ਮਾਨਸਾ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਫੜੀ ਮੁਕੱਦਮਾ ਦਰਜ਼ ਕਰਕੇ 294 ਬੋਤਲਾਂ ਸ਼ਰਾਬ ਸਮੇਤ ਕਾਰ ਦੀ ਬਰਾਮਦਗੀ

0
79

ਮਾਨਸਾ,14, ਜਨਵਰੀ (ਸਾਰਾ ਯਹਾ / ਮੁੱਖ ਸੰਪਾਦਕ)ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ
ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ
ਹਰਿਆਣਾ ਮਾਰਕਾ ਸ਼ਰਾਬ ਦੀ ਖੇਪ ਬਰਾਮਦ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ
ਸਬੰਧ ਵਿੱਚ ਨੇੜੇ ਟੀ.ਪੁਆਇੰਟ ਬਾਹੱਦ ਪਿੰਡ ਫੱਤਾ ਮਾਲੋਕਾ ਮੌਜੂਦ ਸੀ ਤਾਂ ਕਾਰ ਏਸੈਂਟ
ਨੰ:ਐਚ.ਆਰ.51ਏਜੇ—5253 ਆਈ, ਜਿਸਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਡਰਾਇਵਰ ਨੇ ਕਾਰ ਰੋਕਣ
ਦੀ ਬਜਾਏ ਭਜਾ ਲਈ ਜੋ ਅੱਗੇ ਦਰੱਖਤ ਨਾਲ ਟਕਰਾ ਕੇ ਬੰਦ ਹੋ ਗਈ ਅਤੇ ਕਾਰ ਸਵਾਰ, ਕਾਰ ਛੱਡ ਕੇ
ਮੌਕਾ ਤੋਂ ਭੱਜ ਗਿਆ। ਕਾਰ ਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਵਿੱਚੋ 294 ਬੋਤਲਾਂ ਸ਼ਰਾਬ ਠੇਕਾ
ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋਣ ਤੇ ਨਾਮਲੂਮ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ
ਦਾ ਮੁਕੱਦਮਾ ਦਰਜ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਮੁਲਜਿਮ ਨੂੰ ਟਰੇਸ ਕਰਨ ਦੇ ਯਤਨ ਜਾਰੀ ਹਨ, ਜਿਸਨੂੰ ਨਾਮਜਦ ਕਰਕੇ ਜਲਦੀ ਹੀ ਗ੍ਰਿਫਤਾਰ ਕੀਤਾ
ਜਾਵੇਗਾ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS