ਮਾਨਸਾ ਪੁਲਿਸ ਵਲੋਂ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ 317 ਬੋਤਲਾਂ ਸ਼ਰਾਬ ਸਮੇਤ ਕਾਰ ਦੀ ਬਰਾਮਦਗੀ

0
47

ਮਾਨਸਾ, 03—01—2021 (ਸਾਰਾ ਯਹਾ / ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ
ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ
ਵੱਖ ਥਾਵਾਂ ਤੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ
ਬਰਾਮਦਗੀ ਕਰਵਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ
ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਪਾਸ ਮੁਖਬਰੀ ਹੋਈ ਕਿ ਅਵਤਾਰ ਸਿੰਘ ਉਰਫ ਬਿੱਲਾ
ਪੁੱਤਰ ਮੋਮਨ ਸਿੰਘ ਵਾਸੀ ਮਾਨਸਾ ਜੋ ਆਪਣੀ ਕਾਰ ਤੇ ਜਾਅਲੀ ਨੰਬਰ ਪਲੇਟ ਲਗਾ ਕੇ ਬਾਹਰਲੇ ਸ਼ਰਾਬ
ਠੇਕੇਦਾਰਾਂ ਨਾਲ ਮਿਲ ਕੇ ਹਰਿਆਣਾ ਮਾਰਕਾ ਸ਼ਰਾਬ ਲਿਆ ਕੇ ਵੇਚਣ ਦਾ ਆਦੀ ਹੈ। ਜਿਸਤੇ ਤੁਰੰਤ
ਕਾਰਵਾਈ ਕਰਦੇ ਹੋਏ ਮੁਲਜਿਮ ਦੇ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ
ਦਰਜ਼ ਰਜਿਸਟਰ ਕਰਾਇਆ ਗਿਆ। ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਮੌਕਾ ਪਰ ਕਾਰ ਇੰਡੀਗੋ
ਨੰ:ਡੀਐਲ.9ਸੀਐਮ—0666 ਸਮੇਤ ਕਾਬੂ ਕਰਕੇ 300 ਬੋਤਲਾਂ (204 ਬੋਤਲਾਂ ਸ਼ਹਿਨਾਈO48 ਬੋਤਲਾਂ
ਮਾਲਟਾO48 ਬੋਤਲਾਂ ਫਸਟ ਚੁਆਇਸ, ਹਰਿਆਣਾ) ਬਰਾਮਦ ਕਰਕੇ ਕਾਰ ਅਤੇ ਬਰਾਮਦ ਮਾਲ ਨੂੰ ਕਬਜਾ
ਪੁਲਿਸ ਵਿੱਚ ਲਿਆ ਗਿਆ ਹੈ। ਇਹ ਮੁਲਜਿਮ ਨਸਿ਼ਆਂ ਦਾ ਧੰਦਾ ਕਰਦਾ ਹੈ, ਜਿਸਦੇ ਵਿਰੁੱਧ ਪਹਿਲਾਂ ਵੀ
ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਹੈ। ਜਿਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ
ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵ ੇਗੀ।

ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਅਸ਼ੋਕ ਕੁਮਾਰ ਉਰਫ ਲਾਟੀ ਪੁੱਤਰ ਗੋਪਾਲ ਦਾਸ ਵਾਸੀ
ਬੁਢਲਾਡਾ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਮੁਲਜਿਮ ਦੇ ਵਿਰੁੱਧ ਥਾਣਾ ਭੀਖੀ
ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਇਸੇ ਤਰਾ ਥਾਣਾ ਝੁਨੀਰ ਦੀ ਪੁਲਿਸ
ਪਾਰਟੀ ਨੇ ਹੀਰਾ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਬਲਵੀਰ ਸਿੰਘ
ਵਾਸੀਅਨ ਫਤਿਹਪੁਰ ਨੂੰ ਕਾਬੂ ਕਰਕੇ 7 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ
ਕਰਕੇ ਮੁਲਜਿਮਾਂ ਦੇ ਵਿਰੁੱਧ ਥਾਣਾ ਝੁਨੀਰ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ
ਹੈ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here