ਮਾਨਸਾ,08—05—2021 (ਸਾਰਾ ਯਹਾਂ/ਜੋਨੀ ਜਿੰਦਲ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਜਗਜੀਤ ਸਿੰਘ ਉਰਫ ਜੱਗਾ ਪੁੱਤਰ
ਦੁੱਲਾ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ ਉਸ ਪਾਸੋਂ 290 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਂਮਾਡੋਲ ਬਰਾਮਦ
ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ
ਗਿਆ। ਇਸੇ ਤਰਾ ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਗੁਰਸੇਵਕ ਸਿੰਘ ਉਰਫ ਰੋਡਾ ਪੁੱਤਰ ਮਿੱਡੂ ਸਿੰਘ ਵਾਸੀ
ਖੀਵਾ ਖੁਰਦ ਨੂੰ ਕਾਬ ੂ ਕਰਕੇ ਉਸ ਪਾਸੋਂ 72 ਗ੍ਰਾਮ ਗਾਂਜਾ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ
ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ
ਜਾਵੇਗੀ।
ਆਬਕਾਰੀ ਐਕਟ:
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਪੂਰਨ ਚੰਦ
ਪੁੱਤਰ ਕੌਰ ਚੰਦ ਵਾਸੀ ਭੈਣੀਬਾਘਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼
ਕਰਵਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 70 ਲੀਟਰ ਲਾਹਣ ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ
ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।