*ਮਾਨਸਾ ਪੁਲਿਸ ਵੱਲੋਂ ਨਸਿ਼ਆਂ ਦੇ 10 ਮੁਕੱਦਮਿਆਂ ਵਿੱਚ 9 ਮੁਲਜਿਮ ਕੀਤੇ ਗ੍ਰਿਫਤਾਰ*

0
67

ਮਾਨਸਾ, 09—06—2021(ਸਾਰਾ ਯਹਾਂ/ਜੋਨੀ ਜਿੰਦਲ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ
ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ
ਮੁਲਜਿਮਾਂ ਨੂੰ ਕਾਬ ੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਐਸ. ਐਕਟ:

ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਮਨਦੀਪ ਸਿੰਘ ਉਰਫ ਕਾਲਾ ਪੁੱਤਰ
ਜਗਸੀਰ ਸਿੰਘ ਅਤੇ ਬਾਰੂ ਸਿੰਘ ਉਰਫ ਦੀਪ ਪੁੱਤਰ ਬਲਵੀਰ ਸਿੰਘ ਵਾਸੀਅਨ ਗੜੱਦੀ ਨੂੰ ਜੈਨ ਕਾਰ
ਨੰ:ਪੀਬੀ.13ੲ ੇ.ਐਫ—8167 ਸਮੇਤ ਕਾਬੂ ਕੀਤਾ, ਜਿਹਨਾਂ ਪਾਸੋਂ 30 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋਣ ਤੇ
ਉਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ
ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼
ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ
ਭੁੱਕੀ ਚੂਰਾਪੋਸਤ ਕਿੱਥੋ ਲੈ ਕੇ ਆਏ ਸੀ ਅਤ ੇ ਅੱਗੇ ਕਿੱਥੇ ਵੇਚਣੀ ਸੀ, ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮੇ ਵਿੱਚ
ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ:

ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਬਲਜੀਤ ਕੌਰ ਪਤਨੀ ਸੱਜਣ ਸਿੰਘ
ਵਾਸੀ ਰਿਊਦ ਕਲਾਂ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ
ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆ ਮੌਕਾ ਤੇ ਕਾਬ ੂ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ ਅਤ ੇ 10 ਬੋਤਲਾਂ
ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੱਖਣ ਸਿੰਘ
ਪੁੱਤਰ ਕਰਤਾਰ ਸਿੰਘ ਵਾਸੀ ਝੰਡਾਂ ਕਲਾਂ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 50
ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਪੰਜਾਬ ਪੁਲਿਸ ਦੇ ਜਿਲਾ ਆਬਕਾਰੀ ਸਟਾਫ
ਅਤ ੇ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜੱਗਾ ਸਿੰਘ ਪੁੱਤਰ ਗੁਰਬਖਸ਼ ਸਿੰਘ
ਵਾਸੀ ਤਾਮਕੋਟ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ
ਮੁਲਜਿਮ ਨੂੰ ਕਾਬ ੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਪੰਜਾਬ ਪੁਲਿਸ ਦੇ ਜਿਲਾ ਆਬਕਾਰੀ ਸਟਾਫ ਅਤੇ
ਥਾਣਾ ਸਦਰ ਮਾਨਸਾ ਦੀ ਦੀ ਹੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਸਵਿੰਦਰ ਸਿੰਘ ਉਰਫ ਜੱਸੀ ਪੁੱਤਰ
ਪ੍ਰੀਤਮ ਸਿੰਘ ਵਾਸੀ ਮਾਨਸਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ
ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਥਾਣਾ ਸਦਰ ਮਾਨਸਾ ਦੀ
ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮਾਣਕ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਕੋਟਧਰਮੂ ਵਿਰੁੱਧ ਮੁਕੱਦਮਾ
ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ
ਬਾਕੀ ਹੈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਸ਼ਨੀ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਉਡਤ ਸੈਦੇਵਾਲਾ ਅਤੇ

ਕੁਲਦੀਪ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਲੱਧੂਵਾਸ (ਹਰਿਆਣਾ) ਨੂੰ ਮੋਟਰਸਾਈਕਲ ਸਪਲੈਂਡਰ ਬਿਨਾ ਨੰਬਰੀ
ਸਮੇਤ ਕਾਬ ੂ ਕਰਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕੀਤੀ। ਥਾਣਾ ਬਰੇਟਾ
ਦੀ ਪੁਲਿਸ ਪਾਰਟੀ ਨੇ ਗੁਰਸੰਗਤ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਜਲਵੇੜ੍ਹਾ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ
ਨਜਾਇਜ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸਤਨਾਮ ਸਿੰਘ ਪੁੱਤਰ ਜੰਗੀਰ ਸਿੰਘ
ਵਾਸੀ ਗੁਰਨੇ ਕਲਾਂ ਨੂੰ ਕਾਬ ੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ
ਪਾਰਟੀ ਨੇ ਭੋਲਾ ਸਿੰਘ ਪੁੱਤਰ ਲਾਭ ਸਿੰਘ ਵਾਸੀ ਬਰਨਾਲਾ ਨੂੰ ਕਾਬ ੂ ਕਰਕੇ 8 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ
ਕੀਤੀ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ
ਅਤ ੇ ਮਾੜੇ ਅਨਸਰਾ ਵਿਰੁੱਧ ਵਿੱਢਗੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS