— ਮਾਨਸਾ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਕੀਤੀ ਬਰਾਮਦ 2 ਮੁਕੱਦਮਿਆਂ ਵਿੱਚ 3 ਮੁਲਜਿਮਾਂ ਨੂੰ ਕੀਤਾ ਗਿਆ ਕਾਬੂ

0
36

ਮਾਨਸਾ, 27 ,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਨੇ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਹਰਿਆਣਾ
ਮਾਰਕਾ ਸ਼ਰਾਬ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ
ਸ਼ਗਨਦੀਪ ਸਿੰਘ ਪੁੱਤਰ ਨਾਜਰ ਸਿੰਘ ਅਤ ੇ ਵਰਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀਅਨ ਮੀਰਪੁਰ ਕਲਾਂ ਨੂੰ
ਮੋਟਰਸਾਈਕਲ ਪਲਸਰ ਨੰ:ਪੀਬੀ.08ਸੀਜੇ—3429 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 168 ਬੋਤਲਾਂ ਸ਼ਰਾਬ (48
ਬੋਤਲਾਂ ਸ਼ਾਹੀ O 120 ਬੋਤਲਾਂ ਸ਼ਹਿਨਾਈ) ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਕੀਤੀ। ਜਿਹਨਾਂ ਦੇ ਵਿਰੁੱਧ
ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਬਰਾਮਦ ਮਾਲ ਅਤੇ
ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ


ਮੁਖਬਰੀ ਦੇ ਆਧਾਰ ਤੇ ਗੁਰਪ੍ਰੀਤ ਸਿੰਘ ਉਰਫ ਕਾਲਾ ਪੁੱਤਰ ਜਰਨੈਲ ਸਿੰਘ ਵਾਸੀ ਮੂਸਾ ਵਿਰੁੱਧ ਆਬਕਾਰੀ ਐਕਟ
ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਮੌਕਾ ਤੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 50 ਲੀਟਰ
ਲਾਹਣ ਬਰਾਮਦ ਕੀਤੀ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS