ਮਾਨਸਾ, 03 ਜੁਲਾਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 4 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫਤਾਰ ਕੀਤੇ ਵਿਅਕਤੀਆਂ ਪਾਸੋਂ 240 ਨਸ਼ੀਲੀਆਂ ਗੋਲੀਆਂ ਅਤੇ 372 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ।
ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਗੁਰਦਾਸ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਰਮਦਿੱਤੇਵਾਲਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ। ਪੁਲਿਸ ਪਾਰਟੀ ਵੱਲੋਂ ਮੌਕੇ ‘ਤੇ ਰੇਡ ਕਰਕੇ 240 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡਲ ਅਤੇ 16 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ ਪਰ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
ਐਸ.ਐਸ.ਪੀ. ਡਾ. ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ‘ਤੇ ਹਰਜੀਤ ਸਿੰਘ, ਲੀਲੂ ਸਿੰਘ ਪੁੱਤਰਾਨ ਰਾਜ ਸਿੰਘ ਅਤੇ ਸੰਜੂ ਪੁੱਤਰ ਭੋਲਾ ਵਾਸੀ ਬੁਢਲਾਡਾ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ। ਪੁਲਿਸ ਪਾਰਟੀ ਵੱਲੋਂ ਮੌਕੇ ‘ਤੇ ਰੇਡ ਕਰਕੇ 240 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ ਗਈ, ਗ੍ਰਿਫਤਾਰੀ ਬਾਕੀ ਹੈ।
ਇਸੇ ਤਰ੍ਹਾਂ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਸੁਖਪ੍ਰੀਤ ਸਿੰਘ ਉਰਫ ਰਿੰਕੂ ਪੁੱਤਰ ਦਰਸ਼ਨ ਸਿੰਘ ਵਾਸੀ ਗੁਰਨੇ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 96 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋਣ ਤੇ ਉਸ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ।ਇਸੇ ਤਰ੍ਹਾਂ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਅਜੈਬ ਸਿੰਘ ਪੁੱਤਰ ਰਾਮ ਸਿੰਘ ਵਾਸੀ ਕੁਲਰੀਆਂ ਨੂੰ ਕਾਬੂ ਕਰਕੇ 20 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਹੋਣ ‘ਤੇ ਉਸ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ਼ ਰਜਿਸਟਰ ਕੀਤਾ ਗਿਆ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸ਼ਿਆ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।