*ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ 7 ਮੁਕੱਦਮੇ ਦਰਜ਼ ਕਰਕੇ 7 ਮੁਲਜਿਮ ਕੀਤੇ ਕਾਬੂ*

0
61

ਮਾਨਸਾ, 23—05—2022 (ਸਾਰਾ ਯਹਾਂ/ ਜੋਨੀ ਜਿੰਦਲ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸਿ਼ਆਂ ਵਿਰੁੱਧ
ਕਾਰਵਾਈ ਕਰਦੇ ਹੋਏ ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਇੰਚਾਰਜ ਥਾਣੇਦਾਰ ਹਰਭਜਨ ਸਿੰਘ ਸਮੇਤ ਪੁਲਿਸ ਪਾਰਟੀ
ਵੱਲੋਂ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਦੁੱਲਾ ਸਿੰਘ ਵਾਸੀ ਜੁਵਾਹਰਕੇ ਨੂੰ ਮੋਟਰਸਾਈਕਲ ਹੌਡਾ ਨੰ: ਪੀਬੀ.31ਯੂ—4203
ਸਮੇਤ ਕਾਬ ੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ
ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ
ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ
ਜਾਵੇਗਾ, ਜਿਸਦੇ ਬੈਕਵਾਰਡ/ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮੇ ਵਿੱਚ ਅੱਗੇ ਹੋਰ
ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਭੋਲਾ
ਸਿੰਘ ਪੁੱਤਰ ਜੀਤ ਸਿੰਘ ਵਾਸੀ ਖੱਤਰੀਵਾਲਾ ਨੂੰ ਕਾਬੂ ਕਰਕੇ 35 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਸਿਟੀ
ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੁਢਲਾਡਾ ਨੂੰ
ਮੋਟਰਸਾਈਕਲ ਡਿਸਕਵਰ ਨੰਬਰੀ ਪੀਬੀ.31ਕੇ—7333 ਸਮੇਤ ਕਾਬ ੂ ਕਰਕੇ 15 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ
(ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਰਣਜੀਤ ਸਿੰਘ ਪੁੱਤਰ ਮਨਜੀਤ ਸਿੰਘ
ਵਾਸੀ ਦੂਲੋਵਾਲ ਨੂੰ ਮੋਟਰਸਾਈਕਲ ਬੁਲਟ ਬਿਨਾ ਨੰਬਰੀ ਸਮੇਤ ਕਾਬ ੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ
ਹਰਿਆਣਾ ਬਰਾਮਦ ਕੀਤੀ ਗਈ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਜਗਸੀਰ ਸਿੰਘ ਉਰਫ ਜੱਗਾ ਪੁੱਤਰ
ਮਿੱਠੂ ਸਿੰਘ ਵਾਸੀ ਖੋਖਰ ਖੁਰਦ ਨੂੰ ਇਲੈਕਟ੍ਰਿਕ ਸਕ ੂਟਰੀ ਸਮੇਤ ਕਾਬ ੂ ਕਰਕੇ 11 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ
ਗਈ। ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਰਣਧੀਰ ਸਿੰਘ ਪੁੱਤਰ ਭਾਨ ਸਿੰਘ ਵਾਸੀ ਖੋਖਰ ਖੁਰਦ ਨੂੰ
ਕਾਬ ੂ ਕਰਕੇ 8 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਬਰੇਟਾ ਦੀ ਪੁਲਿਸ
ਪਾਰਟੀ ਵੱਲੋਂ ਦੀਨਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਮੰਡੇਰ ਨੂੰ ਕਾਬ ੂ ਕਰਕੇ 5 ਲੀਟਰ ਸ਼ਰਾਬ ਨਜਾਇਜ ਬਰਾਮਦ ਕੀਤੀ
ਗਈ। ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ ਮਾੜੇ
ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here