ਮਾਨਸਾ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਦੀ ਖੇਪ ਕੀਤੀ ਬਰਾਮਦ ਅਤੇ 14 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ 2 ਮੋਟਰਸਾਈਕਲਾਂ ਦੀ ਬਰਾਮਦਗੀ

0
129

ਮਾਨਸਾ, 24—03—2021(ਸਾਰਾ ਯਹਾਂ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਭੁੱਕੀ ਚੂਰਾਪੋਸਤ ਅਤੇ ਹਰਿਆਣਾ
ਮਾਰਕਾ ਸ਼ਰਾਬ ਨੂੰ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ।
ਐਨ.ਡੀ.ਪੀ.ਐਸ. ਐਕਟ:

ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਗਸ਼ਤ ਵਾ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੌਰਾਨ
ਮੰਦਰ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਚਚੋਹਰ ਅਤੇ ਬਲਕਾਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਦਲੇਲਵਾਲਾ
ਨੂੰ ਦੋ ਮੋਟਰਸਾਈਕਲਾਂ ਸਮੇਤ ਕਾਬ ੂ ਕਰਕੇ ਉਹਨਾਂ ਪਾਸੋਂ 14 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ।
ਮੁਲਜਿਮਾਂ ਵਿਰੁੱਧ ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ
ਅਤ ੇ ਮੋਟਰਸਾਈਕਲਾਂ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਜਿਹਨਾਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ
ਉਹਨਾਂ ਨੇ ਇਹ ਭੁੱਕੀ ਚੂਰਾਪੋਸਤ ਸਸਤੇ ਭਾਅ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣੀ ਸੀ, ਜਿਹਨਾਂ ਦੀ ਮੁਢਲੀ
ਪੁੱਛਗਿੱਛ ਤੇ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਹੋਰ ਮੁਲਜਿਮ ਨੂੰ ਨਾਮਜਦ ਕਰਕੇ ਗ੍ਰਿਫਤਾਰ
ਕੀਤਾ ਜਾਵੇਗਾ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ
ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਆਬਕਾਰੀ ਐਕਟ:

ਮਾਨਸਾ ਪੁਲਿਸ ਨੇ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਹਰਿਆਣਾ ਮਾਰਕਾ ਸ਼ਰਾਬ
ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਹਰਜਿੰਦਰ ਸਿੰਘ
ਪੁੱਤਰ ਨਿਰਮਲ ਸਿੰਘ ਵਾਸੀ ਜਖੇਪਲ (ਸੰਗਰੂਰ) ਨੂੰ ਮਾਰੂਤੀ ਕਾਰ ਨੰ:ਸੀ.ਐਚ.01ਜੇ—7480 ਸਮੇਤ ਕਾਬ ੂ ਕਰਕੇ
ਉਸ ਪਾਸੋਂ 240 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ। ਜਿਸਦੇ ਵਿਰੁੱਧ
ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ
ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ
ਜਗਜੀਤ ਸਿੰਘ ਉਰਫ ਜੱਗਾ ਪੁੱਤਰ ਗੁਰਚਰਨ ਸਿੰਘ ਵਾਸੀ ਅਕਲੀਆ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ
ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਮੌਕਾ ਤੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 60 ਲੀਟਰ ਲਾਹਣ ਅਤੇ 2
ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS