*ਮਾਨਸਾ ਪੁਲਿਸ ਨੇ 2 ਦਿਨਾਂ *ਚ ਨਸਿ਼ਆ ਦੇ 13 ਮੁਕੱਦਮੇ ਦਰਜ਼ ਕਰਕੇ 16 ਮੁਲਜਿਮ ਕੀਤੇ ਕਾਬੂ*

0
66

ਮਾਨਸਾ, 08—09—2021(ਸਾਰਾ ਯਹਾਂ/ਮੁੱਖ ਸੰਪਾਦਕ): ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅਸਰਦਾਰ ਢੰਗ ਨਾਲ
ਕਾਰਵਾਈ ਕਰਦਿਆਂ 2 ਦਿਨਾਂ ਅੰਦਰ ਐਨ.ਡੀ.ਪੀ.ਐਸ. ਐਕਟ ਅਤ ੇ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ਼ ਕਰਕੇ
ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਛਿੰਦਰ ਸਿੰਘ ਪੁੱਤਰ
ਬੱਗਾ ਸਿੰਘ ਅਤ ੇ ਕ੍ਰਿਸ਼ਨਾ ਪਤਨੀ ਛਿੰਦਰ ਸਿੰਘ ਵਾਸੀਅਨ ਕਿਲਚੇ (ਫਿਰੋਜਪੁਰ) ਨੂੰ ਮੋਟਰਸਾਈਕਲ ਹੀਰੋ ਐਚ.ਐਫ.
ਡੀਲਕਸ ਨੰ: ਪੀਬੀ.05 ਏਐਲ—2295 ਸਮੇਤ ਕਾਬ ੂ ਕਰਕੇ ਉਹਨਾਂ ਪਾਸੋ 4500 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ
ਬਰਾਮਦ ਕਰਕੇ ਉਹਨਾ ਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ
ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ
ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਗੁਰਚਰਨ ਸਿੰਘ ਵਾਸੀ ਬੁਰਜ (ਥਾਣਾ ਝੁਨੀਰ) ਨੂੰ ਕਾਬ ੂ ਕਰਕੇ ਉਸ ਪਾਸੋਂ 6 ਗ੍ਰਾਮ
ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਮਿੱਠੂ ਸਿੰਘ ਪੁੱਤਰ ਜੰਗ ਸਿੰਘ
ਵਾਸੀ ਅਤਲਾ ਕਲਾਂ ਨੂੰ ਕਾਬ ੂ ਕਰਕੇ 5 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 32 ਗ੍ਰਾਮ ਅਫੀਮ ਬਰਾਮਦ ਕੀਤੀ। ਥਾਣਾ ਭੀਖੀ
ਦੀ ਹੀ ਪੁਲਿਸ ਪਾਰਟੀ ਨੇ ਸੁਰਜੀਤ ਸਿੰਘ ਪੁੱਤਰ ਮੇਘਾ ਸਿੰਘ ਵਾਸੀ ਕਿਸ਼ਨਗੜ ਫਰਮਾਹੀ ਨੂੰ ਕਾਬੂ ਕਰਕੇ 4 ਕਿਲੋਗ੍ਰਾਮ
ਭੁੱਕੀ ਪੋਸਤ ਡੋਡੇ ਬਰਾਮਦ ਕੀਤੇ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ ਗੁਰਪ੍ਰੀਤ ਸਿੰਘ ਪੁੱਤਰ
ਬਲਦੇਵ ਸਿੰਘ ਅਤ ੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਮਨਜੀਤ ਸਿੰਘ ਵਾਸੀਅਨ ਚੋਹਨ (ਪਟਿਆਲਾ) ਨੂੰ ਕਾਬੂ ਕਰਕੇ
ਉਹਨਾਂ ਪਾਸੋਂ 2 ਕਿਲੋ 200 ਗ੍ਰਾਮ ਭੁੱਕੀ ਚੂਰਾਪੋਸਤ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ
ਜਸਵੰਤ ਸਿੰਘ ਉਰਫ ਬੰਟੀ ਪੁੱਤਰ ਸਮਸੇ਼ਰ ਸਿੰਘ ਵਾਸੀ ਬੁਗਰਾ (ਬਠਿੰਡਾ) ਨੂੰ ਕਾਬ ੂ ਕਰਕੇ 650 ਨਸ਼ੀਲੀਆਂ ਗੋਲੀਆਂ ਦੀ
ਬਰਾਮਦਗੀ ਕੀਤੀ ਗਈ। ਥਾਣਾ ਸਿਟੀ—2 ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਦੀਪ ਸਿੰਘ ਉਰਫ ਸੋਨੀ ਪੁੱਤਰ ਸੁਖਦੇਵ ਸਿੰਘ
ਵਾਸੀ ਫਤਿਹਪੁਰ ਨੂੰ ਕਾਬੂ ਕਰਕੇ 350 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ। ਥਾਣਾ ਬਰੇਟਾ ਦੀ ਹੀ ਪੁਲਿਸ
ਪਾਰਟੀ ਨੇ ਰਮੇਸ਼ ਸਿੰਘ ਉਰਫ ਰਿਸ਼ੀ ਪੁੱਤਰ ਜਗਤਾਰ ਸਿੰਘ ਵਾਸੀ ਚੋਟੀਆਂ (ਬਠਿੰਡਾ) ਨੂੰ ਕਾਬ ੂ ਕਰਕੇ 6 ਨਸ਼ੀਲੀਆਂ
ਸੀਸ਼ੀਆਂ ਅਤੇ 260 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ
ਕੁਲਦੀਪ ਸਿੰਘ ਪੁੱਤਰ ਭੀਮ ਸਿੰਘ ਅਤ ੇ ਮੰਗਾਂ ਸਿੰਘ ਪੁੱਤਰ ਜਸਪਾਲ ਸਿੰਘ ਵਾਸੀਅਨ ਰੰਘੜਿਆਲ ਨੂੰ ਮਟਰਸਾਈਕਲ
ਪਲਟੀਨਾ ਨੰ: ਪੀਬੀ.13ੲ ੇਕਿਊ—3541 ਸਮੇਤ ਕਾਬ ੂ ਕਰਕੇ ਉਹਨਾਂ ਪਾਸੋਂ 220 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ
ਗਈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ
ਕੀਤੇ ਜਾ ਰਹੇ ਹਨ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29 ਐਨ.ਡੀ.ਪੀ.ਐਸ. ਐਕਟ ਤਹਿਤ ਹੋਰ
ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ
ਹਰਵਿੰਦਰ ਸਿੰਘ ਉਰਫ ਕਾਲਾ ਪੁੱਤਰ ਗੇਜਾ ਸਿੰਘ ਵਾਸੀ ਖੁਡਾਲ ਕਲਾਂ ਨੂੰ ਮੋਟਰਸਾਈਕਲ ਪਲਟੀਨਾ ਨੰ: ਪੀਬੀ.31ਕੇ—4569
ਸਮੇਤ ਕਾਬ ੂ ਕਰਕੇ 70 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸੌਕੀਨ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ
ਪੁਲਿਸ ਪਾਰਟੀ ਨੇ ਹਰਨਾਮ ਸਿੰਘ ਉਰਫ ਨਾਮਾ ਪੁੱਤਰ ਬਲਵੰਤ ਸਿੰਘ ਵਾਸੀ ਸਹਾਰਨਾ ਨੂੰ ਕਾਬ ੂ ਕਰਕੇ 50 ਲੀਟਰ ਲਾਹਣ
ਅਤ ੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮਨਪ੍ਰੀਤ ਸਿੰਘ
ਉਰਫ ਮੰਨਾ ਪੁੱਤਰ ਮੰਗੂ ਸਿੰਘ ਵਾਸੀ ਖੋਖਰ ਕਲਾਂ ਨੂੰ ਕਾਬ ੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ
(ਹਰਿਆਣਾ) ਬਰਾਮਦ ਕੀਤੀ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਧਰਮਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ
ਫਤਿਹਪੁਰ ਨੂੰ ਮੋਟਰਸਾਈਕਲ ਹੀਰੋ ਡੀਲਕਸ ਨੰ: ਪੀਬੀ.51ਬੀ—7113 ਸਮੇਤ ਕਾਬ ੂ ਕਰਕੇ 17 ਬੋਤਲਾਂ ਸ਼ਰਾਬ ਠੇਕਾ ਦੇਸੀ
ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ। ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ, ਆਈ.ਪੀ.ਐਸ. ਵੱਲੋਂ
ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ
ਜਾ ਰਿਹਾ ਹੈ।


NO COMMENTS