ਮਾਨਸਾ, 18 ਮਾਰਚ—2021(ਸਾਰਾ ਯਹਾਂ /ਮੁੱਖ ਸੰਪਾਦਕ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਕੋਰੋਨਾ ਮਹਾਂਮਾਰੀ ਦੇ ਦੁਬਾਰਾ ਫੈਲਾਅ ਨੂੰ ਮੱਦੇਨਜ਼ਰ ਰੱਖਦੇ ਹੋੲ ੇ ਮਾਨਯੋਗ ਪੰਜਾਬ ਸਰਕਾਰ ਵੱਲੋਂ
ਜਾਰੀ ਹੁਕਮਾਂ/ਦਿਸ਼ਾ ਨਿਰਦੇਸ਼ਾ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਮਾਨਸਾ ਪੁਲਿਸ ਵੱਲੋਂ ਕਰੋਨਾ ਮਹਾਂਮਾਰੀ
ਤੋਂ ਬਚਾਅ ਲਈ ਜਰੂਰੀ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਨਾਉਦੇ ਹੋੲ ੇ ਪਬਲਿਕ ਨੂੰ ਪਹਿਲਾਂ ਦੀ ਤਰਾ ਹੀ ਆਪਣੇ
ਹੱਥ ਵਾਰ ਵਾਰ ਸਾਬਣ ਜਾਂ ਹੈਂਡ—ਸੈਨੀਟਾਈਜ਼ਰ ਨਾਲ ਸਾਫ ਰੱਖਣ, ਇੱਕ/ਦੂਜੇ ਤੋਂ ਦੂਰੀ ਬਣਾ ਕੇ ਰੱਖਣ ਅਤ ੇ ਨੱਕ/ਮੂੰਹ
ਤੇ ਮਾਸਕ ਪਹਿਨਣਾ ਯਕੀਨੀ ਬਨਾਉਣ ਆਦਿ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋੲ ੇ ਦੱਸਿਆ
ਗਿਆ ਕਿ ਪਿਛਲੇ ਦਿਨ ਮਿਤੀ 17—03—2021 ਨੂੰ ਮਾਸਕ ਨਾ ਪਹਿਨ ਕੇ ਉਲੰਘਣਾਂ ਕਰਨ ਵਾਲੇ 49 ਵਿਆਕਤੀਆਂ ਦੇ
ਮਾਸਕ ਚਲਾਣ ਕੱਟੇ ਗਏ ਹਨ।
ਐਸ.ਐਸ.ਪੀ. ਮਾਨਸਾ ਵੱਲੋਂ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਇਸ ਮਹਾਂਮਾਰੀ ਤੋਂ ਬਚਾਅ
ਲਈ ਜਰੂਰੀ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਨਾਈ ਜਾਵੇਗੀ ਤਾਂ ਜੋ ਜਿਲਾ ਅੰਦਰ ਕੋਵਿਡ—19 ਨੂੰ ਅੱਗ ੇ
ਫੈਲਣ ਤੋਂ ਰੋਕਿਆ ਜਾ ਸਕੇ।