁਰਾਗ ਲੱਗਣ ਦੀ ਸੰਭਾਵਨਾਂ ਹੈ।

NO COMMENTS