
ਮਾਨਸਾ, 15 ਮਈ- (ਸਾਰਾ ਯਹਾਂ/ ਬੀਰਬਲ ਧਾਲੀਵਾਲ) : ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ ਜਿਸ ਦੇ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਬੁਢਲਾਡਾ ਦੇ ਸ:ਥ: ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਸਵੀਰ ਸਿੰਘ ਉਰਫ ਬੌਬੀ ਪੁੱਤਰ ਬਚਿੱਤਰ ਸਿੰਘ ਅਤੇ ਹਰਨੇਕ ਸਿੰਘ ਉਰਫ ਸੀਪੀ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਬਠਿੰਡਾ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 8 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋੋਣ ਤੇ ਉਹਨਾਂ ਵਿਰੁੱਧ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ । ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਸੀਆਈਏ ਸਟਾਫ ਮਾਨਸਾ ਦੇ ਸ:ਥ: ਬੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਮੁਖਬਰੀ ਦੇ ਆਧਾਰ ਤੇ ਹਰਵਿੰਦਰ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਬੁਰਜ ਢਿੱਲਵਾਂ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋੋਂ ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ, ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋੋਂ ਅਮਰੀਕ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਮੰਢਾਲੀ ਨੂੰ ਕਾਬੂ ਕਰਕੇ 30 ਲੀਟਰ ਲਾਹਣ ਅਤੇ 8 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਕੀਤੀ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋੋਂ ਗੁਰਮੀਤ ਸਿੰਘ ਉਰਫ ਗੱਗੂ ਪੁੱਤਰ ਸੁਖਪਾਲ ਸਿੰਘ ਵਾਸੀ ਮੰਡੇਰ ਨੂੰ ਕਾਬੂ ਕਰਕੇ 10 ਲੀਟਰ ਸ਼ਰਾਬ ਨਜਾਇਜ਼ ਬਰਾਮਦ ਕੀਤੀ ਗਈ।
ਐਸਐਸਪੀ ਮਾਨਸਾ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ
