
ਮਾਨਸਾ, 11—06—2021 (ਸਾਰਾ ਯਹਾਂ/ਮੁੱਖ ਸੰਪਾਦਕ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰ ੈਸ ਨੋਟ ਜਾਰੀ ਕਰਦੇ
ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂੰ
ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਐਨ.ਡੀ.ਪੀ.ਅ ੈਸ. ਐਕਟ:
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਦੀਪਕ ਕੁਮਾਰ ਸਿੰਗਲਾਂ ਉਰਫ ਕਾਕਾ ਪੁੱਤਰ ਰਾਜ
ਕੁਮਾਰ ਵਾਸੀ ਮਾਨਸਾ ਨੂੰ ਕਾਬੂ ਕਰਕੇ 5 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ
ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ
ਵੱਲੋਂ ਹਰਦੀਪ ਸਿੰਘ ਪੁੱਤਰ ਜਿਲਾ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ 5 ਗ੍ਰਾਮ ਸਮੈਕ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ
ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਿਟੀ—1 ਮਾਨਸਾ ਦੀ
ਹੀ ਪੁਲਿਸ ਪਾਰਟੀ ਵੱਲੋਂ ਵਿਕੀ ਸਿੰਘ ਪੁੱਤਰ ਮੇਘਾ ਸਿੰਘ ਵਾਸੀ ਟਾਂਡੀਆ ਨੂੰ ਕਾਬੂ ਕਰਕੇ 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ
ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ
ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਜਸਵੀਰ ਕੌਰ ਉਰਫ ਚੂਚੀ ਪਤਨੀ ਲਾਲੂ ਸਿੰਘ ਵਾਸੀ ਖੀਵਾ ਖੁਰਦ ਨੂੰ ਕਾਬੂ
ਕਰਕੇ 250 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਬਰਾਮਦ ਹੋਣ ਤੇ ਉਸਦੇ

ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਹਾਕਮ ਸਿੰਘ ਪੁੱਤਰ ਨੱਥਾ
ਸਿੰਘ ਵਾਸੀ ਮੈਦੇਵਾਸ (ਸੰਗਰੂਰ) ਹਾਲ ਆਬਾਦ ਬਰੇਟਾ ਨੂੰ ਕਾਬੂ ਕਰਕੇ 100 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ
ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।
ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ
ਜਾਣਗੇ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਇਹ ਨਸ਼ਾ ਕਿੱਥੋ ਲੈ ਕੇ ਆਏ ਸੀ ਅਤੇ ਅੱਗੇ ਕਿੱਥੇ
ਵੇਚਣਾ ਸੀ, ਜਿਹਨਾਂ ਦੀ ਪੁੱਛਗਿੱਛ ਤੇ ਮ ੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ:
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬੀਜਾ ਸਿੰਘ ਪੁੱਤਰ ਗੁਰਲਾਲ
ਸਿੰਘ ਵਾਸੀ ਭੈਣੀਬਾਘਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 50
ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ। ਸੀ.ਆਈ.ਏ. ਸਟਾਫ ਮਾਨਸਾ ਦੀ ਹੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਰਣਜੀਤ ਸਿੰਘ ਉਰਫ ਮੋਟਾ ਪੁੱਤਰ ਗੁਰਲਾਲ ਸਿੰਘ ਵਾਸੀ ਭੈਣੀਬਾਘਾ ਵਿਰੁੱਧ ਥਾਣਾ ਸਦਰ ਮਾਨਸਾ
ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 30 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ
ਗ੍ਰਿਫਤਾਰੀ ਬਾਕੀ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਬੁੱਧਾ ਸਿੰਘ ਪੁੱਤਰ ਦਲਬਾਰਾ ਸਿੰਘ ਵਾਸੀ ਨਰਿੰਦਰਪੁਰਾ
ਨੂੰ ਕਾਬੂ ਕਰਕੇ 15 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢਗੀ ਮ ੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।
